Breaking News

ਇਥੇ ਪਿੰਡ ਦੀ ਫਿਰਨੀ ਤੇ ਮਿਲ ਰਹੀਆਂ ਮਾਸੂਮ ਬੱਚਿਆਂ ਦੀਆਂ ਮ੍ਰਿਤਕ ਦੇਹਾਂ , ਇਲਾਕੇ ਚ ਫੈਲੀ ਸਨਸਨੀ

ਆਈ ਤਾਜਾ ਵੱਡੀ ਖਬਰ

ਇੱਕ ਪਾਸੇ ਦੇਸ਼ ਭਰ ਵਿੱਚ ਚੋਣਾਂ ਦਾ ਜ਼ੋਰ ਵੇਖਣ ਨੂੰ ਮਿਲਦਾ ਪਿਆ ਹੈ l ਜਿਸ ਕਾਰਨ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਪਰ ਇਸ ਦੇ ਬਾਵਜੂਦ ਵੀ ਅਪਰਾਧੀਆਂ ਦੇ ਵੱਲੋਂ ਲਗਾਤਾਰ ਅਪਰਾਧਕ ਵਾਰਦਾਤਾਂ ਨੂੰ ਅਣਜਾਮ ਦਿੱਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਇੱਕ ਪਿੰਡ ਦੀ ਫਿਰਨੀ ਤੇ ਮਾਸੂਮ ਬੱਚਿਆਂ ਦੀਆਂ ਲਾਸ਼ਾਂ ਮਿਲ ਰਹੀਆਂ ਹਨ l

ਜਿਸ ਕਾਰਨ ਇਲਾਕੇ ਭਰ ਦੇ ਵਿੱਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਹ ਹੈਰਾਨ ਕਰ ਦੇਣ ਵਾਲਾ ਮਾਮਲਾ ਯੂਪੀ ਤੋਂ ਸਾਹਮਣੇ ਆਇਆ,ਜਿੱਥੇ ਪਿੰਡ ਕੈਤਵਾਲੀ ਤੋਂ ਮਾਸੂਮ ਬੱਚਿਆਂ ਦੀਆਂ ਮ੍ਰਿਤਕ ਦੇਹਾਂ ਬਰਾਮਦ ਹੋ ਰਹੀਆਂ ਹਨ। ਇਹ ਲਾਸ਼ਾਂ ਪਿੰਡ ਦੀ ਫਿਰਨੀ ‘ਚ ਇੱਟਾਂ ਦੇ ਢੇਰ ਤੋਂ ਬਰਾਮਦ ਹੋਈਆਂ ਹਨ। ਜਿਵੇਂ ਹੀ ਇਸ ਘਟਨਾ ਬਾਰੇ ਇਲਾਕੇ ਦੇ ਲੋਕਾਂ ਨੂੰ ਪਤਾ ਚੱਲਿਆ ਉਹਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਵੱਲੋਂ ਹੁਣ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਮਹਿਜ਼ 19 ਘੰਟਿਆਂ ਵਿਚ ਦੋ ਲਾਸ਼ਾਂ ਬਰਾਮਦ ਹੋਈਆਂ ਹਨ।

ਇਹ ਕਤਲ ਦਾ ਸ਼ੱਕ ਜ਼ਾਹਿਰ ਕੀਤਾ ਜਾ ਰਿਹਾ, ਕਿਉਂਕਿ ਬੱਚਿਆਂ ਦੇ ਸਰੀਰ ਤੇ ਚਿਹਰੇ ‘ਤੇ ਸੱਟਾਂ ‘ਤੇ ਨਿਸ਼ਾਨ ਹਨ। ਉੱਥੇ ਹੀ ਇਸ ਵੱਡੀ ਘਟਨਾ ਦੇ ਵਾਪਰਨ ਤੋਂ ਬਾਅਦ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਿਸ ਵਲੋਂ ਪਿੰਡ ਵਿਚ ਆਉਣ ਤੇ ਜਾਣ ਵਾਲੇ ਦੀ ਚੈਕਿੰਗ ਕੀਤੀ ਜਾ ਰਹੀ ਹੈ।ਪਹਿਲੀ ਲਾਸ਼ ਇੱਟਾਂ ਦੇ ਢੇਰ ਤੋਂ ਬਰਾਮਦ ਹੋਈ ਤੇ ਉਸ ਤੋਂ ਕੁਝ ਹੀ ਘੰਟਿਆਂ ਬਾਅਦ ਦੂਜੀ ਦੇਹ ਬਰਾਮਦ ਹੋਈ ਹੈ।

ਪਿੰਡ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਦੀ ਜਾਂਚ ਪੜਤਾਲ ਬਰੀਕੀ ਦੇ ਨਾਲ ਕੀਤੀ ਜਾ ਰਹੀ ਹੈ ਤਾਂ ਜੋ ਇਸ ਕਤਲ ਗੁੱਥੀ ਨੂੰ ਸੁਲਝਾਇਆ ਜਾ ਸਕੇ ਤੇ ਪਤਾ ਲੱਗ ਸਕੇ ਕਿ ਆਖਰ ਇਹ ਕਤਲ ਦੀ ਵਾਰਦਾਤ ਕਿਵੇਂ ਵਾਪਰੀ ਹੈ l ਫਿਲਹਾਲ ਇਲਾਕੇ ਭਰ ਦੇ ਵਿੱਚ ਦਹਿਸ਼ਤ ਦਾ ਮਾਹੌਲ ਹੈ l ਦੂਜੇ ਪਾਸੇ ਪੁਲਿਸ ਵੱਲੋਂ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ।

Check Also

ਪੰਜਾਬ ਚ ਸੁਨਿਆਰੇ ਦੀ ਦੁਕਾਨ ਚ ਪਿਆ ਡਾਕਾ , ਲੱਖਾਂ ਰੁਪਏ ਤੇ ਗਹਿਣੇ ਲੈ ਹੋਏ ਫਰਾਰ

ਆਈ ਤਾਜਾ ਵੱਡੀ ਖਬਰ  ਪੰਜਾਬ ਵਿੱਚ ਚੋਰਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ …