Breaking News

ਕੱਲ੍ਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੌਕੇ ਤੋਂ ਫੜੇ ਨੌਜਵਾਨ ਨੇ ਕੀਤਾ ਇਹ ਵੱਡਾ ਖੁਲਾਸਾ

ਆਈ ਤਾਜਾ ਵੱਡੀ ਖਬਰ

ਕਈ ਵਾਰ ਗੁਰਦੁਆਰਾ ਸਾਹਿਬ ਦੇ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਕਰਕੇ ਪੰਜਾਬ ਦੇ ਹਾਲਾਤ ਕਾਫੀ ਵਿ-ਗ-ੜ ਗਏ ਸਨ। ਮਿਲੀ ਜਾਣਕਾਰੀ ਅਨੁਸਾਰ ਅਜਿਹਾ ਹੀ ਮਾਮਲਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਵਿਖੇ ਕੱਲ ਸੋਮਵਾਰ ਸਵੇਰੇ ਸਾਹਮਣੇ ਆਇਆ ਸੀ। ਜਿਥੇ ਇੱਕ ਨੌਜਵਾਨ ਨੂੰ ਪਿੰਡ ਦੇ ਲੋਕਾਂ ਵੱਲੋਂ ਕਾਬੂ ਕਰਕੇ ਪੁਲਸ ਹਵਾਲੇ ਕੀਤਾ ਗਿਆ ਸੀ। ਇਸ ਬਾਰੇ ਹੁਣ ਨਵਾਂ ਖੁਲਾਸਾ ਹੋਇਆ ਹੈ ਜਿਸ ਤੋਂ ਇਸ ਦੀ ਪਹਿਚਾਣ ਦਾ ਪਤਾ ਲਗਾ ਹੈ। ਪੁਲਿਸ ਮੁਤਾਬਕ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਗੁਰਦੁਆਰਾ ਸਾਹਿਬ ਦੇ ਗ੍ਰੰਥੀ ਮਲਕੀਤ ਸਿੰਘ ਨੇ ਦੱਸਿਆ ਕਿ ਉਹ ਨੌਜਵਾਨ ਗੁਰਦੁਆਰਾ ਸਾਹਿਬ ਚ ਮੱਥਾ ਟੇਕਣ ਦੇ ਬਹਾਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਲੱਗਾ।ਉਕਤ ਵਿਅਕਤੀ ਵੱਲੋਂ ਮੱਥਾ ਟੇਕਣ ਦਾ ਬ-ਹਾ- ਨਾ ਲਾਇਆ ਗਿਆ , ਕਿ ਗੁਰਦੁਆਰਾ ਸਾਹਿਬ ਦਾ ਤਾਲਾ ਖੋਲ੍ਹ ਦਿਓ। ਗ੍ਰੰਥੀ ਸਿੰਘ ਵੱਲੋਂ ਦਰਵਾਜ਼ਾ ਖੋਲ੍ਹਣ ਉਪਰੰਤ ਨੌਜਵਾਨ ਨੇ ਅੰਦਰ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਗੁਟਕਾ ਸਾਹਿਬ ਦੇ। ਅੰ – ਗ। ਪਾੜਨੇ ਸ਼ੁਰੂ ਕਰ ਦਿੱਤੇ।

ਇਹ ਘਟਨਾ ਵੇਖ ਕੇ ਗ੍ਰੰਥੀ ਸਿੰਘ ਨੇ ਲੋਕਾਂ ਨੂੰ ਮਦਦ ਲਈ ਬਣਾਉਣਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਪਿੰਡ ਵਾਸੀ ਮੌਕੇ ਤੇ ਪਹੁੰਚ ਗਏ ਤੇ ਉਕਤ ਨੌਜਵਾਨ ਨੂੰ ਫੜ ਲਿਆ। ਇਸ ਦੀ ਸੂਚਨਾ ਪੁਲਿਸ ਨੂੰ ਮਿਲਣ ਤੇ ਸੀਨੀਅਰ ਅਧਿਕਾਰੀ ਵੀ ਤੁਰੰਤ ਮੌਕੇ ਤੇ ਪਹੁੰਚ ਗਈ ਅਤੇ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਸੀ।ਪਿੰਡ ਤਰਖਾਣ ਮਜਾਰਾ ਵਿਖੇ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਮਨਜੋਤ ਸਿੰਘ ਦੇ ਬਿਆਨ ਤੇ ਥਾਣਾ ਸਰਹੰਦ ਵਿਖੇ ਮੁਕੱਦਮਾ ਨੰਬਰ 294 ਮਿਤੀ 12/10/2020 ਦਰਜ ਕੀਤਾ ਹੈ।

