Breaking News

ਅਮਰੀਕਾ ਤੋਂ ਆਈ ਇਹ ਵੱਡੀ ਮਾੜੀ ਖਬਰ ਸੁਣ ਪੰਜਾਬ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਨੌਜਵਾਨਾਂ ਵੱਲੋਂ ਵਿਦੇਸ਼ਾਂ ਦੀ ਖ਼ੂਬਸੂਰਤੀ ਨੂੰ ਦੇਖ ਕੇ ਉਥੇ ਦਾ ਰੁਖ਼ ਕੀਤਾ ਜਾਂਦਾ ਹੈ। ਜਿੱਥੇ ਜਾ ਕੇ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਉਮੀਦ ਕਰਦੇ ਹਨ। ਅੱਜ ਦੇ ਦੌਰ ਵਿਚ ਬਹੁਤ ਸਾਰੇ ਨੌਜਵਾਨ ਆਪਣੇ ਘਰ ਦੀਆਂ ਤੰਗੀਆਂ-ਤੁਰਸ਼ੀਆਂ ਨੂੰ ਦੂਰ ਕਰਨ ਲਈ ਵਿਦੇਸ਼ਾਂ ਵਿਚ ਜਾਣ ਬਾਰੇ ਸੋਚਦੇ ਹਨ ਤੇ ਉੱਥੇ ਕੁਝ ਲੋਕ ਪੜ੍ਹਾਈ ਦੇ ਤੌਰ ਤੇ ਵਿਦੇਸ਼ਾਂ ਵਿਚ ਜਾਣਾ ਪਸੰਦ ਕਰਦੇ ਹਨ ਤੇ ਕੁਝ ਲੋਕਾਂ ਨੂੰ ਉਨ੍ਹਾਂ ਦੇਸ਼ਾਂ ਦੀ ਖੂਬਸੂਰਤੀ ਆਪਣੇ ਵੱਲ ਆਕਰਸ਼ਿਤ ਕਰ ਲੈਂਦੀ ਹੈ। ਵਿਦੇਸ਼ਾਂ ਵਿੱਚ ਗਏ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਿੱਥੇ ਉਨ੍ਹਾਂ ਦੀ ਸੁੱਖ ਸ਼ਾਂਤੀ ਲਈ ਅਰਦਾਸ ਕੀਤੀ ਜਾਂਦੀ ਹੈ ਉਥੇ ਹੀ ਉਨ੍ਹਾਂ ਦੇ ਵਾਪਸ ਪਰਤਣ ਤੋਂ ਪਹਿਲਾਂ ਉਨ੍ਹਾਂ ਬਾਰੇ ਮੰਦਭਾਗੀਆਂ ਖਬਰਾਂ ਘਰ ਪਹੁੰਚ ਜਾਂਦੀਆਂ ਹਨ।

ਅਜਿਹੀ ਹੀ ਖਬਰ ਸਾਹਮਣੇ ਆਈ ਹੈ ਜ਼ਿਲ੍ਹਾ ਜਲੰਧਰ ਦੇ ਅਧੀਨ ਆਉਂਦੇ ਪਿੰਡ ਬਾਲੋਕੀ , ਤਹਿਸੀਲ ਨਕੋਦਰ ਤੋਂ, ਜਿੱਥੇ ਇੱਕ ਪਰਿਵਾਰ ਵੱਲੋਂ ਆਪਣੇ ਪੁੱਤਰ ਨੂੰ ਅਮਰੀਕਾ ਕਮਾਈ ਕਰਨ ਲਈ ਭੇਜਿਆ ਗਿਆ ਸੀ। ਪਰ ਇਸ ਪਰਿਵਾਰ ਨੇ ਕਦੇ ਵੀ ਨਹੀਂ ਸੋਚਿਆ ਸੀ ਕਿ ਅਮਰੀਕਾ ਵਿੱਚ ਜਾਣ ਵਾਲਾ ਉਨ੍ਹਾਂ ਦਾ 25 ਸਾਲਾਂ ਦਾ ਪੁੱਤਰ ਪਰਮਜੀਤ ਸਿੰਘ ਉਨ੍ਹਾਂ ਨੂੰ ਹਮੇਸ਼ਾ ਲਈ ਛੱਡ ਕੇ ਦੂਰ ਚਲਾ ਜਾਵੇਗਾ। ਸਾਹਮਣੇ ਆਈ ਜਾਣਕਾਰੀ ਅਨੁਸਾਰ ਪਰਮਜੀਤ ਦਾ ਟਰੱਕ ਨਾਲ ਐ-ਕ-ਸੀ-ਡੈਂ-ਟ ਹੋ ਗਿਆ, ਜਿਸ ਕਾਰਨ ਉਸ ਦੀ ਜਾਨ ਚਲੇ ਗਈ।

ਇਹ ਹਾਦਸਾ ਨਿਊ ਮੈਕਸੀਕੋ ਸਟੇਟ ਵਿੱਚ ਫਰੀਵੇਅ 40 ਤੇ 85 ਨੰਬਰ ਮੀਲ ਮਾਰਕਰ ਕੋਲ ਵਾਪਰਿਆ ਹੈ। ਇਸ ਨੌਜਵਾਨ ਦੀ ਮੌਤ ਦੀ ਖਬਰ ਸੁਣਦੇ ਹੀ ਪੰਜਾਬੀਆਂ ਦੇ ਗੜ੍ਹ ਮੰਨੇ ਜਾਂਦੇ ਕੈਲੇਫੋਰਨੀਆ ਸਟੇਟ ਦੇ ਫਰਿਜ਼ਨੋ ਸ਼ਹਿਰ ਵਿਚ ਸੋਗ ਦੀ ਲਹਿਰ ਫੈਲ ਗਈ। ਉੱਥੇ ਹੀ ਇਸ ਨੌਜਵਾਨ ਦਾ ਪਰਿਵਾਰ ਆਰਥਿਕ ਮੰ-ਦੀ ਦੇ ਦੌਰ ਵਿਚੋਂ ਗੁਜ਼ਰ ਰਿਹਾ ਹੈ ਜਿਨ੍ਹਾਂ ਵੱਲੋਂ ਆਰਥਿਕ ਮਦਦ ਲਈ ਇਕ GOFUNDME ਪੇਜ਼ ਸ਼ੁਰੂ ਕੀਤਾ ਗਿਆ ਹੈ।

ਇਸ ਤੇ gofund.me4d5b4ea8 ਜਾ ਕੇ ਤੁਸੀਂ ਇਸ ਪਰਿਵਾਰ ਦੀ ਮਦਦ ਕਰ ਸਕਦੇ ਹੋ। ਇਕੱਠੀ ਕੀਤੀ ਗਈ ਇਸ ਰਾਸ਼ੀ ਨਾਲ ਫਰਿਜਨੋਂ ਵਿੱਚ ਪਰਮਜੀਤ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਕਿਉਂਕਿ ਇਸ ਵਕਤ ਇਸ ਨੌਜਵਾਨ ਦੇ ਮਾਪੇ ਪੰਜਾਬ ਵਿੱਚ ਕਈ ਬਿ-ਮਾ-ਰੀ-ਆਂ ਨਾਲ ਜੂਝ ਰਹੇ ਹਨ। ਜਿਨ੍ਹਾਂ ਵੱਲੋਂ ਸਭ ਕੁਝ ਲਾ ਕੇ ਆਪਣੇ ਪੁੱਤਰ ਨੂੰ ਬਾਹਰ ਭੇਜਿਆ ਗਿਆ ਸੀ। ਪਰ ਹੁਣ ਉਨ੍ਹਾਂ ਦਾ ਉਹ ਪੁੱਤਰ ਹੀ ਉਨ੍ਹਾਂ ਨੂੰ ਛੱਡ ਕੇ ਹਮੇਸ਼ਾ ਲਈ ਚਲਾ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …