Breaking News

ਕਿਸਾਨ ਅੰਦੋਲਨ : ਦਿੱਲੀ ਦੀ ਅਦਾਲਤ ਤੋਂ ਕਿਸਾਨਾਂ ਲਈ ਆਈ ਵੱਡੀ ਚੰਗੀ ਖਬਰ

ਤਾਜਾ ਵੱਡੀ ਖਬਰ

ਬੀਤੀ ਜਨਵਰੀ ਦੇ ਵਿਚ 26 ਤਰੀਕ ਨੂੰ ਗਣਤੰਤਰ ਦਿਵਸ ਮੌਕੇ ਉਪਰ ਕਿਸਾਨ ਜਥੇਬੰਦੀਆਂ ਵੱਲੋਂ ਟਰੈਕਟਰ ਪਰੇਡ ਕੀਤੀ ਗਈ ਸੀ। ਇਸ ਟਰੈਕਟਰ ਪਰੇਡ ਦਾ ਸਬੰਧ ਕੇਂਦਰ ਸਰਕਾਰ ਵੱਲੋਂ ਸੋਧ ਕਰ ਜਾਰੀ ਕੀਤੇ ਗਏ ਨਵੇਂ ਤਿੰਨ ਖੇਤੀ ਆਰਡੀਨੈਂਸਾਂ ਨੂੰ ਰੱ-ਦ ਕਰਵਾਉਣ ਸੀ। ਜਿਸ ਵਾਸਤੇ ਲੱਖਾਂ ਦੀ ਤਦਾਦ ਵਿੱਚ ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਆਪਣੇ ਟਰੈਕਟਰਾਂ ਉਪਰ ਸਵਾਰ ਹੋ ਕੇ ਆਏ ਸਨ। ਇਸ ਟਰੈਕਟਰ ਮਾਰਚ ਦੇ ਦੌਰਾਨ ਦਿੱਲੀ ਦੇ ਲਾਲ ਕਿਲ੍ਹੇ ਉਪਰ ਕੁਝ ਹਿੰਸਕ ਘ-ਟ-ਨਾ-ਵਾਂ ਵੀ ਵਾ-ਪ-ਰੀਆਂ। ਜਿਸ ਤੋਂ ਬਾਅਦ ਇਥੋਂ ਦਾ ਮਾਹੌਲ ਬੇਹੱਦ ਤਣਾਅਪੂਰਨ ਹੋ ਗਿਆ ਸੀ। ਜਦੋਂ ਇਹ ਟਰੈਕਟਰ ਪਰੇਡ ਖਤਮ ਹੋਈ ਤਾਂ ਬਹੁਤ ਸਾਰੇ ਲੋਕ ਲਾ-ਪ-ਤਾ ਹੋ ਗਏ ਸਨ।

ਫਿਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਕੀਤੀਆਂ ਗਈਆਂ ਅਣਥੱਕ ਕੋਸ਼ਿਸ਼ਾਂ ਦੇ ਸਦਕਾ ਇਹ ਪਤਾ ਲੱਗਾ ਕਿ ਲਾ-ਪ-ਤਾ ਹੋਏ ਲੋਕਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਇਨ੍ਹਾਂ ਗ੍ਰਿਫ਼ਤਾਰ ਹੋਏ ਨੌਜਵਾਨਾਂ ਦੀ ਰਿਹਾਈ ਸਬੰਧੀ ਕਾ-ਨੂੰ-ਨੀ ਕਾਰਵਾਈ ਆਰੰਭ ਕਰ ਦਿੱਤੀ ਸੀ। ਹੁਣ ਇਸ ਕਾ-ਨੂੰ-ਨੀ ਕਾਰਵਾਈ ਦੀ ਵਜ੍ਹਾ ਕਾਰਨ ਗ੍ਰਿਫਤਾਰ ਕੀਤੇ ਤਿੰਨ ਨੌਜਵਾਨਾਂ ਦੀ ਜ਼ਮਾਨਤ ਮਨਜ਼ੂਰ ਹੋ ਗਈ ਹੈ ਜਿਨ੍ਹਾਂ ਨੂੰ ਮੰਗਲਵਾਰ ਦੇ ਦਿਨ ਰਿਹਾਅ ਕਰ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਰਸਾ ਨੇ ਆਖਿਆ ਕਿ ਉਨ੍ਹਾਂ ਦੀ ਕਮੇਟੀ ਦੇ ਲੀਗਲ ਸੈੱਲ ਦੇ ਮੁਖੀ ਜਗਦੀਪ ਸਿੰਘ ਕਾਹਲੋਂ ਅਤੇ ਐਡਵੋਕੇਟ ਭੁੱਲਰ ਦੇ ਯਤਨਾਂ ਸਦਕਾ ਇਹ ਕੰਮ ਹੋ ਪਾਇਆ ਹੈ।

ਪੁਲਿਸ ਸਟੇਸ਼ਨ ਬਾਬਾ ਹਰੀਦਾਸ ਵਿੱਚ ਦਰਜ ਕੀਤੇ ਗਏ ਕੇਸ ਵਿੱਚ ਲਵਪ੍ਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਵਾਸੀ ਮਾਨਸਾ, ਰਮਨਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਅਤੇ ਜਸਵਿੰਦਰ ਸਿੰਘ ਪੁੱਤਰ ਭੂਰਾ ਸਿੰਘ ਨੂੰ ਜ਼ਮਾਨਤ ਮਿਲ ਗਈ ਹੈ ਜੋ ਮੰਗਲਵਾਰ ਨੂੰ ਰਿਹਾਅ ਹੋਣਗੇ। ਸਿਰਸਾ ਨੇ ਇਸ ਮਾਮਲੇ ਸੰਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪੁਲਸ ਵੱਲੋਂ ਟਰੈਕਟਰ ਮਾਰਚ ਦੌਰਾਨ 120 ਲੋਕਾਂ ਖਿਲਾਫ਼ ਮੁਕੱਦਮੇ ਦ-ਰ-ਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਿਨ੍ਹਾਂ ਵਿਚੋਂ ਮੰਗਲਵਾਰ ਨੂੰ 80 ਸਾਲ ਦੇ ਗੁਰਮੇਲ ਸਿੰਘ ਅਤੇ 70 ਸਾਲ ਦੇ ਜੀਤ ਸਿੰਘ ਦੀ ਜ਼ਮਾਨਤ ਅਰਜ਼ੀ ਉਪਰ ਸੁਣਵਾਈ ਹੈ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਅਦਾਲਤ ਵੱਲੋਂ ਉਨ੍ਹਾਂ ਨੂੰ ਵੀ ਜ਼ਮਾਨਤ ਮਿਲ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਜੇਲ੍ਹ ਵਿੱਚ ਬੰਦ ਬਾਕੀ ਦੇ ਨੌਜਵਾਨਾਂ ਦੇ ਪਰਿਵਾਰਾਂ ਨੂੰ ਆਖਿਆ ਕਿ ਉਨ੍ਹਾਂ ਦੀ ਕਮੇਟੀ ਹਰ ਸੰਭਵ ਯਤਨ ਕਰਦੀ ਹੋਈ ਗ੍ਰਿ-ਫ਼-ਤਾਰ ਹੋਏ ਨੌਜਵਾਨਾਂ ਦੀ ਰਿਹਾਈ ਸਬੰਧੀ ਕੋਸ਼ਿਸ਼ ਕਰ ਰਹੀ ਹੈ।

Check Also

ਪੰਜਾਬ ਚ ਇਥੇ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਇਹ ਹੁਕਮ ਹੋਏ ਜਾਰੀ , ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ  ਇੱਕ ਪਾਸੇ ਤਾਂ ਕਿਸਾਨਾਂ ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ …