Breaking News

ਅਚਾਨਕ ਵਧੇ ਕੇਸਾਂ ਕਰਕੇ ਇਥੇ 13 ਜੂਨ ਤੱਕ ਲਈ ਲਾਕ ਡਾਊਨ ਦਾ ਹੋ ਗਿਆ ਐਲਾਨ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ। ਇਸ ਕਰੋਨਾ ਨੇ ਸਭ ਤੋਂ ਵੱਧ ਪ੍ਰਭਾਵਿਤ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ ਕੀਤਾ ਹੈ। ਜਿਸ ਵਿੱਚ ਕੋਰੋਨਾ ਨਾਲ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਹੈ। ਉੱਥੇ ਹੀ ਅਮਰੀਕਾ ਵੱਲੋਂ ਟੀਕਾਕਰਨ ਸ਼ੁਰੂ ਕਰਕੇ ਸਭ ਲੋਕਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜਿਸ ਨਾਲ ਕਰੋਨਾ ਕੇਸਾਂ ਵਿਚ ਕਮੀ ਦਰਜ ਕੀਤੀ ਗਈ ਹੈ। ਉਥੇ ਹੀ ਕਰੋਨਾ ਦੀ ਅਗਲੀ ਲਹਿਰ ਕਾਰਨ ਮੁੜ ਤੋਂ ਕਈ ਦੇਸ਼ਾਂ ਵਿੱਚ ਤਾਲਾਬੰਦੀ ਕੀਤੀ ਜਾ ਰਹੀ ਹੈ। ਤਾਂ ਜੋ ਲੋਕਾਂ ਨੂੰ ਕਰੋਨਾ ਦੇ ਸ਼ਿਕਾਰ ਹੋਣ ਤੋਂ ਬਚਾਇਆ ਜਾ ਸਕੇ।

ਜਿੱਥੇ ਭਾਰਤ ਵਿਚ ਵੀ ਕਈ ਸੂਬਿਆਂ ਅੰਦਰ ਇਸ ਸਮੇਂ ਤਾਲਾਬੰਦੀ ਕੀਤੀ ਗਈ ਹੈ। ਅਚਾਨਕ ਵਧੇ ਕੇਸਾਂ ਕਰਕੇ ਇਥੇ 13 ਜੂਨ ਤੱਕ ਲਈ ਤਾਲਾਬੰਦੀ ਦਾ ਐਲਾਨ ਹੋ ਗਿਆ ਹੈ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਭਾਰਤ ਵਾਂਗ ਹੀ ਸਿੰਘਾਪੁਰ ਵਿੱਚ ਵੀ ਕਰੋਨਾ ਕੇਸਾਂ ਵਿੱਚ ਇਜ਼ਾਫਾ ਦਰਜ ਕੀਤਾ ਗਿਆ ਹੈ। ਜਿਸ ਨਾਲ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਿੰਗਾਪੁਰ ਦੀ ਸਰਕਾਰ ਵੱਲੋਂ ਇਕ ਮਹੀਨੇ ਦਾ ਲਾਕਡਾਊਨ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਿਥੇ ਸਾਰੇ ਲੋਕਾਂ ਨੂੰ ਆਪਣੇ ਘਰਾਂ ਵਿਚ ਰਹਿਣ ਦੀ ਅਪੀਲ ਕੀਤੀ ਗਈ ਹੈ।

ਉਥੇ ਹੀ ਵਧੇਰੇ ਸਖ਼ਤੀ ਕੀਤੇ ਜਾਣ ਤੋਂ ਇਨਕਾਰ ਵੀ ਕੀਤਾ ਗਿਆ ਹੈ। ਲੋਕਾਂ ਨੂੰ ਜਨਤਕ ਥਾਵਾਂ ਉੱਪਰ ਇਕੱਠ ਕਰਨ ਤੋਂ ਵੀ ਮਨ੍ਹਾਂ ਕੀਤਾ ਗਿਆ ਹੈ। ਇਸ ਦੌਰਾਨ ਖੇਡਾਂ ਦੀਆਂ ਗਤੀਵਿਧੀਆਂ ਅਤੇ ਕਸਰਤ ਆਦਿ ਨੂੰ ਵੀ ਬੰਦ ਕੀਤਾ ਗਿਆ ਹੈ। ਸਿੱਖਿਆ ਮੰਤਰੀ ਲਾਰੈਂਸ ਵੋਂਗ ਵੱਲੋਂ ਲੋਕਾਂ ਦੇ ਇਕੱਠੇ ਹੋਣ ਦੀ ਗਿਣਤੀ 5 ਤੋਂ ਘਟਾ ਕੇ 2 ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਦੇਸ਼ ਅੰਦਰ 16 ਮਈ ਤੋਂ ਲੈ ਕੇ 13 ਜੂਨ ਤੱਕ ਲਈ ਤਾਲਾਬੰਦੀ ਕਰਨ ਦਾ ਐਲਾਨ ਕੀਤਾ ਹੈ।

ਇਸ ਤਾਲਾਬੰਦੀ ਦੇ ਦੌਰਾਨ ਮੈਡੀਕਲ ਸੇਵਾਵਾਂ ਨੂੰ ਜਾਰੀ ਰੱਖਿਆ ਜਾਵੇਗਾ। ਸਿੰਘਾਪੁਰ ਵਿਚ ਹੁਣ ਤੱਕ 24 ਘੰਟਿਆਂ ਦੌਰਾਨ ਕਰੋਨਾ ਦੇ 61,000 ਤੋਂ ਵਧੇਰੇ ਮਾਮਲੇ ਦੇਸ਼ ਅੰਦਰ ਸਾਹਮਣੇ ਆ ਚੁੱਕੇ ਹਨ। ਉਥੇ ਹੀ 31 ਲੋਕਾਂ ਦੀ ਮੌਤ ਕਰੋਨਾ ਕਾਰਨ ਹੋ ਗਈ ਹੈ। ਸਰਕਾਰ ਵੱਲੋਂ ਸਾਰੇ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

Check Also

ਪੰਜਾਬ ਚ ਇਸ ਦਿਨ ਤਰੀਕ ਨੂੰ ਹੋਇਆ ਸਰਕਾਰੀ ਛੁੱਟੀ ਦਾ ਐਲਾਨ , ਇਹ ਅਦਾਰੇ ਰਹਿਣਗੇ ਬੰਦ

ਆਈ ਤਾਜਾ ਵੱਡੀ ਖਬਰ  ਜੂਨ ਮਹੀਨੇ ਦੀ ਆਪਣੀ ਹੀ ਖਾਸੀਅਤ ਹੁੰਦੀ ਹੈ ਕਿਉਂਕਿ ਜਿੱਥੇ ਇਸ …