Breaking News

ਆਸਟ੍ਰੇਲੀਆ ਚ ਹੋਈ ਇਕ ਹੋਰ ਪੰਜਾਬੀ ਦੀ ਮੌਤ, 2 ਭੈਣਾਂ ਦਾ ਸੀ ਇਕਲੌਤਾ ਭਰਾ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿੱਥੇ ਰੁਜ਼ਗਾਰ ਦੀ ਖਾਤਰ ਵਿਦੇਸ਼ਾਂ ਦਾ ਰੁਖ਼ ਕੀਤਾ ਜਾ ਰਿਹਾ ਹੈ ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਉਨ੍ਹਾਂ ਵੱਲੋਂ ਮਿਹਨਤ ਮਜਦੂਰੀ ਕੀਤੀ ਜਾਂਦੀ ਹੈ। ਵਿਦੇਸ਼ ਗਏ ਇਹਨਾਂ ਪੁੱਤਰਾਂ ਵਾਸਤੇ ਮਾਪਿਆਂ ਵੱਲੋਂ ਜਿਥੇ ਦਿਨ-ਰਾਤ ਦੁਆਵਾਂ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਘਰ ਪਰਤਣ ਦਾ ਇੰਤਜ਼ਾਰ ਕੀਤਾ ਜਾਂਦਾ ਹੈ। ਪਰ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਜਿਥੇ ਇਕ ਤੋਂ ਬਾਅਦ ਇਕ ਅਜਿਹੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਆਸਟ੍ਰੇਲੀਆ ਚ ਹੋਈ ਇਕ ਹੋਰ ਪੰਜਾਬੀ ਦੀ ਮੌਤ, 2 ਭੈਣਾਂ ਦਾ ਸੀ ਇਕਲੌਤਾ ਭਰਾ , ਇਹ ਦੁਖਦਾਈ ਖ਼ਬਰ ਆਈ ਸਾਹਮਣੇ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਅਸਟ੍ਰੇਲੀਆ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ ਪੰਜਾਬੀ ਦੀ ਮੌਤ ਹੋਣ ਕਾਰਨ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ ਅਤੇ ਇਸ ਖਬਰ ਦੇ ਘਰ ਪਤਾ ਲੱਗਦੇ ਹੀ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਦੱਸ ਦਈਏ ਕਿ ਅਸਟ੍ਰੇਲੀਆ ਵਿੱਚ ਰਹਿਣ ਵਾਲੇ ਗੁਰਾਇਆ ਦੇ 37 ਸਾਲਾਂ ਨੌਜਵਾਨ ਦਿਨੇਸ਼ ਕੁਮਾਰ ਭੌਂਸਲੇ ਪੁੱਤਰ ਸਤਪਾਲ ਭੌਂਸਲੇ ਦੀ ਆਸਟ੍ਰੇਲੀਆ ਵਿੱਚ ਮੌਤ ਹੋ ਗਈ ਹੈ।

ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਜਿਥੇ ਦਿਨੇਸ਼ ਸਿਹਤ ਸੰਬੰਧੀ ਸਮੱਸਿਆ ਦੇ ਨਾਲ ਜੂਝ ਰਿਹਾ ਸੀ ਅਤੇ ਸੰਖੇਪ ਬਿਮਾਰੀ ਪਿਛੋਂ 27 ਜਨਵਰੀ 2023 ਨੂੰ ਦੇਸ਼ ਦੀ ਮੌਤ ਹੋ ਗਈ। ਨੌਜਵਾਨ ਆਪਣੇ ਪਰਿਵਾਰ ਵਿੱਚ ਪਤਨੀ ਅਤੇ ਬੇਟੇ ਨੂੰ ਛੱਡ ਗਿਆ ਹੈ ਜੋ ਕਿ ਆਪਣੀਆਂ ਦੋ ਭੈਣਾਂ ਦਾ ਇਕਲੌਤਾ ਭਰਾ ਸੀ। ਕਾਂਗਰਸੀ ਆਗੂ ਅੰਮ੍ਰਿਤ ਭੌਂਸਲੇ ਦੇ ਚਾਚੇ ਦੇ ਬੇਟੇ ਦਿਨੇਸ਼ ਦੀ ਮ੍ਰਿਤਕ ਦੇਹ ਨੂੰ ਜਿਥੇ ਭਾਰਤ ਲਿਆਂਦਾ ਜਾਵੇਗਾ ਉਥੇ ਹੀ ਇਸ ਨੌਜਵਾਨ ਦਾ ਅੰਤਿਮ ਸੰਸਕਾਰ ਵੀ ਗੁਰਾਇਆ ਵਿੱਚ ਕੀਤਾ ਜਾਵੇਗਾ।

ਉੱਥੇ ਇਸ ਨੌਜਵਾਨ ਦੀ ਮੌਤ ਦੀ ਖਬਰ ਮਿਲਦਿਆਂ ਹੀ ਵੱਖ ਵੱਖ ਲੋਕਾਂ ਵੱਲੋਂ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਜਾ ਰਿਹਾ ਹੈ। ਦਿਨੇਸ਼ ਕੁਮਾਰ ਕਾਂਗਰਸੀ ਆਗੂ ਅੰਮ੍ਰਿਤ ਭੌਂਸਲੇ ਦੇ ਚਾਚਾ ਜੀ ਦਾ ਮੁੰਡਾ ਸੀ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਉਥੇ ਹੀ ਇਲਾਕੇ ਦੇ ਵਿੱਚ ਵੀ ਸੋਗ ਦੀ ਲਹਿਰ ਫੈਲ ਗਈ ਹੈ।

Check Also

ਕੈਨੇਡਾ ਤੋਂ ਆਈ ਵੱਡੀ ਮਾੜੀ ਖਬਰ, ਪੰਜਾਬੀ ਨੌਜਵਾਨ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਪੰਜਾਬ ਤੋਂ ਹਰ ਸਾਲ ਭਾਰੀ ਗਿਣਤੀ ਵਿੱਚ ਨੌਜਵਾਨ ਵਿਦੇਸ਼ਾਂ ਵੱਲ ਇੱਕ …