Breaking News

ਅਮਿਤਾਬ ਬਚਨ ਅਤੇ ਡੋਨਾਲਡ ਟਰੰਪ ਨੇ ਬਣਵਾਇਆ ਹਿਮਾਚਲ ਆਉਣ ਲਈ ਈ -ਪਾਸ ਪਰ ਹੋਇਆ ਕੇਸ ਦਰਜ – ਦੇਖੋ ਪੂਰੀ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਾਰੇ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਦੀਆਂ ਸਰਹੱਦਾਂ ਉਪਰ ਵੀ ਚੌਕਸੀ ਨੂੰ ਵਧਾਇਆ ਜਾ ਰਿਹਾ ਹੈ ਤਾਂ ਜੋ ਸੂਬੇ ਅੰਦਰ ਆਉਣ ਵਾਲੇ ਯਾਤਰੀਆਂ ਕਾਰਨ ਕਰੋਨਾ ਕੇਸਾਂ ਵਿੱਚ ਵਾਧਾ ਨਾ ਹੋ ਸਕੇ। ਜਿੱਥੇ ਭਾਰਤ ਦੇ ਕਈ ਸੂਬਿਆਂ ਵਿੱਚ ਕਰੋਨਾ ਟੀਕਾਕਰਣ ਆਰੰਭ ਕੀਤਾ ਗਿਆ ਹੈ। ਉਥੇ ਹੀ ਕਰੋਨਾ ਦੇ ਵਧੇ ਹੋਏ ਕੇਸਾਂ ਕਾਰਨ ਤਾਲਾਬੰਦੀ ਅਤੇ ਸਖ਼ਤ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਜਿਸ ਨਾਲ ਉਨ੍ਹਾਂ ਦੇ ਵਧ ਰਹੇ ਕੇਸਾਂ ਨੂੰ ਠੱਲ੍ਹ ਪਾਈ ਜਾ ਸਕੇ। ਕਿਉਂਕਿ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਕਰੋਨਾ ਦੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਅਤੇ ਤਾਲਾਬੰਦੀ ਕਰਨ ਦੇ ਅਧਿਕਾਰ ਦਿੱਤੇ ਗਏ ਹਨ।

ਹੁਣ ਅਮਿਤਾਬ ਬਚਨ ਅਤੇ ਡੋਨਾਲਡ ਟਰੰਪ ਨੇ ਬਣਵਾਇਆ ਹਿਮਾਚਲ ਆਉਣ ਲਈ ਈ ਪਾਸ ,ਪਰ ਇਸ ਕਰਕੇ ਕੇਸ ਦਰਜ ਹੋਗਿਆ । ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਹਿਮਾਚਲ ਪ੍ਰਦੇਸ਼ ਦੀ ਸਰਕਾਰ ਵੱਲੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਸੂਬਾ ਸਰਕਾਰ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਦਾਖਲ ਹੋਣ ਵਾਲੇ ਯਾਤਰੀਆਂ ਕੋਲੋਂ ਈ ਪਾਸ ਹੋਣਾ ਜ਼ਰੂਰੀ ਕੀਤਾ ਗਿਆ ਹੈ। ਜਿੱਥੇ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧਾ ਹੋਣ ਕਾਰਨ ਸੂਬੇ ਵਿੱਚ ਐਂਟਰੀ ਲਈ 27 ਅਪ੍ਰੈਲ ਤੋਂ ਈ-ਪਾਸ ਹੋਣਾ ਲਾਜ਼ਮੀ ਕਰ ਦਿੱਤਾ ਗਿਆ ਸੀ।

ਉਥੇ ਹੀ ਸਰਕਾਰ ਵੱਲੋਂ ਅਪਰਾਧ ਨੂੰ ਰੋਕਣ ਲਈ ਵੀ ਅਜਿਹੇ ਮਾਮਲਿਆਂ ਉੱਪਰ ਨਜ਼ਰ ਰੱਖੀ ਜਾ ਰਹੀ ਹੈ। ਉੱਥੇ ਹੀ ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਦੋ ਈ-ਪਾਸ ਐਚ ,ਪੀ2563825 ਅਤੇ ਐਚਪੀ 2563287 ਡੋਨਾਲਡ ਟਰੰਪ ਅਤੇ ਅਮਿਤਾਭ ਬੱਚਨ ਦੇ ਨਾਂ ‘ਤੇ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਚਨਾ ਤਕਨਾਲੋਜੀ ਵਿਭਾਗ ਦੀ ਸ਼ਿਕਾਇਤ ’ਤੇ ਇਸ ਸਬੰਧ ਵਿੱਚ ਸ਼ਿਮਲਾ ਪੂਰਬੀ ਥਾਣੇ ਵਿੱਚ ਐਫ ਆਈ ਆਰ ਦਰਜ ਕੀਤੀ ਗਈ ਹੈ।

ਮਾਮਲੇ ਦੀ ਜਾਂਚ ਚੱਲ ਰਹੀ ਹੈ। ਹਿਮਾਚਲ ਪ੍ਰਦੇਸ਼ ਵਿਚ ਦਾਖਲੇ ਲਈ ਸ਼ਿਮਲਾ ਪੁਲਿਸ ਨੇ ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਬਾਲੀਵੁੱਡ ਸਟਾਰ ਅਮਿਤਾਭ ਬੱਚਨ ਦੇ ਨਾਂ ‘ਤੇ ਦੋ ਈ-ਪਾਸ ਜਾਰੀ ਕਰਨ ਦੇ ਮਾਮਲੇ ਸਾਹਮਣੇ ਹਨ। ਕਰੋਨਾ ਦੇ ਦੌਰ ਵਿੱਚ ਅਜਿਹੇ ਲੋਕਾਂ ਉਪਰ ਵੀ ਪੁਲਿਸ ਵੱਲੋਂ ਪੂਰੀ ਨਜ਼ਰ ਰੱਖੀ ਜਾ ਰਹੀ ਹੈ ਜਾਂ ਵਾਪਰਨ ਵਾਲੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …