Breaking News

ਅੱਜ ਪੰਜਾਬ ਕੋਰੋਨਾ ਨੇ ਕੀਤਾ ਮੌਤ ਦਾ ਤਾਂਡਵ, 51 ਦੀ ਗਈ ਜਾਨ ਅਤੇ ਮਿਲੇ 1492 ਪੌਜੇਟਿਵ

51 ਦੀ ਗਈ ਜਾਨ ਅਤੇ ਮਿਲੇ 1492 ਪੌਜੇਟਿਵ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ । ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।

ਅੱਜ ਪੰਜਾਬ ‘ਚ 1492 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 32695 ਲੋਕ ਪਾਜ਼ਿਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 20180 ਮਰੀਜ਼ ਠੀਕ ਹੋ ਚੁੱਕੇ, ਬਾਕੀ 11653 ਮਰੀਜ ਇਲਾਜ਼ ਅਧੀਨ ਹਨ। 345 ਮਰੀਜ਼ ਆਕਸੀਜਨ ਅਤੇ 38 ਮਰੀਜ਼ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ।

ਅੱਜ ਸਭ ਤੋਂ ਵੱਧ ਨਵੇਂ ਮਾਮਲੇ ਜਲੰਧਰ 298, ਲੁਧਿਆਣਾ ਤੋਂ 220, ਫਿਰੋਜ਼ਪੁਰ 153, ਬਠਿੰਡਾ 153 ਤੇ ਪਟਿਆਲਾ ਤੋਂ 130 ਨਵੇਂ ਪਾਜ਼ਿਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 862 ਮਰੀਜਾਂ ਦੀ ਮੌਤ ਹੋ ਚੁਕੀ ਹੈ। ਅੱਜ ਰਿਪੋਰਟ ਹੋਈਆਂ 51 ਮੌਤਾਂ ‘ਚ 6 ਪਟਿਆਲਾ, 14 ਲੁਧਿਆਣਾ, 5 ਜਲੰਧਰ, 2 ਅੰਮ੍ਰਿਤਸਰ, 3 ਫਿਰੋਜ਼ਪੁਰ, 3 ਫਤਿਹਗੜ੍ਹ ਸਾਹਿਬ, 3 ਤਰਨਤਾਰਨ, 1 ਬਰਨਾਲਾ, 1 ਕਪੂਰਥਲਾ, 1 ਮੋਗਾ, 1 ਪਠਾਨਕੋਟ, 2 ਸੰਗਰੂਰ, 3 ਬਠਿੰਡਾ, 1 ਫਰੀਦਕੋਟ, 1 ਗੁਰਦਾਸਪੁਰ, 2 ਨਵਾਂ ਸ਼ਹਿਰ, 1 ਹੁਸ਼ਿਆਰਪੁਰ ਤੇ 1 ਮੁਹਾਲੀ ਤੋਂ ਰਿਪੋਰਟ ਹੋਈਆਂ ਹਨ।

ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 862 ਹੋ ਗਈ ਹੈ। ਲੁਧਿਆਣਾ ‘ਚ ਸਭ ਤੋਂ ਵੱਧ ਕੋਰੋਨਾ ਐਕਟਿਵ ਕੇਸ ਹਨ। ਦੂਜੇ ਨੰਬਰ ‘ਤੇ ਜਲੰਧਰ ਹੈ ਤੇ ਫਿਰ ਪਟਿਆਲਾ ਆਉਂਦਾ ਹੈ।

ਸੂਬੇ ‘ਚ ਕੁੱਲ 782463 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 32695 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 20180 ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 11653 ਲੋਕ ਐਕਟਿਵ ਮਰੀਜ਼ ਹਨ।

Check Also

ਇਹ ਔਰਤ ਆਪਣੇ ਪੈਰਾਂ ਨਾਲ ਕਰਦੀ ਹੈ ਅਜੀਬੋ ਗਰੀਬ ਕੰਮ , 1 ਫੋਟੋ ਲਈ ਲੋਕ ਲੱਖਾਂ ਦੇਣ ਨੂੰ ਹੋ ਜਾਂਦੇ ਤਿਆਰ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਆਪਣੀ ਜ਼ਿੰਦਗੀ ਦੇ ਵਿੱਚ ਸਖਤ ਮਿਹਨਤ ਕਰਦਾ ਹੈ ਤਾਂ …