Breaking News

ਆਖਰ ਅੱਕੇ ਹੋਏ ਕਿਸਾਨਾਂ ਨੇ 26 ਸਤੰਬਰ ਤੋਂ ਕਰਤਾ ਇਹ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ

ਪਿਛਲੇ ਕਈ ਦਿਨਾਂ ਤੋਂ ਕਿਸਾਨ ਬਿੱਲ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਜਾਰੀ ਹੈ। ਅੱਜ ਇਸੇ ਵਿਰੋਧ ਦਾ ਕਰਕੇ ਪੰਜਾਬ ਬੰਦ ਕੀਤਾ ਗਿਆ। ਅੱਜ ਦੇ ਪੰਜਾਬ ਬੰਦ ਨੂੰ ਸਾਰੀਆਂ ਜਥੇ ਬੰਦੀਜ਼ਾਨ ਦਾ ਪੂਰਨ ਸਹਿਜੋਗ ਰਿਹਾ ਅਤੇ ਪੰਜਾਬ ਮੁਕੰਮਲ ਤੋਰ ਤੇ ਬੰਦ ਰਿਹਾ।ਪਰ ਸਰਕਾਰ ਵਲੋਂ ਹਜੇ ਵੀ ਇਹਨਾਂ ਬਿੱਲਾਂ ਨੂੰ ਵਾਪਿਸ ਲੈਣ ਬਾਰੇ ਕੋਈ ਗਲ੍ਹ ਸਾਹਮਣੇ ਨਹੀਂ ਆਈ ਜਿਸ ਤੋਂ ਬਾਅਦ ਅੱਜ ਕਿਸਾਨ ਜਥੇ ਬੰਦੀ ਨੇ ਇੱਕ ਹੋਰ ਵੱਡਾ ਐਲਾਨ ਕਰ ਦਿੱਤਾ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਕੇਂਦਰ ਸਰਕਾਰ ਖਿਲਾਫ ਸੰਘਰਸ਼ ਦਾ ਬਿਗੁਲ ਵਜਾਉਂਦੇ ਹੋਏ 26 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਸਬੰਧੀ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਕਸ਼ਮੀਰ ਸਿੰਘ ਅਤੇ ਗੁਰਜੀਤ ਸਿੰਘ ਵਲਟੋਹਾ ਨੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖੇਤੀ ਆਰਡੀਨੈੱਸ ਦੇ ਵਿਰੋਧ ‘ਚ ਜਥੇਬੰਦੀ ਵੱਲੋਂ ਟਾਂਡਾ ਉੜਮੁੜ ਰੇਲਵੇ ਸਟੇਸ਼ਨ ਜੰਮੂ-ਦਿੱਲੀ ਰੇਲਵੇ ਲਾਈਨ ‘ਤੇ ਸਵੇਰੇ 11 ਵਜੇ ਤੋਂ ਅਣਮਿੱਥੇ ਸਮੇਂ ਲਈ ਰੇਲਾਂ ਰੋਕ ਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਬਿਜਲੀ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦਾ ਫੂਕਿਆ ਪੁਤਲਾ
ਜਿਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਰੇਲ ਰੋਕੋ ਅੰਦਲੋਨ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਗਏ ਅੱਜ ਪੰਜਾਬ ਬੰਦ ਦੇ ਸੱਦੇ ‘ਤੇ ਸਮਰਥਨ ਦੇਣ ਲਈ ਪਹੁੰਚੇ ਸਮੂਹ ਬਿਜਲੀ ਮੁਲਾਜ਼ਮ ਯੂਨੀਅਨ ਦੇ ਮੈਂਬਰਾਂ ਨੇ ਸਥਾਨਕ ਬਿਜਲੀ ਘਰ ਚੌਕ ਵਿੱਚ ਰੋਸ ਪ੍ਰਦਰਸ਼ਨ ਕਰਦੇ ਹੋਏ ਮੋਦੀ ਸਰਕਾਰ ਦਾ ਪੁਤਲਾ ਸਾੜਿਆ। ਮੁਲਾਜ਼ਮ ਆਗੂ ਦਿਲਬਰ ਸਿੰਘ ਸੈਣੀ ਅਤੇ ਹਰਦੀਪ ਸਿੰਘ ਖੁੱਡਾ ਦੀ ਅਗਵਾਈ ਵਿੱਚ ਸਵਰਨ ਟਾਂਡਾ ਹਿੱਸਾ ਵਾਰ ਵਨ ਅਤੇ ਸ਼ਹਿਰੀ ਫੀਡਰ ਟਾਂਡਾ ਦੇ ਬਿਜਲੀ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦਾ ਵਿਰੋਧ ਕਰਦੇ ਹੋਏ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ।

ਇਸ ਮੌਕੇ ਟੀ.ਐੱਸ.ਯੂ ਪ੍ਰਧਾਨ ਦਿਲਵਰ ਸਿੰਘ ਸੈਣੀ,ਸਤਨਾਮ ਸਿੰਘ,ਕੁਲਜਿੰਦਰ ਸਿੰਘ, ਇੰਜੀ.ਜਸਵੀਰ ਸਿੰਘ,ਰਮਨ ਕੁਮਾਰ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਮੁਲਾਜ਼ਮ, ਮਜ਼ਦੂਰ ਅਤੇ ਕਿਸਾਨ ਵਿਰੋਧੀ ਸਰਕਾਰ ਹੈ ਤੇ ਅਜਿਹੀ ਸਰਕਾਰ ਨੂੰ ਸੱਤਾ ਵਿੱਚ ਰਹਿਣ ਦਾ ਕੋਈ ਹੱਕ ਨਹੀਂ ਹੈ। ਪ੍ਰਦਰਸ਼ਨਕਾਰੀਆਂ ਨੇ ਹੋਰ ਕਿਹਾ ਕਿ ਅੱਜ ਦੇ ਸਮੇਂ ਵਿੱਚ ਮੋਦੀ ਹੰਕਾਰ ਵਿੱਚ ਆ ਕੇ ਲੋਕਤੰਤਰ ਨੂੰ ਰਾਜਤੰਤਰ ਵਿੱਚ ਬਦਲਣਾ ਚਾਹੁੰਦੇ ਹਨ, ਜਿਸ ਨੂੰ ਕਦੀ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬਿਜਲੀ ਮੁਲਾਜ਼ਮ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਖੇਤੀ ਵਿਰੋਧੀ ਬਿੱਲ ‘ਤੇ ਬਿਜਲੀ ਸੋਧ ਬਿੱਲ ਵਾਪਸ ਨਹੀਂ ਲੈ ਲੈਂਦੀ ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …