Breaking News

ਖੁਸ਼ਖਬਰੀ – ਕਨੇਡਾ ਜਾਣ ਵਾਲਿਆਂ ਲਈ ਹੋ ਗਿਆ ਇਹ ਵੱਡਾ ਐਲਾਨ ਖਿੱਚੋ ਤਿਆਰੀਆਂ

ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦਾ ਕਰਕੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚੀ ਹੋਈ ਹੈ ਵੱਖ ਵੱਖ ਤਰਾਂ ਦੀਆਂ ਪਾਬੰਦੀਆਂ ਸਾਰੀ ਦੁਨੀਆਂ ਵਿਚ ਇਸ ਵਾਇਰਸ ਦਾ ਕਰਕੇ ਲੱਗੀਆਂ ਹੋਈਆਂ ਹਨ। ਕਨੇਡਾ ਵਿਚ ਵੀ ਕੀ ਤਰਾਂ ਦੀਆਂ ਪਾਬੰਦੀਆਂ ਲਗੀਆਂ ਹੋਈਆਂ ਹਨ। ਹੁਣ ਕਨੇਡਾ ਦੀ ਸਰਕਾਰ ਨੇ ਇੱਕ ਵੱਡਾ ਐਲਾਨ ਕਰ ਦਿੱਤਾ ਹੈ

ਭਾਰਤੀਆਂ ਸਣੇ ਬਹੁਤ ਸਾਰੇ ਦੇਸ਼ਾਂ ਦੇ ਵਿਦਿਆਰਥੀ ਵੱਡੀ ਗਿਣਤੀ ਵਿਚ ਕੈਨੇਡਾ ਪੜ੍ਹਾਈ ਕਰਨ ਲਈ ਜਾਂਦੇ ਹਨ। ਇਸ ਵਾਰ ਕੋਰੋਨਾ ਵਾਇਰਸ ਕਾਰਨ ਬਹੁਤ ਸਾਰੇ ਵਿਦਿਆਰਥੀ ਨਿਰਾਸ਼ ਹੋ ਕੇ ਬੈਠ ਗਏ ਹਨ ਪਰ ਹੁਣ ਕੈਨੇਡਾ ਸਰਕਾਰ ਨੇ ਅਜਿਹਾ ਫੈਸਲਾ ਲਿਆ ਹੈ, ਜਿਸ ਨਾਲ ਵਿਦਿਆਰਥੀ ਖੁਸ਼ ਹੋ ਗਏ ਹਨ।

ਦੱਸ ਦਈਏ ਕਿ ਕੋਰੋਨਾ ਵਾਇਰਸ ਕਾਰਨ ਕੈਨੇਡਾ ਨੇ ਵਿਦਿਆਰਥੀਆਂ ਨੂੰ ਅਜੇ ਕੈਨੇਡਾ ਨਾ ਆਉਣ ਦੀ ਅਪੀਲ ਕੀਤੀ ਸੀ। ਇਸੇ ਕਾਰਨ ਕੈਨੇਡਾ ਦੇ ਹਵਾਈ ਅੱਡਿਆਂ ਤੋਂ ਵਿਦਿਆਰਥੀਆਂ ਨੂੰ ਵਾਪਸ ਵੀ ਭੇਜ ਦਿੱਤਾ ਗਿਆ ਸੀ ਪਰ ਹੁਣ ਕੈਨੇਡਾ ਸਰਕਾਰ ਨੇ ਨਰਮੀ ਦਿਖਾਈ ਹੈ ਅਤੇ ਵਿਦਿਆਰਥੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਹੈ।

ਕੈਨੇਡਾ ਸਰਕਾਰ ਵਲੋਂ ਭਾਰਤ, ਪਾਕਿਸਤਾਨ ਅਤੇ ਕੁਝ ਹੋਰ ਦੇਸ਼ਾਂ ਵਿਚ ਇੰਟਰਨੈਟ ਦੀ ਘਾਟ ਅਤੇ ਕੈਨੇਡਾ ਨਾਲੋਂ ਸਮੇਂ ਦਾ ਦਿਨ-ਰਾਤ ਦਾ ਫਰਕ ਹੋਣ ਕਾਰਨ ਹਮਦਰਦੀ ਦੇ ਆਧਾਰ ‘ਤੇ ਕੁਝ ਨਰਮੀ ਕਰਨ ਬਾਰੇ ਵਿਚਾਰ ਬਣਿਆ ਹੈ ਅਤੇ ਵਿਦੇਸ਼ੀ ਵਿਦਿਅਰਥੀਆਂ ਨੂੰ ਦਾਖਲਾ ਦੇਣਾ ਸ਼ੁਰੂ ਕੀਤਾ ਗਿਆ ਹੈ। ਕੈਨੇਡਾ ਵਿਚ ਵਿਦੇਸ਼ੀਆਂ ਦੇ ਦਾਖਲੇ ਉਪਰ 30 ਸਤੰਬਰ ਤੱਕ ਰੋਕ ਲਗਾਈ ਗਈ ਸੀ ਪਰ ਹੁਣ ਇਹ ਵਿਦਿਆਰਥੀ ਕੈਨੇਡਾ ਜਾ ਕੇ ਪੜ੍ਹ ਸਕਦੇ ਹਨ।

ਜਾਣਕਾਰੀ ਅਨੁਸਾਰ ਬੀਤੀ ਰਾਤ ਦਿੱਲੀ ਤੋਂ ਇਕ ਜਹਾਜ਼ ਵਿਚ ਹੀ 350 ਤੋਂ ਵੱਧ ਵਿਦਿਆਰਥੀ ਟੋਰਾਂਟੋ ਪੁੱਜੇ, ਜਿਨ੍ਹਾਂ ਨੂੰ ਸਟੱਡੀ ਅਤੇ ਵਰਕ ਪਰਮਿਟ ਜਾਰੀ ਕੀਤੇ ਗਏ ਅਤੇ ਕਿਸੇ ਨੂੰ ਵਾਪਸ ਨਹੀਂ ਭੇਜਿਆ ਗਿਆ। ਨਿਰਾਸ਼ ਹੋ ਚੁੱਕੇ ਵਿਦਿਆਰਥੀਆਂ ਲਈ ਇਹ ਆਸ ਦੀ ਕਿਰਨ ਵਾਂਗ ਹੈ। ਸਤੰਬਰ ਵਿਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਹੁਣ ਵਿਦਿਆਰਥੀ ਕੈਨੇਡਾ ਜਾ ਸਕਣਗੇ।

Check Also

ਹਸਪਤਾਲ ਦੀ ਵੱਡੀ ਕੋਤਾਹੀ ਆਈ ਸਾਹਮਣੇ , 4 ਸਾਲਾਂ ਬੱਚੀ ਦੀ ਉਂਗਲ ਦੀ ਬਜਾਏ ਕਰ ਦਿੱਤੀ ਜੀਭ ਦੀ ਸਰਜਰੀ

ਆਈ ਤਾਜਾ ਵੱਡੀ ਖਬਰ  ਇੱਕ ਪਾਸੇ ਜਿੱਥੇ ਡਾਕਟਰਾਂ ਨੂੰ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ, …