Breaking News

ਅਮਰੀਕਾ ਚ ਮਰੇ ਸੰਦੀਪ ਸਿੰਘ ਧਾਲੀਵਾਲ ਬਾਰੇ ਆਈ ਇਹ ਵੱਡੀ ਤਾਜਾ ਖਬਰ

ਸੰਦੀਪ ਸਿੰਘ ਧਾਲੀਵਾਲ ਬਾਰੇ ਆਈ ਇਹ ਵੱਡੀ ਤਾਜਾ ਖਬਰ

ਵਿਦੇਸ਼ਾਂ ਦੇ ਵਿੱਚ ਵਸੇ ਹੋਏ ਪੰਜਾਬੀਆਂ ਦੀ ਮਿਹਨਤ ਸਦਕਾ ਜਦੋਂ ਚੰਗੇ ਕੰਮਾ ਲਈ ਸਿਫਤ ਕੀਤੀ ਜਾਂਦੀ ਹੈ, ਤਾਂ ਪੰਜਾਬੀਆਂ ਦਾ ਸੀਨਾ ਖੁਸ਼ੀ ਨਾਲ ਚੌੜਾ ਹੋ ਜਾਂਦਾ ਹੈ।ਬਹੁਤ ਮਾਣ ਹੁੰਦਾ ਹੈ ਉਨ੍ਹਾਂ ਪੰਜਾਬੀਆਂ ਤੇ ਜਿਨ੍ਹਾਂ ਨੇ ਆਪਣੀ ਹਿੰਮਤ ,ਦਲੇਰੀ ਤੇ ਇਮਾਨਦਾਰੀ ਨਾਲ ਵਿਦੇਸ਼ਾਂ ਦੇ ਵਿੱਚ ਆਪਣੀ ਕਾਮਯਾਬੀ ਦੇ ਝੰਡੇ ਗੱਡੇ ਹੁੰਦੇ ਹਨ। ਜਦੋਂ ਇਸ ਤਰ੍ਹਾਂ ਦੇ ਪੰਜਾਬੀਆਂ ਨਾਲ ਕੋਈ ਭਿਆਨਕ ਹਾਦਸਾ ਵਾਪਰ ਜਾਂਦਾ ਹੈ ਤਾਂ, ਇਹ ਸਭ ਲਈ ਬਹੁਤ ਹੀ ਜ਼ਿਆਦਾ ਦੁਖਦਾਈ ਪਲ ਹੁੰਦਾ ਹੈ ,ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਹੋ ਜਿਹੀਆਂ ਘਟਨਾਵਾਂ ਆਏ ਦਿਨ ਹੀ ਸੁਣਨ ਨੂੰ ਮਿਲਦੀਆਂ ਰਹਿੰਦੀਆਂ ਹਨ।

ਬਹੁਤ ਹੀ ਹੋਣਹਾਰ ਤੇ ਪੰਜਾਬੀ ਭਾਈਚਾਰੇ ਦਾ ਮਾਣ ਸੰਦੀਪ ਸਿੰਘ ਧਾਲੀਵਾਲ ਪਿਛਲੇ ਸਾਲ ਹੀ ਇਸ ਸੰਸਾਰ ਨੂੰ ਅਲਵਿਦਾ ਆਖ ਗਿਆ ਸੀ।ਦੱਸ ਦਈਏ ਕਿ ਕਰੀਬ ਇਕ ਸਾਲ ਪਹਿਲਾਂ ਹਿਊਸਟਨ ਟੈਕਸਾਸ ਦੇ ਪੰਜਾਬੀ ਸਿੱਖ ਭਾਈਚਾਰੇ ਦੀ ਸ਼ਾਨ ਸਿੱਖ ਪੁਲਿਸ ਅਫ਼ਸਰ ਡਿਪਟੀ ਸੰਦੀਪ ਸਿੰਘ ਧਾਲੀਵਾਲ ਨੂੰ ਇਕ ਟਰੈਫਿਕ ਸਟਾਪ ਦੌਰਾਨ ਇਕ ਸਿਰ ਫਿਰੇ ਨੇ। ਸ਼- ਹੀ – ਦ। ਕਰ ਦਿੱਤਾ ਸੀ।

ਟੈਕਸਾਸ ਹੈਰਿਸ ਕਾਊਂਟੀ ਦੇ ਡਿਪਟੀ ਸੰਦੀਪ ਸਿੰਘ ਧਾਲੀਵਾਲ ਦੇ ਕੀਤੇ ਸਮਾਜ ਪੱਖੀ ਕਾਰਜਾਂ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ। ਸੰਦੀਪ ਸਿੰਘ ਧਾਲੀਵਾਲ ਦੀ ਮੌਤ ਨੇ ਹਾਊਸਟਨ ਭਾਈਚਾਰੇ ਨੂੰ ਸਦਮਾ ਦਿੱਤਾ। ਹੈਰਿਸ ਕਾਉਂਟੀ ਸ਼ੈਰਿਫ਼ ਦਾ ਦਫ਼ਤਰ ਅਤੇ ਕਮਿਊਨਿਟੀ ਦੇ ਦੂਸਰੇ ਲੋਕ ਉਸਦੀ ਮੌਤ ਦੇ ਇੱਕ ਸਾਲ ਤੋਂ ਵੱਧ ਸਮੇਂ ਲਈ ਡਿਊਟੀ ਲਗਾਉਂਦੇ ਹੋਏ, ਉਸ ਦਾ ਸਨਮਾਨ ਕਰਦੇ ਹਨ।

ਹੈਰਿਸ ਕਾਊਂਟੀ ਟੋਲ ਰੋਡ ਅਥਾਰਿਟੀ ਅਤੇ ਸ਼ਹਿਰ ਦੇ ਦਫਤਰ ਦੀ ਲੀਡਰਸ਼ਿਪ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਹਾਈਵੇ 249 ਨੇੜੇ ਬੈਲਟਵੇਅ 8 ਦਾ ਨਾਮ ਸੰਦੀਪ ਸਿੰਘ ਧਾਲੀਵਾਲ ਦੇ ਨਾਮ ਤੇ ਰੱਖ ਦਿੱਤਾ ਗਿਆ ਹੈ। ਇਹ ਪੰਜਾਬੀ ਭਾਈਚਾਰੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।ਇਸ ਨੂੰ ਹੁਣ HCHO ਸੰਦੀਪ ਸਿੰਘ ਧਾਲੀਵਾਲ ਮੈਮੋਰੀਅਲ ਟੋਲਵੇਅ ਦਾ ਨਾਮ ਦਿੱਤਾ ਗਿਆ ਹੈ। ਜਿਸ ਨਾਲ ਸੰਦੀਪ ਸਿੰਘ ਧਾਲੀਵਾਲ ਹਮੇਸ਼ਾ ਸਭ ਦੇ ਦਿਲਾਂ ਵਿੱਚ ਯਾਦ ਰਹਿਣਗੇ।

ਇਸ ਪ੍ਰੋਗਰਾਮ ਦੇ ਵਿੱਚ ਉਹਨਾਂ ਦੇ ਪਰਿਵਾਰਕ ਮੈਂਬਰ ਤੇ ਰਿਸ਼ਤੇਦਾਰ ਵੀ ਮੌਜੂਦ ਸਨ। ਜਿਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਸੰਦੀਪ ਸਿੰਘ ਧਾਲੀਵਾਲ ਦੁਆਰਾ ਕੀਤੇ ਗਏ ਕਾਰਜਾਂ ਤੇ ਬਹੁਤ ਹੀ ਮਾਣ ਹੈ, ਤੇ ਸੰਦੀਪ ਸਿੰਘ ਧਾਲੀਵਾਲ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …