Breaking News

ਕੋਰੋਨਾ ਤੋਂ ਸੀਰੀਅਸ ਪੀੜਤ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਬਾਰੇ ਆਈ ਇਹ ਵੱਡੀ ਖਬਰ

ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਣਾ ਬਾਰੇ ਆਈ ਇਹ ਵੱਡੀ ਖਬਰ

ਜਦੋਂ ਤੋ ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਮਹਾਮਾਰੀ ਦਾ ਪ੍ਰਸਾਰ ਹੋਇਆ ਹੈ । ਇਸ ਨੇ ਜਿਥੇ ਅਰਥਵਿਵਸਥਾ ਦੇ ਉੱਪਰ ਅਸਰ ਪਾਇਆ ਹੈ, ਉੱਥੇ ਹੀ ਹਰ ਵਰਗ ਨੂੰ ਪ੍ਰਭਾਵਤ ਵੀ ਕੀਤਾ ਹੈ। ਇਸ ਮਹਾਮਾਰੀ ਦੀ ਚਪੇਟ ਵਿੱਚ ਬਹੁਤ ਸਾਰੀਆਂ ਰਾਜਨੀਤਿਕ ,ਫ਼ਿਲਮੀ ,ਸਾਹਿਤ ,ਧਾਰਮਿਕ ਹਸਤੀਆਂ ਆਈਆਂ ਹਨ। ਪਰ ਹੁਣ ਮਸ਼ਹੂਰ ਪੰਜਾਬੀ ਗਾਇਕਾ ਅਤੇ ਅਦਾਕਾਰ ਹਿਮਾਂਸ਼ੀ ਖੁਰਾਣਾ ਕਰੋਨਾ ਵਾਇਰਸ ਦੀ ਇਸ ਬਿਮਾਰੀ ਤੋਂ ਪੀੜਤ ਹੋ ਚੁੱਕੀ ਸੀ। ਜਿਸ ਬਾਰੇ ਬਹੁਤ ਸਾਰੀਆਂ ਖਬਰਾਂ ਆ ਰਹੀਆਂ ਹਨ।

ਅਦਾਕਾਰ ਤੇ ਪੰਜਾਬੀ ਗਾਇਕਾ ਹਿਮਾਂਸ਼ੀ ਖੁਰਾਣਾ ਨੇ ਕਰੋਨਾ ਵਾਇਰਸ ਦੀ ਲੜਾਈ ਨੂੰ ਜਿੱਤ ਲਿਆ ਹੈ। ਉਹ ਕਾਫ਼ੀ ਦਿਨ ਪਹਿਲਾਂ ਕਰੋਨਾ ਦੀ ਸ਼ਿਕਾਰ ਹੋ ਗਈ ਸੀ। ਜਿਸ ਕਰਕੇ ਹਿਮਾਂਸ਼ੀ ਖਰਾਣਾ ਦੀ ਹਾਲਤ ਖਰਾਬ ਹੋਣੀ ਸ਼ੁਰੂ ਹੋ ਗਈ। ਉਹਨਾਂ ਦੀ ਖਰਾਬ ਹੁੰਦੀ ਹਾਲਤ ਨੂੰ ਵੇਖਦੇ ਹੋਏ , ਉਨ੍ਹਾਂ ਨੂੰ ਹਸਪਤਾਲ ਦੇ ਵਿੱਚ ਦਾਖਲ ਕਰਵਾਉਣਾ ਪਿਆ ਸੀ । ਤੇ ਹੁਣ ਆਪਣੇ ਠੀਕ ਹੋਣ ਦੀ ਗੱਲ ਹਿਮਾਂਸ਼ੀ ਖੁਰਾਣਾ ਨੇ ਖੁਦ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਸਾਂਝੀ ਕੀਤੀ ਹੈ।

