ਹੁਣੇ ਆਈ ਤਾਜਾ ਵੱਡੀ ਖਬਰ
ਖੇਤੀ ਕਨੂੰਨਾਂ ਖਿਲਾਫ਼ ਪੰਜਾਬ ਵਿੱਚ ਧਰਨੇ ਲਗਾਤਾਰ ਜਾਰੀ ਹਨ । ਕਿਸਾਨ ਜਥੇਬੰਦੀਆਂ ਇਸ ਕੋਸ਼ਿਸ਼ ਵਿਚ ਹਨ ,ਕਿ ਇਨ੍ਹਾਂ ਖੇਤੀ ਕਨੂੰਨਾਂ ਨੂੰ ਰੱਦ ਕਰਵਾਇਆ ਜਾ ਸਕੇ।ਉਥੇ ਹੀ ਇਨ੍ਹਾਂ ਅੰਦੋਲਨ ਤੇ ਰੋਸ ਮੁਜ਼ਾਹਰਿਆਂ ਦੀ ਜਗ੍ਹਾ ਤੇ ਕਦੇ ਕਦੇ ਇਹੋ ਜਿਹੀ ਘਟਨਾ ਵਾਪਰ ਜਾਂਦੀ ਹੈ,ਜਿਸ ਨਾਲ ਕਿਸਾਨ ਜਥੇਬੰਦੀਆਂ ਵਿੱਚ ਸੋਗ ਛਾ ਜਾਂਦਾ ਹੈ। ਪਿਛਲੇ ਦਿਨੀਂ ਹੀ ਇਸ ਅੰਦੋਲਨ ਦੇ ਤਹਿਤ ਕੀਤੇ ਜਾ ਰਹੇ ਧਰਨੇ ਦੌਰਾਨ ਇੱਕ ਕਿਸਾਨ ਆਗੂ ਦੀ ਮੌਤ ਹੋ ਗਈ ਸੀ। ਤੇ ਅੱਜ ਵੀ ਮਿਲੀ ਜਾਣਕਾਰੀ ਅਨੁਸਾਰ ਸੰਗਰੂਰ ਦੇ ਧੂਰੀ ਚ ਰਿਲਾਇੰਸ ਪੈਟਰੋਲ ਪੰਪ ਤੇ ਚੱਲ ਰਹੇ ਧਰਨੇ ਦੌਰਾਨ ਮੌਤਾਂ ਹੋਣ ਦਾ ਸਮਾਚਾਰ ਮਿਲਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸੰਗਰੂਰ ਦੇ ਧੂਰੀ ਵਿਚ ਚੱਲ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।ਜ਼ਿਲ੍ਹਾ ਸੰਗਰੂਰ ਦੇ ਪਿੰਡ ਨਾਗਰਾ ਦੇ ਮੇਘਰਾਜ ਜੋ ਕਿ ਕਿਸਾਨ ਆਰਡੀਨੈਂਸ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਧੂਰੀ ਦੇ ਬਨੇੜਾ ਚ ਸਥਿਤ ਰਿਲਾਇੰਸ ਪੈਟਰੋਲ ਪੰਪ ਤੇ ਧਰਨੇ ਪ੍ਰਦਰਸ਼ਨ ਕਰ ਰਹੇ ਸਨ। ਦੱਸਣ ਮੁਤਾਬਕ ਮੇਘ ਰਾਜ ਜੋ ਕੇ ਕਵੀਸ਼ਰੀ ਗਾਉਣ ਦਾ ਸ਼ੌਕੀਨ ਸੀ, ਦੀ ਮੌਤ ਅੱਜ ਧਰਨੇ ਦੌਰਾਨ ਹਾਰਟ ਅਟੈਕ ਨਾਲ ਹੋ ਗਈ। ਜਿਸ ਨਾਲ ਧਰਨਾ ਸਥਾਨ ਤੇ ਸਭ ਵਿੱਚ ਸੋਗ ਦੀ ਲਹਿਰ ਛਾ ਗਈ ।
ਇਸੇ ਤਰਾਂ ਅੱਜ ਖੇਤੀ ਕਨੂੰਨਾਂ ਨੂੰ ਲੈ ਕੇ ਕੀਤੇ ਜਾ ਰਹੇ ਧਰਨੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਰੂਪ ਵਿੱਚ ਸਥਾਨਕ ਸ਼ਹਿਰ ਰੇਲਵੇ ਤੇ ਲਗਾਏ ਗਏ 9 ਦਿਨ ਦੇ ਧਰਨੇ ਦੌਰਾਨ ਕਿਸਾਨ ਯੂਨੀਅਨ ਦੇ ਦੋ ਨੇਤਾ ਬਾਬੂ ਸਿੰਘ ਬਰ੍ਹੇ ਤੇ ਮਿੱਠੂ ਸਿੰਘ ਦੀ ਮਾਤਾ ਤੇਜ ਕੌਰ 80 ਸਾਲਾਂ ਦੀ ਧਰਨੇ ਦੌਰਾਨ ਮੌਤ ਹੋ ਗਈ।
ਇਨ੍ਹਾਂ ਦੋਹਾਂ ਨੇ ਧਰਨੇ ਵਾਲੀ ਜਗ੍ਹਾ ਤੇ ਹੀ ਦਮ ਤੋੜ ਦਿੱਤਾ। ਇਸ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ ਹੈ। ਇਨ੍ਹਾਂ ਦੋਹਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਹਸਪਤਾਲ ਬੁਢਲਾਡਾ ਲਿਆਂਦਾ ਲਿਆਂਦਾ ਗਿਆ।ਖੇਤੀ ਕਾਨੂੰਨਾਂ ਵਿਰੁੱਧ ਇਨ੍ਹਾਂ ਧਰਨਿਆਂ ਵਿੱਚ ਇਹੋ ਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਹੁਣ ਤੱਕ ਸਾਹਮਣੇ ਆ ਚੁੱਕੀਆਂ ਹਨ ਇਸ ਘਟਨਾ ਤੋਂ ਬਾਅਦ ਸਭ ਕਿਸਾਨ ਜਥੇਬੰਦੀਆਂ ਨੇ ਇਸ ਦੁਖਦਾਈ ਘਟਨਾ ਲਈ ਕਿਸਾਨ ਆਗੂਆਂ ਅਤੇ ਉਨਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …