ਮਸ਼ਹੂਰ ਗਾਇਕ ਨੇ ਕਰਾਇਆ ਗੁਰਦਵਾਰਾ ਸਾਹਿਬ ਚ ਵਿਆਹ
ਜਿਥੇ ਅੱਜਕਲ ਪੰਜਾਬੀ ਗਾਇਕ ਤੇ ਕਲਾਕਾਰ ਖੇਤੀ ਕਾਨੂੰਨਾ ਵਿਰੁਧ ਕੀਤੇ ਜਾ ਰਹੇ ਸੰਘਰਸ਼ ਦੇ ਵਿੱਚ ਕਿਸਾਨਾਂ ਦਾ ਸਾਥ ਦੇ ਰਹੇ ਹਨ। ਜਿਸ ਕਾਰਨ ਉਹ ਚਰਚਾ ਵਿਚ ਹਨ। ਸਭ ਪਾਸੇ ਉਨ੍ਹਾਂ ਦੇ ਦਿੱਤੇ ਜਾ ਰਹੇ ਸਾਥ ਦੇ ਲਈ, ਤਰੀਫ਼ ਕੀਤੀ ਜਾ ਰਹੀ ਹੈ। ਜੋ ਆਪਣੇ ਕੰਮ-ਧੰਦੇ ਛੱਡ ਕੇ ਕਿਸਾਨਾਂ ਦੇ ਹੱਕ ਵਿੱਚ ਨਿੱਤਰੇ ਹੋਏ ਨੇ। ਉਥੇ ਹੀ ਕੁਝ ਪੰਜਾਬੀ ਗਾਇਕ ਆਪਣੀ ਨਿੱਜੀ ਜ਼ਿੰਦਗੀ ਕਰਕੇ ਚਰਚਾ ਵਿੱਚ ਹਨ। ਕੁਝ ਗਾਇਕ ਆਪਣੇ ਗੀਤਾਂ ਨੂੰ ਲੈ ਕੇ ਵਿਵਾਦਾਂ ਵਿਚ ਰਹੇ ਹਨ।
ਕੁੱਝ ਆਪਣੀ ਜਿੰਦਗੀ ਦੀਆਂ ਹੋਰ ਗੱਲਾਂ ਨੂੰ ਲੈ ਕੇ। ਅੱਜ ਆਪਣੀ ਪਰਸਨਲ ਲਾਈਫ ਨੂੰ ਲੈ ਕੇ ਚਰਚਾ ਵਿੱਚ ਹੈ , ਪ੍ਰਸਿੱਧ ਗਾਇਕਾ ਨੇਹਾ ਕੱਕੜ। ਜਿਸ ਨੇ ਗੁਰਦੁਆਰਾ ਸਾਹਿਬ ਦੇ ਵਿੱਚ ਅੱਜ ਵਿਆਹ ਕਰਵਾਇਆ ਹੈ, ਜਿਸ ਤੇ ਉਨ੍ਹਾਂ ਦੇ ਸਾਰੇ ਪ੍ਰਸੰਸਕ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ। ਬੀਤੇ ਕਾਫੀ ਦਿਨਾ ਤੋ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਖਬਰਾਂ ਆ ਰਹੀਆਂ ਸਨ। ਅੱਜ ਪ੍ਰਸਿੱਧ ਗਾਇਕਾ ਨੇਹਾ ਕੱਕੜ ਤੇ ਰੋਹਨਪ੍ਰੀਤ ਸਿੰਘ ਵਿਆਹ ਦੇ ਪਵਿੱਤਰ ਬੰਧਨ ਵਿੱਚ ਬੱਝ ਚੁੱਕੇ ਹਨ।
ਦੱਸ ਦਈਏ ਕਿ ਬੀਤੀ ਰਾਤ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦੇ ਵਿਆਹ ਦੀਆਂ ਰਸਮਾਂ ਸ਼ੁਰੂ ਹੋਈਆਂ ਸਨ। ਸੋਸ਼ਲ ਮੀਡੀਆ ਦੇ ਉੱਪਰ ਉਨ੍ਹਾਂ ਦੀਆਂ ਕਾਫੀ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਕੁਝ ਤਸਵੀਰਾਂ ਰੋਹਨਪ੍ਰੀਤ ਤੇ ਨੇਹਾ ਕੱਕੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਵੀ ਸਾਂਝੀਆਂ ਕੀਤੀਆਂ ਹਨ। ਜਿਸ ਵਿਚ ਉਨ੍ਹਾਂ ਦੇ ਵਿਆਹ ਦੀਆਂ ਰਸਮਾਂ ਜਿਵੇਂ ਹਲਦੀ ਅਤੇ ਮਹਿੰਦੀ ਸੈਰੇਮਨੀ ਦੀਆ ਤਸਵੀਰਾ ਸ਼ਾਮਲ ਹਨ। ਜਿਨ੍ਹਾਂ ਨੂੰ ਉਨ੍ਹਾਂ ਦੇ ਪ੍ਰਸੰਸਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ
।ਅੱਜ ਨੇਹਾ ਕੱਕੜ ਅਤੇ ਰੋਹਨਪ੍ਰੀਤ ਦੀ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਉਹ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਖੜੇ ਨਜਰ ਆ ਰਹੇ ਹਨ। ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਚਿਹਰੇ ਤੇ ਕਾਫੀ ਖੁਸ਼ੀ ਵੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਵਾਇਰਲ ਹੋ ਰਹੀ ਹੈ। ਹੁਣ 26 ਅਕਤੂਬਰ ਨੂੰ ਚੰਡੀਗੜ੍ਹ ਵਿਚ ਵਿਆਹ ਦੀ ਰਿਸੈਪਸ਼ਨ ਪਾਰਟੀ ਕੀਤੀ ਜਾਵੇਗੀ। ਇਹ ਪਾਰਟੀ ‘ਦਿ ਅਮਲਤਾਸ’ ਮੁਹਾਲੀ ,ਪੰਜਾਬ ਚ ਹੋਵੇਗੀ ਜੋ ਕੇ ਚੰਡੀਗੜ੍ਹ ਏਅਰਪੋਰਟ ਤੋਂ ਕੁਝ ਹੀ ਦੂਰੀ ਤੇ ਸਥਿਤ ਹੈ । ਨੇਹਾ ਕੱਕੜ ਤੇ ਰੋਹਨਪ੍ਰੀਤ ਦੇ ਪਿਆਰ ਦਾ ਇਜ਼ਹਾਰ ਸੋਸ਼ਲ ਮੀਡੀਆ ਤੇ ਕੀਤਾ ਗਿਆ ਸੀ। ਨੇਹਾ ਕੱਕੜ ਨੇ ਹਾਲ ਹੀ ਵਿਚ ਰੋਹਨਪ੍ਰੀਤ ਸਿੰਘ ਨਾਲ ਆਪਣੇ ਰਿਸ਼ਤੇ ਤੇ ਮੋਹਰ ਲਾਈ ਸੀ। ਦੋਵੇਂ ਇਕ ਦੂਜੇ ਦੀਆਂ ਤਸਵੀਰਾਂ ਤੇ ਕੁਮੈਂਟ ਕਰ ਰਹੇ ਹਨ ਤੇ ਆਪਣੇ ਵਿਆਹ ਦੀਆਂ ਤਸਵੀਰਾਂ ਵੀ ਸਾਂਝੀਆਂ ਕਰ ਰਹੇ ਹਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …