ਆਈ ਤਾਜਾ ਵੱਡੀ ਖਬਰ
ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਲਗਾਤਾਰ ਰੋਸ ਧਰਨੇ ਤੇ ਮੁਜ਼ਾਹਰੇ ਕੀਤੇ ਜਾ ਰਹੇ ਹਨ। ਇਸ ਅੰਦੋਲਨ ਦੇ ਚੱਲਦੇ ਹੋਏ ਕਿਸਾਨ ਜਥੇਬੰਦੀਆਂ ਵੱਲੋਂ ਜਿਥੇ ਟੋਲ ਪਲਾਜ਼ਾ ,ਰੇਲਵੇ ਲਾਇਨ ਅਤੇ ਪੈਟਰੋਲ ਪੰਪ ਤੇ ਧਰਨੇ ਦਿੱਤੇ ਜਾ ਰਹੇ ਹਨ।ਉੱਥੇ ਹੀ ਇਸ ਦਾ ਸਿੱਧਾ ਅਸਰ ਪੰਜਾਬ ਦੇ ਵਿੱਚ ਬਿਜਲੀ ਉਤਪਾਦਨ ਦੇ ਉਪਰ ਪੈ ਰਿਹਾ ਹੈ। ਕਿਉਂਕਿ ਰੇਲ ਆਵਾਜਾਈ ਠੱਪ ਹੋਣ ਕਾਰਨ ਪੰਜਾਬ ਦੇ ਵਿੱਚ ਮਾਲ ਗੱਡੀਆਂ ਨਹੀਂ ਆ ਰਹੀਆਂ।
ਜਿਸ ਕਾਰਨ ਪੰਜਾਬ ਦੇ ਵਿੱਚ ਕੋਲੇ ਦੀ ਭਾਰੀ ਕਿੱ-ਲ- ਤ ਪਾਈ ਜਾ ਰਹੀ ਹੈ।ਇਸ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਸੀ ਕਿ ਉਹ ਮਾਲ ਗੱਡੀਆਂ ਨੂੰ ਲੰਘਣ ਦੀ ਇਜਾਜ਼ਤ ਦੇਣ। ਤਾਂ ਜੋ ਪੰਜਾਬ ਦੇ ਵਿੱਚ ਕੋਲਾ ਅਸਾਨੀ ਨਾਲ ਆ ਸਕੇ। ਇਸ ਅੰਦੋਲਨ ਦੇ ਚਲਦੇ ਹੋਏ ਕੁਝ ਕਿਸਾਨਾਂ ਵੱਲੋਂ ਰੇਲ ਦੀ ਪਟੜੀ ਤੇ ਹੀ ਦਿਨ-ਰਾਤ ਦਾ ਧਰਨਾ ਲਾਇਆ ਜਾ ਰਿਹਾ ਹੈ। ਉੱਥੇ ਹੀ ਕਿਸਾਨ ਜਥੇਬੰਦੀਆਂ ਨੇ ਕਹਿ ਦਿੱਤਾ ਹੈ ਕਿ ਉਹ ਰੇਲਵੇ ਟਰੈਕ ਖਾਲੀ ਨਹੀਂ ਕਰਨਗੇ।
ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਖਾਰਜ ਨਹੀਂ ਹੁੰਦੇ , ਉਦੋਂ ਤੱਕ ਸਾਡਾ ਧਰਨਾ-ਪ੍ਰਦਰਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ। ਹੁਣ ਕਿਸਾਨ ਜਥੇਬੰਦੀਆਂ ਵੱਲੋਂ ਕੱਲ੍ਹ ਲਈ ਇਕ ਹੋਰ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਨੂੰ ਸੁਣ ਕੇ ਸਭ ਹੈਰਾਨ ਹਨ। ਕਿਸਾਨ ਜਥੇਬੰਦੀਆਂ ਵੱਲੋਂ ਟੋਲ ਪਲਾਜ਼ਿਆਂ ਤੇ ਵੀ ਧਰਨਾ ਦਿੱਤਾ ਜਾ ਰਿਹਾ ਹੈ ।ਉਨ੍ਹਾਂ ਕਿਹਾ ਕਿ ਇਸ ਸਾਲ ਦੁਸਹਿਰੇ ਦੇ ਮੌਕੇ ਤੇ ਅੱਜ ਦੇ ਜੁੱਗ ਦਾ ਰਾਵਣ ਇਸ ਦੁਸਹਿਰੇ ਦੇ ਮੌਕੇ ਤੇ ਸਾੜਿਆ ਜਾਵੇਗਾ।
ਕਿਸਾਨ ਆਗੂਆਂ ਨੇ ਅਡਾਨੀ, ਅੰਬਾਨੀ ਤੇ ਮੋਦੀ ਨੂੰ ਅੱਜ ਦੇ ਜੁੱਗ ਦਾ ਰਾਵਣ ਕਿਹਾ ਹੈ । ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਆਗੂ ਅੰਗਰੇਜ ਸਿੰਘ ਚਾਟੀਵਿੰਡ,ਤੇ ਸਾਹਿਬ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਜੋ ਮਰਜੀ ਕਹੀ ਜਾਵੇ ਕੇ ਖੇਤੀ ਕਾਨੂੰਨਾ ਨੂੰ ਵਾਪਸ ਨਹੀਂ ਲੈਣਾ। ਇਸ ਨਾਲ ਕੋਈ ਫਰਕ ਨਹੀਂ ਪਵੇਗਾ ਤੇ ਕਿਸਾਨਾਂ ਦਾ ਅੰਦੋਲਨ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਐਤਵਾਰ ਨੂੰ ਦੁਸਹਿਰੇ ਦੇ ਤਿਉਹਾਰ ਮੌਕੇ ਦੇਸ਼ ਦੀ ਕਿਸਾਨੀ ਨੂੰ ਨੁ-ਕ-ਸਾ- ਨ ਪਹੁੰਚਾਉਣ ਵਾਲੇ ਮੋਦੀ ਰੂਪੀ ਰਾਵਣ ਦੇ ਪੁਤਲੇ ਸਾੜੇ ਜਾਣਗੇ । ਉਥੇ ਹੀ ਜੋ ਲੋਕ ਆਪਣੇ ਪਿੰਡਾਂ’ਚ ਹਨ ਉਹ ਆਪਣੇ ਪਿੰਡਾ ਚ ਰਹਿ ਕੇ ਮੋਦੀ ਦੇ ਪੁਤਲੇ ਸਾ ੜ ਕੇ ਪ੍ਰਦਰਸ਼ਨ ਕਰਨ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …