Breaking News

ਕਨੇਡਾ ਚ ਵਾਪਰੇ ਕਹਿਰ ਨੇ ਪੰਜਾਬ ਚ ਵਿਛਾਏ ਸੱਥਰ-ਆਈ ਇਹ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਬਹੁਤ ਸਾਰੇ ਪੰਜਾਬੀ ਵਿਦੇਸ਼ਾਂ ਵਿਚ ਕਮਾਈ ਕਰਨ ਲਈ ਜਾਂਦੇ ਹਨ। ਪਰ ਹੁਣ ਬਹੁਤ ਸਾਰੇ ਵਿਦਿਆਰਥੀ ਵੀ ਪੜ੍ਹਾਈ ਦੇ ਨਾਲ ਨਾਲ ਵਿਦੇਸ਼ਾਂ ਵਿਚ ਜਾ ਕੇ ਕੰਮ ਕਰਦੇ ਹਨ । ਬਹੁਤ ਸਾਰੇ ਪੰਜਾਬੀਆਂ ਨੇ ਆਪਣੀ ਹਿੰਮਤ ਤੇ ਦਲੇਰੀ ਸਦਕਾ ਵਿਦੇਸ਼ਾਂ ਦੇ ਵਿਚ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ।ਪਰ ਜਦੋਂ ਵਿਦੇਸ਼ਾਂ ਵਿੱਚ ਗਏ ਪੰਜਾਬੀਆਂ ਨਾਲ ਕੋਈ ਅਜਿਹੀ ਮੰਦਭਾਗੀ ਘਟਨਾ ਵਾਪਰ ਜਾਂਦੀ ਹੈ ਤਾਂ ਸਭ ਦੇ ਮਨ ਦੁਖੀ ਹੋ ਜਾਂਦੇ ਹਨ।

ਹੁਣ ਅਜਿਹੀ ਖ਼ਬਰ ਆਈ ਹੈ,ਕੈਨੇਡਾ ਦੇ ਵਿੱਚ ਵੀ ਕਹਿਰ ਵਾਪਰਿਆ ਹੈ ਜਿਸ ਨੇ ਪੰਜਾਬ ਚ ਸੱਥਰ ਵਿਛਾ ਦਿੱਤੇ। ਪਿਛਲੇ ਦਿਨੀਂ ਕੈਨੇਡਾ ‘ਚ ਇਕ ਪੰਜਾਬੀ ਨੌਜਵਾਨ ਪੰਕਜ ਗਰਗ ਦੀ ਸੰਖੇਪ ਬਿਮਾਰੀ ਦੇ ਚਲਦਿਆਂ ਮੌਤ ਹੋ ਗਈ ਸੀ। ਜਿਸ ਕਾਰਨ ਕੈਨੇਡਾ ਵਿੱਚ ਪੰਜਾਬੀ ਭਾਈਚਾਰੇ ਵਿੱਚ ਸੋਗ ਦੀ ਲਹਿਰ ਛਾ ਗਈ ਸੀ। ਜਿਸ ਦਾ ਅੱਜ ਉਸ ਦੇ ਪਿੰਡ ਸ਼ੇਰਪੁਰ ਵਿਖੇ ਅੰਤਿਮ ਸੰਸਕਾਰ ਕਰ ਦਿੱਤਾ ਗਿਆ।ਪੰਕਜ ਬੜੇ ਚਾਅ ਨਾਲ ਦੋ ਸਾਲ ਪਹਿਲਾਂ ਵਿਦੇਸ਼ ਉਚੇਰੀ ਪੜ੍ਹਾਈ ਕਰਨ ਲਈ ਗਿਆ ਸੀ ,ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ।

ਚਾਂਵਾਂ ਰੀਝਾਂ ਨਾਲ ਤੋਰੇ ਇਸ ਪੁੱਤਰ ਦੇ ਇਸ ਤਰ੍ਹਾਂ ਘਰ ਵਾਪਸ ਆਉਣ ਬਾਰੇ ਮਾਪਿਆਂ ਨੇ ਕਦੇ ਸੋਚਿਆ ਵੀ ਨਹੀਂ ਸੀ।ਅੱਜ ਉਸ ਦੀ ਅੰਤਿਮ ਯਾਤਰਾ ਵਿਚ ਸਥਾਨਕ ਕਸਬੇ ਅਤੇ ਇਲਾਕੇ ਦੇ ਲੋਕ ਵੱਡੀ ਗਿਣਤੀ ਵਿਚ ਸ਼ਾਮਲ ਹੋਏ। ਪੰਕਜ ਗਰਗ ਦੀ ਮੌਤ ਨਾਲ ਪਰਿਵਾਰ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਾਰਿਆਂ ਵੱਲੋਂ ਪੰਕਜ ਗਰਗ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਅਜ ਅੰਤਿਮ ਸੰਸਕਾਰ ਸਮੇਂ ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਥਾਣਾ ਸ਼ੇਰਪੁਰ ਦੇ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ, ਸਰਪੰਚ ਰਣਜੀਤ ਸਿੰਘ ਧਾਲੀਵਾਲ ਸ਼ੇਰਪੁਰ, ਯੂਥ ਆਗੂ ਠੇਕੇਦਾਰ ਧਰਮਿੰਦਰ ਸਿੰਗਲਾ, ਵਪਾਰ ਮੰਡਲ ਦੇ ਪ੍ਰਧਾਨ ਮਨਦੀਪ ਸਿੰਘ ਖੀਪਲ, ਕਰਿਆਨਾ ਐਸੋਸੀਏਸ਼ਨ ਦੇ ਪ੍ਰਧਾਨ ਜੀਵਨ ਕੁਮਾਰ ਸਿੰਗਲਾ, ਸੁਸ਼ੀਲ ਗੋਇਲ ਸ਼ੀਲਾ ਸਕੱਤਰ ਜਨ ਸਹਾਰਾ

ਵੈੱਲਫੇਅਰ ਕਲੱਬ, ਸਾਬਕਾ ਸੈਨਿਕ ਲੀਗ ਦੇ ਪ੍ਰਧਾਨ ਸੂਬੇਦਾਰ ਹਰਜੀਤ ਸਿੰਘ ,ਨੌਜਵਾਨ ਆਗੂ ਅਤੇ ਸਮਾਜ ਸੇਵੀ ਕੁਲਵਿੰਦਰ ਕੁਮਾਰ ਕਾਲਾ ਵਰਮਾ, ਅੱਗਰਵਾਲ ਸਭਾ ਪੰਜਾਬ ਦੇ ਪੀ.ਆਰ.ਓ ਤੇ ਸਮਾਜ ਸੇਵੀ ਠੇਕੇਦਾਰ ਸੰਜੇ ਸਿੰਗਲਾ, ਤੇ ਹੋਰ ਕਸਬਾ ਤੇ ਇਲਾਕਾ ਵਾਸੀਆਂ ਨੇ ਮ੍ਰਿਤਕ ਪੰਕਜ ਗਰਗ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ । ਕੈਨੇਡਾ ਵਿੱਚ ਪੰਜਾਬੀ ਭਾਈਚਾਰੇ ਵੱਲੋਂ ਵੀ ਮ੍ਰਿਤਕ ਪੰਕਜ ਗਰਗ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Check Also

test post

only test post Post Views: 5