Breaking News

ਕਿਸਾਨਾਂ ਦੀ ਹੋ ਗਈ ਇਹ ਵੱਡੀ ਜਿੱਤ ਪ੍ਰਸ਼ਾਸਨ ਨੇ ਮੰਨੀਆਂ ਮੰਗਾਂ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਿੱਥੇ ਜਗ੍ਹਾ ਜਗ੍ਹਾ ਤੇ ਧਰਨੇ ਪ੍ਰਦਰਸ਼ਨ ਜਾਰੀ ਹਨ, ਉਥੇ ਹੀ ਟੋਲ ਪਲਾਜ਼ਾ, ਰਿਲਾਇੰਸ ਦੇ ਪੇਟ੍ਰੋਲ ਪੰਪ ਅਤੇ ਮਾਲ ਨੂੰ ਬੰਦ ਕਰਕੇ ਵੀ ਕਿਸਾਨਾਂ ਵੱਲੋਂ ਉਸ ਜਗ੍ਹਾ ਤੇ ਕੇਂਦਰ ਸਰਕਾਰ ਖ਼ਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਸਦੇ ਨਾਲ ਹੀ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦਸਦੇ ਹੋਏ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਕਿਸਾਨਾਂ ਵੱਲੋਂ ਭਾਜਪਾ ਦੇ ਆਗੂਆਂ ਦਾ ਬਾਈਕਾਟ ਕਰਦੇ ਹੋਏ ਉਨ੍ਹਾਂ ਦੇ ਘਰਾਂ ਦੇ ਬਾਹਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਵੱਲੋਂ ਕੀਤੇ ਜਾਣ ਵਾਲੇ ਸਮਾਰੋਹ ਨੂੰ ਵੀ ਬੰਦ ਕਰਵਾਇਆ ਜਾ ਰਿਹਾ ਹੈ।

ਕਿਸਾਨਾਂ ਦੀ ਹੁਣ ਵੱਡੀ ਜਿੱਤ ਹੋਈ ਹੈ, ਜਿੱਥੇ ਪ੍ਰਸ਼ਾਸਨ ਵੱਲੋਂ ਮੰਗਾਂ ਮੰਨ ਲਈਆਂ ਗਈਆਂ ਹਨ ਇਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਜਿੱਥੇ ਹਰਿਆਣਾ ਸਰਕਾਰ ਵੱਲੋਂ ਬਹੁਤ ਸਾਰੇ ਕਿਸਾਨਾਂ ਖਿਲਾਫ ਮਾਮਲੇ ਦਰਜ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਉੱਥੇ ਹੀ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਹਿਰਾਸਤ ਵਿੱਚ ਲਏ ਹੋਏ ਸਾਰੇ ਕਿਸਾਨਾਂ ਨੂੰ ਛੱਡ ਦਿੱਤਾ ਗਿਆ ਸੀ। ਕਿਸਾਨ ਆਗੂਆਂ ਨੇ ਦੱਸਿਆ ਕਿ ਸੋਸ਼ਲ ਮੀਡੀਆ ਉਪਰ ਇਹ ਗੱਲ ਫੈਲਾ ਦਿੱਤੀ ਗਈ ਸੀ ਕਿ ਸੁਰੱਖਿਆ ਬਲਾਂ ਦੀਆਂ 35 ਬਟਾਲਾ ਤਾਇਨਾਤ ਕੀਤੀਆਂ ਗਈਆਂ ਹਨ।

ਕਿਸਾਨ ਹਿਸਾਰ ਦੇ ਕ੍ਰਾਂਤੀਮਾਨ ਪਾਰਕ ਵਿਖੇ ਇਕੱਠੇ ਹੋਏ ਸਨ। ਉਥੇ ਹੀ ਉਨ੍ਹਾਂ ਵੱਲੋਂ ਹਿੱਸਾਰ ਕਮਿਸ਼ਨਰੇਟ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਗਿਆ। ਜਿੱਥੇ ਭਾਰੀ ਪੁਲਿਸ ਫੋਰਸ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਉਥੇ ਹੀ 36 ਭਾਈਚਾਰਿਆਂ ਦੀ ਏਕਤਾ ਨੇ ਇਹ ਦਰਸਾ ਦਿੱਤਾ ਕਿ ਲੋਕ ਹੁਣ ਸਰਕਾਰ ਦੇ ਅੱਤਿਆਚਾਰ ਨੂੰ ਬਰਦਾਸ਼ਤ ਨਹੀਂ ਕਰਨਗੇ। ਬੀਤੇ ਦਿਨੀਂ ਜਦੋਂ ਹਰਿਆਣੇ ਦੇ ਹਿਸਾਰ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਇਕੱਤਰ ਹੋਏ ਸਨ, ਇਨ੍ਹਾਂ ਕਿਸਾਨਾਂ ਨੂੰ ਪੁਲਿਸ ਫੋਰਸ ਅਤੇ ਆਰ ਏ ਐੱਫ ਦੇ ਜਰੀਏ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।

ਪਰ ਕਿਸਾਨਾਂ ਦੇ ਹੌਸਲੇ ਬੁਲੰਦ ਸਨ ਅਤੇ ਹਜ਼ਾਰਾਂ ਲੋਕ ਟਰੈਕਟਰਾਂ ,ਕਾਰਾਂ ,ਜੀਪਾਂ, ਟਰੱਕਾਂ ਵਿੱਚ ਹਿਸਾਰ ਆਏ ਸਨ। ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਭਾਜਪਾ ਦੇ ਆਗੂਆਂ ਦਾ ਵੀ ਘਿਰਾਓ ਕੀਤਾ ਜਾ ਰਿਹਾ ਹੈ।

Check Also

ਪੰਜਾਬ : ਸਹੇਲੀ ਨੂੰ ਸੜਕ ਤੇ ਖੜੀ ਦੇਖ ਦਿੱਤੀ ਸੀ ਲਿਫਟ , ਪਰ ਕਿ ਪਤਾ ਸੀ ਅੱਗੇ ਉਡੀਕ ਰਹੀ ਮੌਤ

ਆਈ ਤਾਜਾ ਵੱਡੀ ਖਬਰ ਹਰ ਰੋਜ਼ ਅਖਬਾਰਾਂ ਦੀਆਂ ਸੁਰਖੀਆਂ ਦੇ ਵਿੱਚ ਸੜਕੀ ਹਾਦਸਿਆਂ ਦੀਆਂ ਖਬਰਾਂ …