Breaking News

ਆਮ ਆਦਮੀ ਪਾਰਟੀ ਦੀ ਲੱਗ ਗਈ ਲਾਟਰੀ : ਹੁਣੇ ਹੁਣੇ ਅਚਾਨਕ ਪਾਰਟੀ ਚ ਸ਼ਾਮਲ ਹੋ ਗਈ ਇਹ ਮਸ਼ਹੂਰ ਪੰਜਾਬੀ ਹਸਤੀ

ਆਈ ਤਾਜਾ ਵੱਡੀ ਖਬਰ

ਕਰੋਨਾ ਕੇਸਾਂ ਦੀ ਕਮੀ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਕੁਝ ਰਾਹਤ ਦਿੱਤੀ ਗਈ ਹੈ। ਪਿਛਲੇ ਸਾਲ ਕੀਤੀ ਗਈ ਤਾਲਾਬੰਦੀ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਆਰਥਿਕ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਉਸ ਪਿੱਛੋਂ ਲੋਕਾਂ ਨੂੰ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਕਿ ਕਰੋਨਾ ਦੀ ਦੂਜੀ ਲਹਿਰ ਨੇ ਫਿਰ ਤੋਂ ਪੰਜਾਬ ਨੂੰ ਪ੍ਰਭਾਵਤ ਕਰ ਦਿੱਤਾ। ਜਿਸ ਕਾਰਨ ਫਿਰ ਤੋਂ ਸਰਕਾਰ ਨੂੰ ਤਾਲਾਬੰਦੀ ਕਰਨ ਲਈ ਮਜ਼ਬੂਰ ਹੋਣਾ ਪਿਆ। ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਕਾਰਨ ਲੋਕਾਂ ਨੂੰ ਕੁਝ ਰਾਹਤ ਮਿਲੀ ਹੈ। ਉਥੇ ਹੀ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਉਲੀਕੀਆਂ ਜਾ ਰਹੀਆਂ ਹਨ।

ਆਮ ਆਦਮੀ ਪਾਰਟੀ ਦੀ ਲਾਟਰੀ ਲੱਗ ਗਈ ਹੈ ਜਿੱਥੇ ਹੁਣ ਅਚਾਨਕ ਹੀ ਪਾਰਟੀ ਚ ਸ਼ਾਮਲ ਹੋ ਗਈ ਪੰਜਾਬ ਦੀਆਂ ਇਹ ਮਸ਼ਹੂਰ ਹਸਤੀ। ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਆਪਣੀ ਪਾਰਟੀ ਨੂੰ ਛੱਡ ਕੇ ਦੂਸਰੀ ਪਾਰਟੀ ਦਾ ਪੱਲਾ ਫੜਿਆ ਜਾ ਰਿਹਾ ਹੈ ਉਥੇ ਹੀ ਕੁਝ ਲੋਕਾਂ ਵੱਲੋਂ ਸਿਆਸਤ ਵਿੱਚ ਕਦਮ ਰੱਖੇ ਜਾ ਰਹੇ ਹਨ। ਹੁਣ ਆਮ ਆਦਮੀ ਪਾਰਟੀ ਤੋਂ ਪ੍ਰਭਾਵਤ ਹੋ ਕੇ ਹਲਕਾ ਘਨੌਰ ਦੇ ਕਬੱਡੀ ਦੇ ਕੌਮੀ ਖਿਡਾਰੀ ਗੁਰਲਾਲ ਸਿੰਘ ਘਨੌਰ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਜਿੱਥੇ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਢਾ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚ ਜੀ ਆਇਆਂ ਆਖਿਆ ਗਿਆ ਹੈ। ਉੱਥੇ ਹੀ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਪੁਲਸ ਵਿੱਚ ਵੱਡੇ ਅਹੁਦੇ ਦੀ ਨੌਕਰੀ ਛੱਡ ਕੇ ਗੁਰਲਾਲ ਸਿੰਘ ਨੇ ਪਾਰਟੀ ਨੂੰ ਜੁਆਇਨ ਕੀਤਾ ਹੈ। ਨੇਤਾ ਭਗਵੰਤ ਮਾਨ ਵੱਲੋਂ ਵੀ ਗੁਰਲਾਲ ਸਿੰਘ ਦਾ ਸਵਾਗਤ ਕੀਤਾ ਗਿਆ ਹੈ। ਰਾਘਵ ਚੱਢਾ ਨੇ ਆਖਿਆ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਜਿਵੇਂ ਗੁਰਲਾਲ ਸਿੰਘ ਨੇ ਕਬੱਡੀ ਵਿੱਚ ਰੇਡ ਕਰਕੇ ਵਿਰੋਧੀਆਂ ਨੂੰ ਧੂੜ ਚਟਾਈ ਹੈ, ਉਸ ਰਾਹੀਂ ਉਹ ਸਿਆਸਤ ਵਿੱਚ ਵੀ ਆਪਣੇ ਵਿਰੋਧੀਆਂ ਨੂੰ ਚਿਤ ਕਰਨਗੇ।

ਉਨ੍ਹਾਂ ਕਿਹਾ ਕਿ ਕਬੱਡੀ ਸਾਡੇ ਨੌਜਵਾਨਾਂ ਦੀ ਪਸੰਦੀਦਾ ਖੇਡ ਹੈ ਜਿਸ ਕਾਰਨ ਗੁਰਲਾਲ ਸਿੰਘ ਭਾਰਤ ਦੇ ਨੌਜਵਾਨਾਂ ਲਈ ਇੱਕ ਮਾਰਗ-ਦਰਸ਼ਨ ਦੇ ਤੌਰ ਤੇ ਸਾਹਮਣੇ ਆਏ ਹਨ। ਜਿਨ੍ਹਾਂ ਨੇ ਬੈਸਟ ਰੀਡਰ ਦਾ ਐਵਾਰਡ ਹਾਸਲ ਕਰਕੇ ਭਾਰਤ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰਲਾਲ ਘਨੌਰ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਕਾਫੀ ਮਜ਼ਬੂਤੀ ਮਿਲੀ ਹੈ।

Check Also

ਸਾਵਧਾਨ : ਪੰਜਾਬ ਚ ਇਥੇ 1 ਤੋਂ 10 ਅਗਸਤ ਤਕ ਲਈ ਜਾਰੀ ਹੋ ਗਿਆ ਇਹ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ ਪੰਜਾਬ ਸਰਕਾਰ ਵੱਲੋਂ ਕਰੋਨਾ ਕੇਸਾਂ ਵਿੱਚ ਕਮੀ ਨੂੰ ਦੇਖਦੇ ਹੋਏ ਲਾਗੂ …