ਇਸ ਮਾਮਲੇ ਨੂੰ ਲੈ ਕੇ ਕੱਲ ਤਰਖਾਣ ਮਜਾਰਾ ਦੀ ਸੰਗਤ ਵੱਲੋਂ ਨੈਸ਼ਨਲ ਹਾਈਵੇ ਦੇ ਦੋਹੀਂ ਪਾਸੀਂ ਜਾਮ ਲਗਾ ਕੇ ਪ੍ਰਦਰਸ਼ਨ ਵੀ ਕੀਤਾ ਗਿਆ ।ਇਸ ਘਟਨਾ ਕਰਕੇ ਸੰਗਤ ਵਿੱਚ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ ਕਿ ਉਸ ਵਿਅਕਤੀ ਨੂੰ ਸ਼ਰੇਆਮ ਸੰਗਤ ਦੇ ਵਿਚ ਸ– ਜ਼ਾ ਦਿੱਤੀ ਜਾਵੇ। ਸਭ ਸਿੱਖ ਜਥੇਬੰਦੀਆਂ ਵੱਲੋਂ ਇਸ ਘਟਨਾ ਦੀ ਕ-ੜੇ ਸ਼ਬਦਾਂ ਵਿਚ ਨਿੰ-ਦਾ ਕੀਤੀ ਗਈ ਹੈ। ਮੁਲਜ਼ਮ ਦੀ ਪਹਿਚਾਣ ਸਹਿਜਵੀਰ ਸਿੰਘ 19 ਸਾਲਾ ਨਾਭਾ ਵਜੋਂ ਹੋਈ ਹੈ।

ਇਸ ਘਟਨਾ ਤੋਂ ਬਾਅਦ ਉਸ ਦੇ ਪਿਤਾ ਦੁਆਰਾ ਉਸ ਦੀ ਪਹਿਚਾਣ ਕੀਤੀ ਗਈ ਜਿਸ ਨੂੰ ਮੌਕੇ ਤੇ ਸੱਦਿਆ ਗਿਆ ਸੀ। ਮੁਲਜ਼ਮ ਦੇ ਕੋਲੋਂ ਇਕ ਪਰਚੀ ਵੀ ਮਿਲੀ ਸੀ ਜਿਸ ਤੋਂ ਪਤਾ ਚੱਲਿਆ ਹੈ ਕਿ ਉਹ ਪਟਿਆਲਾ ਦੇ ਇੱਕ ਹਸਪਤਾਲ ਤੂੰ। ਨ – ਸ਼ਾ ।ਛੁਡਾਉਣ ਲਈ ਇਲਾਜ ਕਰਵਾ ਰਿਹਾ ਹੈ।ਬੁਲਾਰੇ ਨੇ ਕਿਹਾ ਕਿ ਮੁੱਢਲੀ ਡਿਊਟੀ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਹੈ ਕਿ ਇਸ ਨੂੰ ਅੰਜਾਮ ਦੇਣ ਤੋਂ ਪਹਿਲਾਂ ਸਵੇਰੇ ਹੀ ਨੇੜਲੇ ਪਿੰਡ ਜੱਲਾ ,ਸ੍ਰੀ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਸੀ।

ਬੁਲਾਰੇ ਨੇ ਇਸ ਸਾਰੀ ਘਟਨਾ ਦਾ ਮੌਕੇ ਦਾ ਜਾਇਜ਼ਾ ਲੈਣ ਲਈ ਏ. ਡੀ.ਜੀ.ਪੀ. ਅਮਨ ਅਤੇ ਕਾਨੂੰਨ ਇਸ਼ਵਰ ਸਿੰਘ, ਆਈ ਜੀ ਰੂਪਨਗਰ ਅਮਿਤ ਪ੍ਰਸ਼ਾਦ, ਆਈਜੀ ਪਟਿਆਲਾ ਜਤਿੰਦਰ ਸਿੰਘ ਔਲਖ, ਐਸ ਐਸ ਪੀ ਫਤਿਹਗੜ੍ਹ ਸਾਹਿਬ ਅਮਨੀਤ ਕੌਂਡਲ,ਅਤੇ ਹੋਰ ਸੀਨੀਅਰ ਅਧਿਕਾਰੀਆਂ ਵੱਲੋਂ ਦੋਰਾ ਕੀਤਾ ਗਿਆ ਹੈ, ਇਸ ਸਬੰਧੀ ਸ਼੍ਰੋਮਣੀ ਕਮੇਟੀ ਅਤੇ ਸਤਿਕਾਰ ਕਮੇਟੀ ਦੇ ਮੈਂਬਰਾਂ ਨਾਲ ਮਿਲ ਕੇ ਇਸ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।

Check Also

ਹੁਣੇ ਹੁਣੇ ਪੰਜਾਬ ਸਰਕਾਰ ਨੇ ਕੀਤਾ ਸਕੂਲਾਂ ਚ 21 ਮਈ ਤੋਂ ਏਸ ਤਰੀਕ ਤੱਕ ਲਈ ਛੁੱਟੀਆਂ ਦਾ ਐਲਾਨ

ਆਈ ਤਾਜਾ ਵੱਡੀ ਖਬਰ  ਪੰਜਾਬ ਚ ਲਗਾਤਾਰ ਗਰਮੀ ਆਪਣੇ ਰੰਗ ਦਿਖਾ ਰਹੀ ਹੈ। ਮੌਸਮ ਵਿਭਾਗ …