Breaking News

ਕੱਲ੍ਹ ਦੇ ਲਾਲ ਕਿਲੇ ਮਾਮਲੇ ਤੋਂ ਬਾਅਦ ਹੁਣ ਦੀਪ ਸਿੱਧੂ ਅਤੇ ਲਖੇ ਸਿਧਾਣੇ ਬਾਰੇ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੇਸ਼ ਅੰਦਰ ਲਾਗੂ ਹੋਏ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਰਾ ਦੇਸ਼ ਇਕ ਜੁੱਟ ਹੋ ਕੇ ਸੰਘਰਸ਼ ਕਰ ਰਿਹਾ ਹੈ। ਇਸ ਸੰਘਰਸ਼ ਨੂੰ ਨੇਪਰੇ ਚਾੜ੍ਹਨ ਲਈ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਪਹਿਲੇ ਦਿਨ ਤੋਂ ਹੀ ਵੱਧ-ਚੜ੍ਹ ਕੇ ਸ਼ਮੂਲੀਅਤ ਦਰਜ ਕਰਵਾਈ ਜਾ ਰਹੀ ਹੈ ਅਤੇ ਆਪਣੇ ਵੱਲੋਂ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ। ਜਿੱਥੇ ਬਹੁਤ ਸਾਰੀਆਂ ਪਾਰਟੀਆਂ ਦੇ ਆਗੂ ਕਿਸਾਨਾਂ ਦੀ ਨੁਮਾਇੰਦਗੀ ਕਰ ਰਹੇ ਹਨ।

ਉਥੇ ਹੀ ਕੁਝ ਅਜਿਹੇ ਲੋਕ ਵੀ ਹਨ ਜਿਨ੍ਹਾਂ ਦੇ ਸਹਿਯੋਗ ਸਦਕਾ ਬਹੁਤ ਸਾਰੇ ਲੋਕ ਦਿੱਲੀ ਦੀਆਂ ਸਰਹੱਦਾਂ ਤੇ ਪਹੁੰਚੇ ਹਨ। ਕਿਸਾਨਾਂ ਵੱਲੋਂ 26 ਜਨਵਰੀ ਨੂੰ ਕੁਝ ਜਗ੍ਹਾ ਉਪਰ ਕੀਤੀ ਗਈ ਟਰੈਕਟਰ ਪਰੇਡ ਵਿੱਚ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਵੀ ਕੀਤੀ ਗਈ ਹੈ। ਇਸ ਦੌਰਾਨ ਪੁਲਸ ਵੀ ਰੋਹ ਵਿਚ ਆ ਗਈ ਅਤੇ ਉਨ੍ਹਾਂ ਵੱਲੋਂ ਕਿਸਾਨਾਂ ਤੇ ਲਾਠੀਚਾਰਜ ਕੀਤਾ ਗਿਆ। ਇਸ ਦੌਰਾਨ ਕੁਝ ਲੋਕ ਲਾਲ ਕਿਲੇ ਅੰਦਰ ਵੀ ਦਾਖ਼ਲ ਹੋ ਗਏ ਸਨ। ਜਿਨ੍ਹਾਂ ਵੱਲੋਂ ਉਥੇ ਕੇਸਰੀ ਝੰਡੇ ਲਹਿਰਾਏ ਗਏ।

ਜਿਸ ਕਾਰਨ ਸਥਿਤੀ ਕਾਫੀ ਤ-ਨਾ-ਅ-ਪੂ-ਰ-ਨ ਬਣ ਗਈ ਸੀ। ਪਰ ਪੁਲੀਸ ਵੱਲੋਂ ਸਥਿਤੀ ਤੇ ਕਾਬੂ ਪਾ ਲਿਆ ਗਿਆ। ਹੁਣ ਲਾਲ ਕਿਲੇ ਦੇ ਮਾਮਲੇ ਤੋਂ ਬਾਅਦ ਦੀਪ ਸਿੱਧੂ ਅਤੇ ਲੱਖੇ ਸਿਧਾਣੇ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਲਾਲ ਕਿਲ੍ਹੇ ਉਪਰ ਵਾਪਰੀ ਘਟਨਾ ਦੇ ਕਾਰਨ ਅਣਪਛਾਤੇ ਲੋਕਾਂ ਤੇ ਕੁੱਲ 22 ਐਫ਼ ਆਈ ਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬੀ ਗਾਇਕ ਤੇ ਅਦਾਕਾਰ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਖਿਲਾਫ ਵੀ ਹਿੰ-ਸਾ ਨੂੰ ਭੜਕਾਉਣ ਦਾ ਇਲਜ਼ਾਮ ਲਾਇਆ ਗਿਆ ਹੈ।

ਇਸ ਲਈ ਇਹਨਾਂ ਦੋਹਾਂ ਦੀ ਗ੍ਰਿਫ਼ਤਾਰੀ ਕਿਸੇ ਵੀ ਸਮੇਂ ਕੀਤੀ ਜਾ ਸਕਦੀ ਹੈ। ਸਭ ਜਾਣਦੇ ਹਨ ਕਿ ਲੱਖਾ ਸਿਧਾਣਾ ਵੱਲੋਂ ਕਾਫੀ ਲੰਮੇ ਸਮੇਂ ਤੋਂ ਇਸ ਸੰਘਰਸ਼ ਵਿੱਚ ਸਹਿਯੋਗ ਦਿੱਤਾ ਜਾ ਰਿਹਾ ਹੈ। ਜਿਨ੍ਹਾਂ ਪੰਜਾਬ ਵਿੱਚ ਪਿੰਡ ਪੱਧਰ ਤੇ ਨੌਜਵਾਨਾਂ ਨੂੰ 26 ਜਨਵਰੀ ਦੀ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਦਾ ਸੱਦਾ ਵੀ ਦਿੱਤਾ ਸੀ। ਲਾਲ ਕਿਲੇ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਵਿਚ ਦੀਪ ਸਿੱਧੂ ਵੀ ਮੌਜੂਦ ਸਨ। ਸਿੱਧੂ ਵੱਲੋਂ ਫੇਸਬੁੱਕ ਤੇ ਲਾਈਵ ਹੋ ਕੇ ਆਖਿਆ ਗਿਆ ਹੈ ਕਿ ਅਸੀਂ ਸਿਰਫ ਨਿਸ਼ਾਨ ਸਾਹਿਬ ਦਾ ਝੰਡਾ ਹੀ ਲਹਿਰਾਇਆ ਹੈ।

Check Also

ਪੰਜਾਬ: ਸੰਸਕਾਰ ਤੋਂ ਪਰਤ ਰਹੇ ਰਿਸ਼ਤੇਦਾਰਾਂ ਨਾਲ ਵਾਪਰਿਆ ਹਾਦਸਾ, ਹੋਏ ਭਿਆਨਕ ਹਾਦਸੇ ਦੇ ਸ਼ਿਕਾਰ

ਆਈ ਤਾਜਾ ਵੱਡੀ ਖਬਰ  ਵਾਪਰਨ ਵਾਲੇ ਸੜਕ ਹਾਦਸੇ ਦੀ ਚਪੇਟ ਵਿਚ ਆਉਣ ਕਾਰਨ ਜਿੱਥੇ ਬਹੁਤ …