Breaking News

ਆਖਰ ਏਨੇ ਦਿਨਾਂ ਬਾਅਦ ਮਸ਼ਹੂਰ ਐਕਟਰ ਅਤੇ ਭਾਜਪਾ ਸਾਂਸਦ ਸੰਨੀ ਦਿਓਲ ਨੂੰ ਲੈ ਕੇ ਆ ਗਈ ਇਹ ਵੱਡੀ ਤਾਜਾ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਦੇ ਵਿਚ ਸਥਿਤੀ ਕਾਫੀ ਚਿੰਤਾਜਨਕ ਚੱਲ ਰਹੀ ਹੈ। ਲਗਾਤਾਰ ਰੋਜ਼ਾਨਾ ਨਵੇਂ ਮਾਮਲੇ ਵਧਦੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕ ਆਪਣੀਆਂ ਕੀਮਤੀ ਜਾਨਾਂ ਗੁਆ ਰਹੇ ਹਨ। ਜਿਸ ਦੇ ਚੱਲਦਿਆਂ ਸਥਾਨਕ ਸਰਕਾਰਾਂ ਵੱਲੋਂ ਅਤੇ ਕਈ ਵੱਡੇ ਰਾਜਨੀਤਿਕ ਨੇਤਾਵਾਂ ਦੇ ਵੱਲੋਂ ਕਰੋਨਾ ਮਰੀਜ਼ਾਂ ਦੀ ਵੱਖ-ਵੱਖ ਢੰਗਾਂ ਨਾਲ ਸਹਾਇਤਾ ਕੀਤੀ ਜਾ ਰਹੀ ਹੈ। ਭਾਰਤ ਭਾਜਪਾ ਨੇਤਾ ਅਤੇ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਨਾਲ ਸਬੰਧਤ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

ਸੰਸਦ ਮੈਂਬਰ ਅਤੇ ਭਾਜਪਾ ਆਗੂ ਸੰਨੀ ਦਿਓਲ ਦੇ ਵੱਲੋਂ ਕੋਰੋਨਾ ਵਾਇਰਸ ਦੇ ਵਧ ਰਹੇ ਪ੍ਰਭਾਵ ਦੇ ਚੱਲਦਿਆਂ ਪੰਜਾਬ ਦੇ ਜ਼ਿਲਾ ਲੁਧਿਆਣਾ ਵਿੱਚ ਚਾਰ ਵੈਂਟੀਲੇਟਰ ਕੋਰੋਨਾ ਪੀਡ਼ਤ ਮਰੀਜ਼ਾਂ ਲਈ ਭੇਜੇ ਗਏ ਹਨ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਭਾਜਪਾ ਆਗੂਆਂ ਦੇ ਵੱਲੋਂ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਪ੍ਰੈੱਸ ਕਾਨਫ਼ਰੰਸ ਰਾਹੀ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਲਗਾਤਾਰ ਵਧ ਰਿਹਾ ਹੈ ਪਰ ਪੰਜਾਬ ਸਰਕਾਰ ਕੋਰੋਨਾ ਮਾਮਲਿਆਂ ਤੇ ਰੋਕਥਾਮ ਪਾਉਣ ਲਈ ਵਿਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਦੱਸ ਦੇਈਏ ਕਿ ਇਸ ਪ੍ਰੈਸ ਵਾਰਤਾ ਦੇ ਵਿਚ ਪੰਕਜ ਜੋਸ਼ੀ ਦਾ ਕਹਿਣਾ ਹੈ ਕਿ ਕਰੋਨਾ ਵਾਇਰਸ ਦੌਰਾਨ ਦੇਸ਼ ਵਿਚ ਬਣੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਕੇਂਦਰ ਸਰਕਾਰ ਦੇਸ਼ ਦੇ ਵੱਖ ਵੱਖ ਜਿਲ੍ਹਿਆਂ ਵਿੱਚ ਆਕਸੀਜਨ ਪਲਾਂਟ ਲਗਾ ਰਹੀ ਹੈ।

ਜਾਣਕਾਰੀ ਅਨੁਸਾਰ ਇਹ ਆਕਸੀਜਨ ਪਲਾਂਟ ਗੁਰਦਾਸਪੁਰ, ਪਠਾਨਕੋਟ ਅਤੇ ਬਟਾਲਾ ਵਿੱਚ ਵੀ ਲਗਾਏ ਜਾਣਗੇ ਅਤੇ ਇਨ੍ਹਾਂ ਪਲਾਂਟਾਂ ਦੀ ਸ਼ੁਰੂਆਤ ਗੁਰਦਾਸਪੁਰ ਜ਼ਿਲੇ ਤੋਂ ਕੀਤੀ ਗਈ ਹੈ। ਜਿਸ ਗਰਾਂ ਪੰਕਜ ਜੋਸ਼ੀ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਅਤੇ ਭਾਜਪਾ ਨੇਤਾ ਸਨੀ ਦਿਓਲ ਦੇ ਯਤਨਾਂ ਕਰਕੇ ਇਸ ਮੁਹਿੰਮ ਦੀ ਸ਼ੁਰੂਆਤ ਗੁਰਦਾਸਪੁਰ ਤੋਂ ਕੀਤੀ ਜਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਹਰੇਕ ਪਲਾਟ ਦੀ ਕੁੱਲ ਲਾਗਤ ਤਕਰੀਬਨ 50 ਲੱਖ ਰੁਪਏ ਹੋਵੇਗੀ।

ਇਸ ਤੋਂ ਇਲਾਵਾ ਉਨ੍ਹਾਂ ਦਾ ਕਹਿਣਾ ਹੈ ਕਿ ਸੰਨੀ ਦਿਓਲ ਦੇ ਵੱਲੋਂ ਐਮ ਪੀ ਫੰਡ ਵਿਚੋਂ ਦੋਵੇਂ ਦੋ ਵੈਟੀਲੇਟਰ ਸਰਕਾਰੀ ਹਸਪਤਾਲ ਨੂੰ ਅਤੇ ਦੋ ਵੈਟੀਲੇਟਰ ਇੱਕ ਪ੍ਰਾਈਵੇਟ ਹਸਪਤਾਲ ਨੂੰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਨੀ ਲਿਓਨ ਦੇ ਨਿੱਜੀ ਸਲਾਹਕਾਰ ਦਾ ਕਹਿਣਾ ਹੈ ਕਿ ਪਿਛਲੇ ਸਾਲ ਵੀ ਕਰੋਨਾ ਵਾਇਰਸ ਦੇ ਦੌਰਾਨ ਸਨੀ ਦਿਓਲ ਦੇ ਵੱਲੋਂ ਸਿਹਤ ਸਹੂਲਤਾਂ ਲਈ 50 ਲੱਖ ਰੁਪਏ ਦਿੱਤੇ ਸਨ। ਇਸੇ ਦੌਰਾਨ ਉਨ੍ਹਾਂ ਦੇ ਵੱਲੋਂ ਪੰਜਾਬ ਸਰਕਾਰ ਉਤੇ ਤਿੱਖੇ ਨਿਸ਼ਾਨੇ ਸਾਧੇ ਗਏ ਅਤੇ ਕਿਹਾ ਗਿਆ ਕਿ ਪੰਜਾਬ ਸਰਕਾਰ ਇਸ ਸਮੇਂ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ।

Check Also

ਪੰਜਾਬ ਚ ਇਥੇ ਵਾਪਰੇ ਦਰਦਨਾਕ ਹਾਦਸੇ ਚ ਮਾਪਿਆਂ ਦੇ ਨੌਜਵਾਨ ਮੁੰਡੇ ਦੀ ਹੋਈ ਮੌਤ , ਘਰ ਚ ਪਸਰਿਆ ਮਾਤਮ

ਆਈ ਤਾਜਾ ਵੱਡੀ ਖਬਰ  ਪੰਜਾਬ ਅੰਦਰ ਸੜਕੀ ਹਾਦਸਾ ਵਿੱਚ ਹਰ ਰੋਜ਼ ਇਜਾਫਾ ਹੁੰਦਾ ਜਾ ਰਿਹਾ …