ਆਈ ਤਾਜਾ ਵੱਡੀ ਖਬਰ
ਕੋਰੋਨਾ ਕਾਲ ਦਾ ਦੌਰ ਅਜੇ ਵੀ ਚੱਲ ਰਿਹਾ ਹੈ ਪਰ ਇਸ ਦਾ ਅਸਰ ਵੱਖ-ਵੱਖ ਦੇਸ਼ਾਂ ਵਿੱਚ ਅਲੱਗ ਅਲੱਗ ਹੈ। ਕਈ ਦੇਸ਼ਾਂ ਦੇ ਵਿੱਚ ਇਸ ਦਾ ਅਸਰ ਕਾਫ਼ੀ ਹੱਦ ਤਕ ਘੱਟ ਚੁੱਕਾ ਹੈ। ਪਰ ਫਿਰ ਵੀ ਅਜੇ ਬਹੁਗਿਣਤੀ ਵਾਲੇ ਦੇਸ਼ ਹਨ ਜਿੱਥੇ ਇਸ ਦਾ ਮਾਰੂ ਅਸਰ ਅਜੇ ਤੱਕ ਚੱਲ ਰਿਹਾ ਹੈ। ਇਥੇ ਇਹ ਗੱਲ ਜ਼ਿਕਰਯੋਗ ਹੈ ਤੇ ਅਜੇ ਤੱਕ ਇਸ ਤੋਂ ਬਚਾਅ ਲਈ ਕੋਈ ਵੀ ਵੈਕਸੀਨ ਜਾਂ ਇੰਜੈਕਸ਼ਨ ਨਹੀਂ ਬਣਾਇਆ ਜਾ ਸਕਿਆ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 40,055,705 ਗਈ ਹੈ ਜਿਸ ਵਿਚ ਅਮਰੀਕਾ 8,345,317 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ।
ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 7,504,743 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ। ਪੰਜਾਬ ਦੇ ਵਿੱਚ ਅੱਜ ਕੁੱਲ 476 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ਤੇ ਨਜ਼ਰ ਮਾਰੀਏ ਤਾਂ 127,630 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 117,883 ਹੈ ਅਤੇ 5,735 ਮਰੀਜ਼ ਇਲਾਜ ਅਧੀਨ ਹਨ। ਪੰਜਾਬ ਵਿੱਚ ਹੁਣ ਤੱਕ 4,002 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ।
ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਪੰਜਾਬ ਵਿੱਚ 13 ਮਰੀਜ਼ਾਂ ਦੀ ਮੌਤ ਹੋ ਗਈ। ਭਾਰਤ ਦੇ ਵਿੱਚ ਹੁਣ ਤੱਕ 7,504,743 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 6,606,291 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 114,154 ਕੋਰੋਨਾ ਦੇ ਸ਼ਿ-ਕਾ- ਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 40,055,705 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 29,951,723 ਲੋਕ ਠੀਕ ਹੋ ਗਏ ਹਨ ਅਤੇ 1,115,898 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 8,988,084 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 71,987 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …