Breaking News

ਅੱਜ ਪੰਜਾਬ ਚ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਮਰੀਜ਼ ਨਿੱਤ ਨਵੇਂ ਮਰੀਜ਼ ਆਏ ਹਨ। ਜਿਸ ਕਾਰਨ ਇਸ ਬਿਮਾਰੀ ਨਾਲ ਸੰਕ੍ਰਮਿਤ ਹੋਈ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਧਰ ਦੂਜੇ ਪਾਸੇ ਇਸ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 42,612,751 ਹੋ ਗਈ ਹੈ ਜਿਸ ਵਿਚ ਅਮਰੀਕਾ 8,757,002 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ।

ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 7,824,157 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ। ਅੱਜ ਪੰਜਾਬ ‘ਚ 485 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 130640 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 122256 ਮਰੀਜ਼ ਠੀਕ ਹੋ ਚੁੱਕੇ, ਬਾਕੀ 4277 ਮਰੀਜ ਇਲਾਜ਼ ਅਧੀਨ ਹਨ।

ਅੱਜ 521 ਮਰੀਜ਼ ਠੀਕ ਹੋ ਕੇ ਘਰ ਪਰਤੇ ਹਨ। ਪੀੜਤ 116 ਮਰੀਜ਼ ਆਕਸੀਜਨ ਅਤੇ 21 ਮਰੀਜ਼ ਜਿੰਨਾਂ ਦੀ ਹਾਲਤ ਗੰਭੀਰ ਹੈ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ। ਅੱਜ ਸਭ ਤੋਂ ਵੱਧ ਨਵੇਂ ਮਾਮਲੇ ਹੁਸ਼ਿਆਰਪੁਰ ਤੋਂ 90, ਜਲੰਧਰ ਤੋਂ 39, ਲੁਧਿਆਣਾ 77, ਮੁਹਾਲੀ ਤੋਂ 51, ਬਠਿੰਡਾ 47, ਅੰਮ੍ਰਿਤਸਰ ਤੋਂ 36, ਪਟਿਆਲਾ 30 ਤੇ ਗੁਰਦਾਸਪੁਰ ਤੋਂ 16 ਨਵੇਂ ਪਾਜ਼ੀਟਿਵ ਮਰੀਜ਼ ਰਿਪੋਰਟ ਹੋਏ ਹਨ। ਹੁਣ ਤੱਕ 4107 ਮਰੀਜ਼ ਦਮ ਤੋੜ ਚੁੱਕੇ ਹਨ।

ਅੱਜ ਰਿਪੋਰਟ ਹੋਈਆਂ 12 ਮੌਤਾਂ ‘ਚ 5 ਅੰਮ੍ਰਿਤਸਰ, 1 ਬਠਿੰਡਾ, 2 ਪਟਿਆਲਾ, 2 ਮੋਹਾਲੀ, 1 ਤਰਨਤਾਰਨ ਅਤੇ 1 ਪਠਾਨਕੋਟ ਤੋਂ ਰਿਪੋਰਟ ਹੋਈਆਂ ਹਨ। ਭਾਰਤ ਦੇ ਵਿੱਚ ਹੁਣ ਤੱਕ 7,824,157 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 7,025,882 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 118,167 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 42,612,751 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 31,501,457 ਲੋਕ ਠੀਕ ਹੋ ਗਏ ਹਨ ਅਤੇ 1,151,145 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 9,960,149 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 76,630 ਮਰੀਜ਼ਾਂ ਦੀ ਹਾਲਤ ਜ਼ਿਆਦਾ ਹੈ।

Check Also

ਇਹ ਔਰਤ ਆਪਣੇ ਪੈਰਾਂ ਨਾਲ ਕਰਦੀ ਹੈ ਅਜੀਬੋ ਗਰੀਬ ਕੰਮ , 1 ਫੋਟੋ ਲਈ ਲੋਕ ਲੱਖਾਂ ਦੇਣ ਨੂੰ ਹੋ ਜਾਂਦੇ ਤਿਆਰ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਆਪਣੀ ਜ਼ਿੰਦਗੀ ਦੇ ਵਿੱਚ ਸਖਤ ਮਿਹਨਤ ਕਰਦਾ ਹੈ ਤਾਂ …