Breaking News

ਕਨੇਡਾ ਤੋਂ ਆਈ ਮਾੜੀ ਖਬਰ ਪੰਜਾਬੀ ਮੁੰਡੇ ਨੂੰ ਸੁਤੇ ਪਿਆਂ ਹੀ ਮਿਲੀ ਇਸ ਤਰਾਂ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਅੱਜ ਦੇ ਸਮੇਂ ਦੌਰਾਨ ਪੰਜਾਬ ਦੇ ਬਹੁਤ ਸਾਰੇ ਲੋਕ ਵਿਦੇਸ਼ ਜਾਣ ਦਾ ਸੁਪਨਾ ਵੇਖਦੇ ਹਨ,ਕਈ ਲੋਕ ਮਜਬੂਰੀਵਸ ਵਿਦੇਸ਼ਾਂ ਵਿੱਚ ਜਾ ਕੇ ਵਸਦੇ ਹਨ ਤੇ ਕਈਆਂ ਨੂੰ ਉਨ੍ਹਾਂ ਮੁਲਕਾਂ ਦੀ ਖੂਬਸੂਰਤੀ ਖਿੱਚ ਕੇ ਲੈ ਜਾਂਦੀ ਹੈ। ਰੋਜ਼ੀ ਰੋਟੀ ਦੀ ਖਾਤਰ ਅਨੇਕਾਂ ਹੀ ਭਾਰਤੀ ਲੋਕ ਤੇ ਵਿਦਿਆਰਥੀ ਵਿਦੇਸ਼ਾਂ ਵਿੱਚ ਜਾ ਕੇ ਵਸੇ ਹੋਏ ਹਨ। ਬਹੁਤ ਸਾਰੇ ਲੋਕ ਕੈਨੇਡਾ ਜਾਣ ਦਾ ਸ਼ੌਂਕ ਰੱਖਦੇ ਹਨ। ਜਿੱਥੇ ਜਾ ਕੇ ਉਹ ਆਪਣੀ ਜ਼ਿੰਦਗੀ ਦੀ ਨਵੀਂ ਉਡਾਰੀ ਭਰ ਸਕਣ, ਉਥੇ ਹੀ ਬਹੁਤ ਸਾਰੇ ਭਾਰਤੀ ਵਿਦੇਸ਼ਾਂ ਵਿੱਚ ਜਾ ਕੇ ਘਰ ਦੀਆਂ ਖੁਸ਼ੀਆਂ ਨੂੰ ਪੂਰਾ ਕਰਨ ਦਾ ਸੁਪਨਾ ਵੇਖਦੇ ਨੇ, ਉਸ ਸੁਪਨੇ ਨੂੰ ਪੂਰਾ ਕਰਨ ਲਈ ਦਿਨ ਰਾਤ ਮਿਹਨਤ ਕਰਦੇ ਹਨ। ਵਿਦੇਸ਼ਾਂ ਦੇ ਵਿੱਚ ਭਾਰਤੀਆਂ ਨੇ ਜਾ ਕੇ ਆਪਣੀ ਮਿਹਨਤ ਅਤੇ ਲਗਨ ਸਦਕਾ ਵੱਖਰਾ ਮੁਕਾਮ ਹਾਸਲ ਕੀਤਾ ਹੈ।

ਹੁਣ ਕਨੇਡਾ ਤੋਂ ਆਈ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬੀ ਮੁੰਡੇ ਨੂੰ ਸੁੱਤੇ ਪਿਆਂ ਹੀ ਮਿਲੀ ਇਸ ਤਰਾਂ ਮੌਤ , ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਵਿਦੇਸ਼ਾਂ ਵਿਚ ਵਸਦੇ ਪਰਵਾਸੀਆਂ ਦੀ ਜਿੱਥੇ ਘਰ ਦਿਆਂ ਵੱਲੋਂ ਸੁਖ ਸਾਂਤੀ ਮੰਗੀ ਜਾਂਦੀ ਹੈ ਉੱਥੇ ਹੀ ਮੰਦਭਾਗੀ ਖਬਰ ਦੇ ਸਾਹਮਣੇ ਆਉਣ ਨਾਲ ਘਰ ਦਾ ਮਾਹੌਲ ਗਮਗੀਨ ਹੋ ਜਾਂਦਾ ਹੈ। ਅਜਿਹੀ ਖਬਰ ਸਾਹਮਣੇ ਆਈ ਹੈ ਕੈਨੇਡਾ ਦੇ ਸ਼ਹਿਰ ਸਰੀ ਤੂੰ ਜਿੱਥੇ ਇੱਕ 24 ਸਾਲਾ ਨੌਜਵਾਨ ਦੀ ਸੁੱਤੇ ਹੋਏ ਦੀ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਹ ਨੌਜਵਾਨ 24 ਸਾਲਾ ਪ੍ਰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਪੰਜਾਬ ਵਿਚ ਨਡਾਲਾ ਦੇ ਨਜ਼ਦੀਕ ਪਿੰਡ ਲੱਖਣ ਕੇ ਪੱਡੇ ਦਾ ਰਹਿਣ ਵਾਲਾ ਸੀ।

ਜੋ ਆਪਣੇ ਬਿਹਤਰ ਭਵਿੱਖ ਲਈ ਚਾਰ ਸਾਲ ਪਹਿਲਾਂ ਹੀ ਕਰਜ਼ਾ ਲੈ ਕੇ ਪੜ੍ਹਾਈ ਕਰਨ ਲਈ ਕੈਨੇਡਾ ਗਿਆ ਸੀ। ਜਿੱਥੇ ਇਹ ਨੌਜਵਾਨ ਆਪਣੀ ਭੈਣ ਦੇ ਕੋਲ ਰਹਿੰਦਾ ਸੀ। ਭੈਣ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ ਇਹ ਨੌਜਵਾਨ ਚਾਰ ਵਜੇ ਕੰਮ ਤੋਂ ਆ ਕੇ ਸੌਂ ਗਿਆ ਤਾਂ , 7 ਵਜੇ ਜਿੰਮ ਜਾਣ ਦੇ ਹਿਸਾਬ ਨਾਲ ਨਹੀ ਉਠਿਆ, ਤਾਂ ਉਸਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਪਤਾ ਲੱਗਿਆ ਕਿ ਉਸ ਦਾ ਦਿਹਾਂਤ ਹੋ ਗਿਆ ਹੈ।

ਇਹ ਘਟਨਾ ਬੁੱਧਵਾਰ ਤੇ ਭਾਰਤੀ ਸਮੇਂ ਮੁਤਾਬਕ ਸਵੇਰੇ 9:30 ਵਜੇ ਦੀ ਹੈ। ਜਦੋਂ ਭੈਣ ਵੱਲੋਂ ਪਰਿਵਾਰ ਨੂੰ ਫੋਨ ਕਰ ਕੇ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ। ਪੰਜਾਬੀ ਭਾਈਚਾਰੇ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਇਸ ਨੌਜਵਾਨ ਦੇ ਦਿਹਾਂਤ ਦੀ ਖਬਰ ਮਿਲਣ ਤੋਂ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

Check Also

ਚਲ ਰਹੇ ਵਿਆਹ ਚ ਅਚਾਨਕ ਸੇਹਰਾ ਸਜਾਉਣ ਲਗੇ ਹੋਈ ਲਾੜੇ ਦੀ ਮੌਤ, ਖੁਸ਼ੀਆਂ ਬਦਲੀਆਂ ਮਾਤਮ ਚ

ਆਈ ਤਾਜਾ ਵੱਡੀ ਖਬਰ  ਵਿਆਹ ਦੇ ਮੌਕੇ ਤੇ ਜਿਥੇ ਪਰਵਾਰ ਦੀ ਖੁਸ਼ੀ ਦਾ ਕੋਈ ਟਿਕਾਣਾ …