Breaking News

ਅੱਜ ਪੰਜਾਬ ਚ ਆਏ 2526 ਕੋਰੋਨਾ ਪੌਜੇਟਿਵ ਕੇਸ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਕੋਰੋਨਾ ਦਾ ਕਹਿਰ ਹਰ ਰੋਜ ਤੇਜ ਹੁੰਦਾ ਜਾ ਰਿਹਾ ਹੈ। ਰੋਜਾਨਾ ਹੀ ਪੰਜਾਬ ਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਵਿਚ ਵਾਧਾ ਹੋਈ ਜਾ ਰਿਹਾ ਹੈ। ਅੱਜ ਫਿਰ ਵੱਡੀ ਗਿਣਤੀ ਵਿਚ ਕੋਰੋਨਾ ਦੇ ਪੌਜੇਟਿਵ ਕੇਸ ਸਾਹਮਣੇ ਆਏ ਹਨ। ਸਰਕਾਰ ਦੁਆਰਾ ਵੀ ਕਈ ਉਪਰਾਲੇ ਕੀਤੇ ਜਾ ਰਹੇ ਹਨ ਇਸ ਵਾਇਰਸ ਨੂੰ ਰੋਕਣ ਦੇ ਪਰ ਕੇਸਾਂ ਦੀ ਗਿਣਤੀ ਫਿਰ ਵੀ ਜਿਆਦਾ ਹੋਈ ਜਾ ਰਹੀ ਹੈ।

ਪੰਜਾਬ ‘ਚ ਪਿੱਛਲੇ 24 ਘੰਟਿਆ ਦੌਰਾਨ ਕੋਰੋਨਾ ਵਾਇਰਸ ਨਾਲ 63 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਦੇ ਨਾਲ ਕੁੱਲ੍ਹ ਮੌਤਾਂ ਦੀ ਗਿਣਤੀ 2212 ਹੋ ਗਈ ਹੈ।ਪੰਜਾਬ ‘ਚ ਮੌਤ ਦੀ ਦਰ ਵੱਧ ਕੇ 3.0 ਹੋ ਗਈ ਹੈ।ਜੋ ਕਿ ਦੇਸ਼ ਭਰ ‘ਚ ਸਭ ਤੋਂ ਵੱਧ ਹੈ।ਸ਼ੁਕਰਵਾਰ ਨੂੰ 2526 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਪੰਜਾਬ ਦਾ ਫਟੈਲੇਟੀ ਰੇਟ 3.0 ਹੈ ਅਤੇ ਮਹਾਰਾਸ਼ਟਰ ਤੇ ਗੁਜਰਾਤ ਦਾ 2.9।ਪੰਜਾਬ ਦਾ ਰਕਵਰੀ ਰੇਟ ਵੀ ਬਾਕੀ ਰਾਜਾਂ ਦੇ ਮੁਕਾਬਲੇ ਘੱਟ ਹੈ। 11 ਸਤੰਬਰ ਨੂੰ ਜਾਰੀ ਡੇਟਾ ਮੁਤਾਬਿਕ ਪੰਜਾਬ ਦਾ ਰਕਵਰੀ ਰੇਟ 72% ਹੈ।ਪੰਜਾਬ ‘ਚ ਕੋਰੋਨਾ ਵਾਇਰਸ ਨਾਲ ਹਾਲਾਤ ਬਹੁਤ ਜ਼ਿਆਦਾ। ਖ਼ ਰਾ – ਬ। ਹੁੰਦੇ ਜਾ ਰਹੇ ਹਨ।ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਨੂੰ ਰੋਕਣ ਦੀਆਂ ਤਮਾਮ ਕੋਸ਼ਿਸ਼ਾਂ ਦੇ ਬਾਵਜੂਦ ਕੋਰੋਨਾ ਰੁੱਕਣ ਦਾ ਨਾਮ ਨਹੀਂ ਲੈ ਰਿਹਾ।ਪੰਜਾਬ ‘ਚ ਵੀਕਐਂਡ ਲੌਕਡਾਊਨ ਅਤੇ ਨਾਇਟ ਕਰਫਿਊ ਵੀ ਲਾਗੂ ਕੀਤਾ ਗਿਆ ਹੈ।

ਸ਼ਕਰਵਾਰ ਨੂੰ ਕੋਰੋਨਾ ਵਾਇਰਸ ਦੇ 2526 ਨਵੇਂ ਕੋਰੋਨਾ ਕੇਸ ਸਾਹਮਣੇ ਆਏ।ਜਿਸ ਤੋਂ ਬਾਅਦ ਸੂਬੇ ‘ਚ ਕੁੱਲ੍ਹ ਕੋਰੋਨਾ ਮਰੀਜ਼ਾਂ ਦੀ ਗਿਣਤੀ 74616 ਹੋ ਗਈ ਹੈ।ਅੱਜ ਸਭ ਤੋਂ ਵੱਧ 326 ਕੇਸ ਜਲੰਧਰ ਤੋਂ ਸਾਹਮਣੇ ਆਏ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ 181, ਬਠਿੰਡਾ 116, ਲੁਧਿਆਣਾ 186, ਪਟਿਆਲਾ 315, ਮੁਹਾਲੀ 262, ਹੁਸ਼ਿਆਰਪੁਰ 161 ਅਤੇ ਗੁਰਦਾਸਪੁਰ 237 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਅੱਜ ਸਭ ਤੋਂ ਵੱਧ 12 ਮੌਤਾਂ ਲੁਧਿਆਣਾ ‘ਚ ਹੋਈਆਂ ਹਨ।ਇਸ ਦੇ ਨਾਲ ਹੀ ਅੰਮ੍ਰਿਤਸਰ -3, ਬਠਿੰਡਾ -7, ਫਰੀਦਕੋਟ -1, ਫਿਰੋਜ਼ਪੁਰ -1, ਗੁਰਦਾਸਪੁਰ -3, ਹੁਸ਼ਿਆਰਪੁਰ -5, ਜਲੰਧਰ -8, ਮੁਹਾਲੀ -1, ਮੁਕਤਸਰ -3, ਮੋਗਾ -1, ਪਠਾਨਕੋਟ -3, ਪਟਿਆਲਾ 7, ਸੰਗਰੂਰ -4 ਅਤੇ ਤਰਨ ਤਾਰਨ -4 ਵਿਅਕਤੀਆਂ ਦੀ ਮੌਤ ਹੋਈ ਹੈ।ਅੱਜ ਕੁੱਲ੍ਹ 1402 ਮਰੀਜ਼ ਸਿਹਤਯਾਬ ਹੋਏ ਹਨ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …