Breaking News

ਕਿਸਾਨ ਸੰਘਰਸ਼ : ਹੁਣੇ ਹੁਣੇ ਆਈ ਮਾੜੀ ਖਬਰ ਸੁਣ ਕੇ ਕਿਸਾਨਾਂ ਚ ਛਾ ਗਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿਖੇ ਇਸ ਸਮੇਂ ਮਾਹੌਲ ਬੇਹੱਦ ਗਰਮ ਹੋ ਰਿਹਾ ਹੈ। ਪੂਰੇ ਦੇਸ਼ ਭਰ ਵਿੱਚੋਂ ਕਿਸਾਨ ਭਾਰੀ ਜੱਥਿਆਂ ਦੇ ਰੂਪ ਵਿੱਚ ਦਿੱਲੀ ਵੱਲ ਨੂੰ ਕੂਚ ਕਰਨ ਲੱਗ ਪਏ ਹਨ। ਇਸ ਦਾ ਕਾਰਨ ਦਿੱਲੀ ਦੇ ਵਿਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਬਾਹਰੀ ਰਿੰਗ ਰੋਡ ਉੱਪਰ ਟਰੈਕਟਰ ਪਰੇਡ ਨੂੰ ਕੱਢਿਆ ਜਾਣਾ ਹੈ। ਇਸ ਵਾਸਤੇ ਲੱਖਾਂ ਦੀ ਗਿਣਤੀ ਵਿੱਚ ਦਿੱਲੀ ਦੇ ਬਾਰਡਰਾਂ ਉਪਰ ਕਿਸਾਨਾਂ ਦਾ ਵੱਡਾ ਹਜੂਮ ਇਕੱਠਾ ਹੋਣਾ ਸ਼ੁਰੂ ਹੋ ਗਿਆ। ਇਹ ਕਿਸਾਨ ਬੀਤੇ ਸਾਲ ਦੀ 26 ਨਵੰਬਰ ਤੋਂ ਦਿੱਲੀ ਦੀਆਂ ਬਰੂਹਾਂ ਨੂੰ ਡੱਕ ਕੇ ਬੈਠੇ ਹੋਏ ਹਨ।

ਤਕਰੀਬਨ ਦੋ ਮਹੀਨੇ ਦੇ ਵੱਧ ਸਮੇਂ ਤੋਂ ਇੱਥੇ ਬੈਠੇ ਹੋਏ ਕਿਸਾਨਾਂ ਨੇ ਮੌਸਮ ਦੇ ਸੰ-ਤਾ-ਪ ਨੂੰ ਵੀ ਝੱਲਿਆ ਹੈ। ਜਿਸ ਕਾਰਨ ਕਈ ਕਿਸਾਨਾਂ ਨੇ ਇਸ ਅੰਦੋਲਨ ਖਾਤਰ ਆਪਣੀਆਂ ਜਾਨਾਂ ਵੀ ਵਾਰ ਦਿੱਤੀਆਂ ਹਨ। ਇੱਕ ਹੋਰ ਦੁੱਖਦਾਈ ਖਬਰ ਇਥੋਂ ਦੇ ਧਰਨੇ ਪ੍ਰਦਰਸ਼ਨ ਤੋਂ ਸੁਣਨ ਨੂੰ ਮਿਲ ਰਹੀ ਹੈ ਕਿ ਇਕ ਨੌਜਵਾਨ ਕਿਸਾਨ ਠੰਡ ਦੇ ਕਾਰਨ ਸ਼ਹੀਦ ਹੋ ਗਿਆ ਹੈ। ਪ੍ਰਾਪਤ ਹੋ ਰਹੀ ਜਾਣਕਾਰੀ ਅਨੁਸਾਰ ਇਸ ਕਿਸਾਨ ਦਾ ਨਾਮ ਮਲਕੀਤ ਸਿੰਘ ਦੱਸਿਆ ਜਾ ਰਿਹਾ ਹੈ। ਜਿਸ ਦੀ ਉਮਰ 30 ਸਾਲ ਸੀ

ਅਤੇ ਉਹ ਪਿੰਡ ਖੁੱਡੀ ਖੁਰਦ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਹ ਬੀਤੀ 11 ਜਨਵਰੀ ਨੂੰ ਦਿੱਲੀ ਵਿਖੇ ਕਿਸਾਨਾਂ ਦੀ ਚੱਲ ਰਹੀ ਖੇਤੀ ਅੰਦੋਲਨ ਦੇ ਵਿਚ ਸ਼ਾਮਲ ਹੋਣ ਵਾਸਤੇ ਗਿਆ ਸੀ। ਠੰਡ ਲੱਗਣ ਦੇ ਕਾਰਨ ਮਲਕੀਤ ਸਿੰਘ ਦੀ ਸਿਹਤ ਖਰਾਬ ਹੋ ਗਈ ਜਿਸ ਕਾਰਨ ਉਸ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਦਾਖਲ ਕਰਵਾਇਆ ਗਿਆ ਸੀ। ਪਰ ਇਲਾਜ ਦੌਰਾਨ ਇਸ ਗਰੀਬ ਮਜ਼ਦੂਰ ਨੌਜਵਾਨ ਦੀ ਮੌਤ ਹੋ ਗਈ। ਇਸ ਸੋਗ ਭਰੀ ਖਬਰ ਦੀ ਜਾਣਕਾਰੀ ਭਾਰਤੀ ਕਿਸਾਨ

ਯੂਨੀਅਨ ਸਿੱਧੂਪੁਰ ਇਕਾਈ ਖੁੱਡੀ ਖੁਰਦ ਦੇ ਪ੍ਰਧਾਨ ਮਨਪ੍ਰੀਤ ਸਿੰਘ ਚੂੰਘ ਨੇ ਦਿੱਤੀ। ਇਸ ਨੌਜਵਾਨ ਮਜ਼ਦੂਰ ਦੀ ਹੋਈ ਮੌਤ ਦੇ ਕਾਰਨ ਧਰਨੇ ਪ੍ਰਦਰਸ਼ਨ ਵਿੱਚ ਹਾਲਾਤ ਬੇਹੱਦ ਗ਼ਮ ਗੀਨ ਹੋ ਗਏ ਹਨ। ਜ਼ਿਕਰਯੋਗ ਹੈ ਕਿ ਇਸ ਖੇਤੀ ਅੰਦੋਲਨ ਦੇ ਵਿਚ ਇਸ ਤੋਂ ਪਹਿਲਾਂ ਵੀ ਕਈ ਨੌਜਵਾਨਾਂ ਦੀ ਇਸ ਧਰਨੇ ਪ੍ਰਦਰਸ਼ਨ ਦੌਰਾਨ ਮੌਤ ਹੋਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ ਗਈ।

Check Also

ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ, ਗੁਰਦਵਾਰਾ ਸਾਹਿਬ ਚ ਹੋਈ ਗੋਲੀਬਾਰੀ

ਆਈ ਤਾਜਾ ਵੱਡੀ ਖਬਰ  ਬਹੁਤ ਸਾਰੇ ਲੋਕ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਵਸੇ ਹੋਏ …