ਉਨ੍ਹਾਂ ਨੇ ਆਪਣੇ ਕਰੀਬੀ ਤੇ ਆਪਣੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ। ਜਿਨ੍ਹਾਂ ਦੀਆਂ ਦੁਆਵਾਂ ਸਦਕਾ ਉਹ ਬਿਲਕੁਲ ਠੀਕ ਹੋ ਚੁੱਕੀ ਹੈ। ਉਨ੍ਹਾਂ ਨੂੰ ਕੋਰੋਨਾ ਵਾਇਰਸ ਕਾਰਨ ਸਾਹ ਲੈਣ ਵਿੱਚ ਮੁਸ਼ਕਿਲ ਆ ਰਹੀ ਸੀ । ਆਕਸੀਜਨ ਦੀ ਕਮੀ ਕਾਰਨ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਹਿਮਾਂਸ਼ੀ ਖੁਰਾਣਾ ਨੇ ਖੁਦ ਹੀ ਆਪਣੀ ਇੰਸਟਾਗ੍ਰਾਮ ਪੋਸਟ ਤੇ 26 ਸਤੰਬਰ ਨੂੰ ਦੱਸਿਆ ਸੀ, ਕਿ ਉਹ ਕਰੋਨਾ ਪੀੜਿਤ ਹੋ ਗਈ ਹੈ ,ਤੇ ਖੁਦ ਨੂੰ ਇਕਾਂਤਵਾਸ ਵਿੱਚ ਕਰ ਲਿਆ ਹੈ। ਆਪਣੀ ਪੋਸਟ ਵਿੱਚ ਦੱਸਿਆ ਸੀ,’ਮੈਂ ਤੁਹਾਨੂੰ ਸਾਰਿਆਂ ਨੂੰ ਦੱਸਣਾ ਚਾਹੁੰਦੀ ਹਾਂ ਕਿ ਮੈਂ covid 19 ਪੋਜਿਟਿਵ ਹੋ ਗਈ ਹਾਂ।ਮੈਂ ਸਾਰੀਆਂ ਸਾਵਧਾਨੀ ਵਰਤ ਰਹੀ ਹਾਂ ,ਅਤੇ ਆਪਣਾ ਖਿਆਲ ਰੱਖ ਰਹੀ ਹਾਂ।

ਕੁਝ ਦਿਨ ਪਹਿਲਾਂ ਹੀ ਹਿਮਾਂਸ਼ੀ ਖੁਰਾਣਾ ਨੇ ਖੇਤੀ ਕਨੂੰਨਾਂ ਦੇ ਵਿਰੁੱਧ ਅੰਦੋਲਨ ਵਿਚ ਹਿੱਸਾ ਲਿਆ ਸੀ। ਉਸ ਤੋਂ ਬਾਅਦ ਉਸ ਨੇ ਸ਼ੂਟ ਤੇ ਜਾਣ ਤੋਂ ਪਹਿਲਾਂ ਆਪਣਾ ਟੈਸਟ ਕਰਵਾਇਆ ਤੇ ਉਸ ਦੀ ਰਿਪੋਰਟ ਪਾਜ਼ੀਟਿਵ ਆਈ ਸੀ। ਮਿਲੀ ਜਾਣਕਾਰੀ ਅਨੁਸਾਰ ਹਿਮਾਂਸ਼ੀ ਖੁਰਾਣਾ ਦੀ ਸਿਹਤ ਜ਼ਿਆਦਾ ਖਰਾਬ ਹੋ ਗਈ ਸੀ ਜਿਸ ਕਰਕੇ ਉਨ੍ਹਾਂ ਨੂੰ ਚੰਡੀਗੜ੍ਹ ਤੋਂ ਐਂਬੂਲੈਂਸ ਦੇ ਜਰੀਏ ਲੁਧਿਆਣਾ ਲਿਆਂਦਾ ਗਿਆ ਸੀ। ਹੁਣ ਉਸ ਦੀ ਸਿਹਤ ਪਹਿਲਾਂ ਨਾਲੋਂ ਠੀਕ ਹੈ। ਹਿਮਾਂਸ਼ੀ ਖੁਰਾਣਾ ‘ਬਿਗ-ਬੋਸ 13 ‘ਦੀ ਸਾਬਕਾ ਮੁਕਾਬਲੇਬਾਜ਼ ਹੈ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …