Breaking News

ਅਮਰੀਕਾ ਤੋਂ ਆਈ ਵੱਡੀ ਖਬਰ, ਸੁਣ ਭਾਰਤੀਆਂ ਚ ਛਾਇਆ ਰੋਸ- ਡੂੰਗੀ ਚਿੰਤਾ ਕੀਤੀ ਜਾਹਿਰ

ਆਈ ਤਾਜ਼ਾ ਵੱਡੀ ਖਬਰ 

ਭਾਰਤ ਦੇ ਬਹੁਤ ਸਾਰੇ ਲੋਕ ਜਿੱਥੇ ਰੋਜ਼ੀ ਰੋਟੀ ਦੀ ਖਾਤਰ ਵਿਦੇਸ਼ਾਂ ਵਿੱਚ ਗਏ ਹੋਏ ਹਨ ਉਥੇ ਹੀ ਉਨ੍ਹਾਂ ਦੇ ਪਰਿਵਾਰ ਵੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਸੇ ਹੋਏ ਹਨ। ਵਿਦੇਸ਼ਾਂ ਦੀ ਧਰਤੀ ਤੇ ਵਸਣ ਵਾਲੇ ਇਨ੍ਹਾਂ ਭਾਰਤੀਆਂ ਦੇ ਪਰਿਵਾਰਕ ਮੈਂਬਰ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਵਿਦੇਸ਼ਾਂ ਵਿੱਚ ਰਹਿ ਰਹੇ ਹਨ ਅਤੇ ਉਥੇ ਹੀ ਮਿਹਨਤ ਮਜ਼ਦੂਰੀ ਕਰਕੇ ਉਨ੍ਹਾਂ ਵੱਲੋਂ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ। ਉਥੇ ਹੀ ਵਿਦੇਸ਼ਾਂ ਵਿਚ ਵਸਣ ਵਾਲੇ ਬਹੁਤ ਸਾਰੇ ਭਾਰਤੀਆਂ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰਨ ਦੀਆਂ ਖਬਰਾਂ ਸਾਹਮਣੇ ਆ ਜਾਂਦੀਆਂ ਹਨ ਭਾਰਤੀਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਪਰ ਕਈ ਵਾਰ ਭਾਰਤੀਆਂ ਨਾਲ ਕੀਤੇ ਜਾਂਦੇ ਨਸਲੀ ਵਿਤਕਰੇ ਦੇ ਕਾਰਨ ਵਾਪਰਨ ਵਾਲੀਆਂ ਘਟਨਾਵਾਂ ਨੂੰ ਸੁਣ ਕੇ ਲੋਕਾਂ ਤੇ ਵਿੱਚ ਰੋਸ ਪੈਦਾ ਹੋ ਜਾਂਦਾ ਹੈ। ਹੁਣ ਅਮਰੀਕਾ ਤੋਂ ਖਬਰ ਸਾਹਮਣੇ ਆਈ ਹੈ ਜਿੱਥੇ ਭਾਰਤੀਆਂ ਵਿੱਚ ਰੋਸ ਪੈਦਾ ਹੋ ਗਿਆ ਹੈ ਅਤੇ ਡੂੰਘੀ ਚਿੰਤਾ ਵੀ ਜ਼ਾਹਿਰ ਕੀਤੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੇ ਨਾਲ ਜਿਥੇ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਵਿਚ ਗੋਰੇ ਵਿਦਿਆਰਥੀ ਵੱਲੋਂ ਧੌਣ ਮਰੌੜਨ ਦਾ ਮਾਮਲਾ ਸਾਹਮਣੇ ਆਉਂਦੇ ਹੀ ਭਾਰਤੀਆਂ ਵਿੱਚ ਰੋਸ ਪੈਦਾ ਹੋ ਗਿਆ ਹੈ। ਜਿਸ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਜਾਰੀ ਕੀਤੀ ਗਈ ਹੈ ਜਿੱਥੇ ਇਕ 14 ਸਾਲਾਂ ਦੇ ਭਾਰਤੀ ਵਿਦਿਆਰਥੀ ਦੇ ਨਾਲ ਗੋਰੇ ਵਿਦਿਆਰਥੀਆਂ ਵੱਲੋਂ ਕੁੱਟਮਾਰ ਕੀਤੀ ਗਈ ਅਤੇ ਕੁਸ਼ਤੀ ਦੇ ਦਾਅ ਲਗਾ ਕੇ ਉਸ ਦਾ ਦਮ ਘੁਟਣ ਦੀ ਕੋਸ਼ਿਸ਼ ਵੀ ਕੀਤੀ ਗਈ ਹੈ ਅਤੇ ਇਕ ਗੰਭੀਰ ਰੂਪ ਨਾਲ ਜ਼ਖਮੀ ਵੀ ਹੋ ਸਕਦਾ ਸੀ।

ਦੱਸਿਆ ਗਿਆ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਮਰੀਕੀ-ਭਾਰਤੀ ਵਿਦਿਆਰਥੀ ਨੂੰ ਕੁਰਸੀ ਤੋਂ ਹਟਾਉਣ ਵਾਸਤੇ ਗੋਰੇ ਵਿਦਿਆਰਥੀ ਵੱਲੋਂ ਉਸ ਨੂੰ ਜ਼ਬਰਦਸਤੀ ਕੁਰਸੀ ਤੋਂ ਹਟਾਉਣ ਦੀ ਕੋਸ਼ਿਸ਼ ਕਰਦੇ ਹੋਏ ਉਸ ਦੀ ਧੌਣ ਨੂੰ ਕਾਫ਼ੀ ਦੇਰ ਤਕ ਮਰੋੜ ਕੇ ਰੱਖਿਆ ਗਿਆ। ਵੀਡੀਓ ਵਿੱਚ ਉਸ ਨੂੰ ਕੁਰਸੀ ਤੋਂ ਹਟਾਉਣ ਵਾਸਤੇ ਵੀ ਆਖਦੇ ਹੋਏ ਸੁਣਿਆ ਜਾ ਸਕਦਾ ਹੈ ।

ਗੋਰੇ ਵਿਦਿਆਰਥੀ ਵੱਲੋਂ ਜਿੱਥੇ ਸਕੂਲ ਦੇ ਵਿੱਚ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਉਥੇ ਹੀ ਭਾਰਤੀ ਵਿਦਿਆਰਥੀਆਂ ਅਤੇ ਮਾਪਿਆਂ ਵਿਚ ਰੋਸ ਤੇ ਚਿੰਤਾ ਵੇਖੀ ਜਾ ਰਹੀ ਹੈ। ਉਥੇ ਹੀ ਸਕੂਲ ਦੇ ਪ੍ਰਿੰਸੀਪਲ ਨੂੰ ਵੀ ਇਸ ਸਬੰਧੀ ਇਕ ਪੱਤਰ ਲਿਖਿਆ ਗਿਆ ਹੈ ਅਤੇ ਭਾਰਤੀ ਅਮਰੀਕੀ ਸੰਸਦ ਮੈਂਬਰਾਂ ਨੇ ਸੰਯੁਕਤ ਰੂਪ ਨਾਲ ਇਹ ਪੱਤਰ ਲਿਖਿਆ ਹੈ।

Check Also

ਪੰਜਾਬ ਚ ਇਥੇ 2 ਭਰਾਵਾਂ ਨਾਲ ਵਾਪਰੇ ਭਿਆਨਕ ਹਾਦਸੇ ਚ ਹੋਈ 1 ਭਰਾ ਦੀ ਹੋਈ ਮੌਤ, ਛਾਇਆ ਸੋਗ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ  ਅੱਜ ਇਥੇ ਸੜਕ ਹਾਦਸਿਆਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਬਹੁਤ …