Breaking News

ਕਿਸਾਨ ਧਰਨੇ ਤੋਂ ਆਈ ਇਹ ਮਾੜੀ ਖਬਰ – ਹੋਇਆ ਮੌਤ ਦਾ ਤਾਂਡਵ ਛਾਇਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਖੇਤੀ ਕਾਨੂੰਨ ਬਿੱਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਮਹੀਨੇ ਤੋਂ ਹੀ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਦੇ ਕਾਰਨ ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਾ, ਰਿਲਾਇੰਸ ਦੇ ਪੈਟ੍ਰੋਲ ਪੰਪ ਤੇ ਰੇਲਵੇ ਲਾਈਨਾਂ ਨੂੰ ਬੰਦ ਕਰਕੇ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹੈ । ਕਿਉਂਕਿ ਰੇਲ ਰੋਕੋ ਅੰਦੋਲਨ ਦੇ ਤਹਿਤ ਰੇਲਵੇ ਟਰੈਕ ਬੰਦ ਹੋਣ ਕਾਰਨ ਪੰਜਾਬ ਦੇ ਵਿੱਚ ਮਾਲ਼ ਗੱਡੀਆਂ ਦੀ ਆਵਾਜਾਈ ਬੰਦ ਹੋਈ ਹੈ।

ਜਿੱਥੇ ਪੰਜਾਬ ਦੇ ਵਿੱਚ ਆਉਣ ਵਾਲੀਆਂ ਫ਼ਸਲਾਂ ਲਈ ਖਾਦ ਅਤੇ ਕੋਲੇ ਦੇ ਸਟਾਕ ਵਿਚ ਭਾਰੀ ਕਮੀ ਆਈ ਹੈ। ਮਾਲ ਗੱਡੀਆਂ ਬਾਰੇ ਵੀ ਕਿਸਾਨ ਜਥੇਬੰਦੀਆਂ ਵੱਲੋਂ ਕਿਹਾ ਗਿਆ ਹੈ ਕਿ ਅਸੀਂ ਮਾਲ ਗੱਡੀਆ ਦੇ ਲੰਘਣ ਲਈ ਰਸਤਾ ਦਿੱਤਾ ਹੈ।ਅੱਜ 250 ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ 12 ਵਜੇ ਤੋਂ ਲੈ ਕੇ 4 ਵਜੇ ਤੱਕ ਦੇਸ਼ ਵਿਆਪੀ ਚੱਕਾ ਜਾਮ ਕੀਤਾ ਗਿਆ ਹੈ।

ਕਿਸਾਨਾਂ ਵੱਲੋਂ ਕੀਤੇ ਜਾ ਰਹੇ ਧਰਨਿਆਂ ਦੌਰਾਨ ਬਹੁਤ ਸਾਰੀਆਂ ਘਟਨਾਵਾਂ ਹੋਣ ਦੀਆਂ ਖ਼ਬਰਾਂ ਹੀ ਸੁਣਦੇ ਰਹੇ ਹਾਂ, ਜਿਨ੍ਹਾਂ ਦੇ ਵਿਚ ਕੁਝ ਕਿਸਾਨਾਂ ਦੀ ਮੌਤ ਹੋਣ ਦੀਆਂ ਖਬਰਾਂ ਵੀ ਸਾਹਮਣੇ ਆਈਆਂ ਸਨ। ਹੁਣ ਇਕ ਧਰਨੇ ਵਿੱਚ ਸ਼ਾਮਲ ਕਿਸਾਨ ਦੀ ਇਸ ਤਰ੍ਹਾਂ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਸੁਲਤਾਨਪੁਰ ਲੋਧੀ ਤੋਂ ਸਾਹਮਣੇ ਆਈ ਹੈ।

ਜਿੱਥੇ ਪਿਛਲੇ ਦਿਨਾਂ ਤੋਂ ਦਿੱਤੇ ਜਾ ਰਹੇ ਧਰਨੇ ਦੌਰਾਨ ਇਕ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕੇਹਰ ਸਿੰਘ ਲਗਾਤਾਰ ਇਸ ਸੰਘਰਸ਼ ਵਿਚ ਯੋਗਦਾਨ ਪਾਉਣ ਲਈ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਲ ਹੁੰਦੇ ਸਨ। ਜੋ ਇਨਾ ਖੇਤੀ ਕਾਨੂੰਨਾ ਨੂੰ ਲੈ ਕੇ ਬੇਹੱਦ ਚਿੰਤਾ ਵਿੱਚ ਰਹਿੰਦੇ ਸਨ। ਖੇਤੀ ਕਾਨੂੰਨਾ ਖਿਲਾਫ ਪਿਛਲੇ ਕਈ ਦਿਨਾਂ ਤੋਂ ਸ਼ਾਹਕੋਟ ਧਰਮਕੋਟ ਰੋਡ ਤੇ ਟੋਲ ਪਲਾਜ਼ਾ ਤੇ ਕਿਸਾਨ ਜਥੇਬੰਦੀਆਂ ਨਾਲ ਰੋਸ ਧਰਨੇ ਤੇ ਬੈਠੇ ਹੋਏ ਸਨ।

ਇਸ ਦੌਰਾਨ ਹੀ ਕਿਸਾਨ ਕਿਹਰ ਸਿੰਘ ਪੁੱਤਰ ਹਰਦੀਪ ਸਿੰਘ ਨਿਵਾਸੀ ਪਿੰਡ ਜੀਂਦੜਾ (ਕਮਾਲਕੇ )ਦੀ ਵੀਰਵਾਰ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਕਿਸਾਨ ਜਥੇਬੰਦੀਆਂ ਨੇ ਪੀੜਤ ਪਰਿਵਾਰ ਨੂੰ ਸੂਬਾ ਸਰਕਾਰ ਵੱਲੋਂ 10 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ। ਸਭ ਕਿਸਾਨ ਜਥੇਬੰਦੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

Check Also

ਮਸ਼ਹੂਰ ਗਾਇਕਾ ਬਾਰੇ ਆਈ ਇਹ ਵੱਡੀ ਮਾੜੀ ਖਬਰ ਇਸ ਕਾਰਨ ਅਚਾਨਕ ਲਿਜਾਇਆ ਗਿਆ ਹਸਪਤਾਲ

ਆਈ ਤਾਜਾ ਵੱਡੀ ਖਬਰ ਜਿਥੇ ਪਿੱਛਲੇ ਸਾਲ ਤੋਂ ਲਗਾਤਾਰ ਹੀ ਫ਼ਿਲਮੀ ਜਗਤ ਦੇ ਨਾਲ ਜੁੜੀਆਂ …