Breaking News

ਖੁਸ਼ਖਬਰੀ ਪੰਜਾਬ ਚ – 7 ਦਿਨ 24 ਘੰਟੇ ਇਹਨਾਂ ਦੁਕਾਨਾਂ ਦੇ ਖੁਲਣ ਬਾਰੇ ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਪੰਜਾਬ ਚ ਕੋਰੋਨਾ ਦੀ ਹਾਹਕਾਰ ਕਰਕੇ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ ਪਰ ਹੁਣ ਪੰਜਾਬ ਸਰਕਾਰ ਇਹਨਾਂ ਪਾਬੰਦੀਆਂ ਵਿਚ ਢਿਲ ਦੇ ਰਹੀ ਹੈ। ਇਹਨਾਂ ਪਾਬੰਦੀਆਂ ਵਿਚ ਦੁਕਾਨਾਂ ਦੇ ਬੰਦ ਕਰਨ ਦੀ ਪਾਬੰਦੀ ਵੀ ਵੱਡੀ ਪਾਬੰਦੀ ਹੈ। ਹੁਣ ਪੰਜਾਬ ਸਰਕਾਰ ਨੇ ਇੱਕ ਨਵਾਂ ਹੁਕਮ ਜਾਰੀ ਕੀਤਾ ਹੈ ਜਿਸ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ।

ਪੰਜਾਬ ਸਰਕਾਰ ਵੱਲੋਂ ਅਨਲਾਕ 4 ਤਹਿਤ 1 ਸਤੰਬਰ ਤੋਂ ਕਈ ਮਾਮਲਿਆਂ ਵਿਚ ਰਾਹਤ ਦਿੱਤੀ ਹੈ॥ ਇਸ ਤਹਿਤ ਪੰਜਾਬ ਸਰਕਾਰ ਨੇ ਇਕ ਨਵੇਂ ਆਦੇਸ਼ ਜਾਰੀ ਕੀਤੇ ਹਨ ਜਿਸ ਵਿਚ ਦਵਾਈਆਂ ਦੀਆਂ ਦੁਕਾਨਾਂ, ਲੈਬਾਟਰੀਆਂ, ਡਾਇਗਨੋਸਟਿਕ ਸੈਂਟਰ ਅਤੇ ਹਸਪਤਾਲਾਂ ਨੂੰ ਹਫਤੇ ਦੇ ਸੱਤ ਦਿਨ ਅਤੇ 24 ਘੰਟੇ ਖੁੱਲ੍ਹੇ ਰਹਿਣ ਦੀ ਇਜਾਜ਼ਤ ਦੇ ਦਿੱਤੀ ਹੈ।

ਇਹ ਆਦੇਸ਼ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਅੱਜ ਵਿਸ਼ੇਸ਼ ਮੁੱਖ ਸਕੱਤਰ ਨੇ ਜਾਰੀ ਕੀਤੇ। ਜਾਰੀ ਆਦੇਸ਼ਾਂ ਵਿਚ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਗਿਆ ਹੈ ਕਿ ਉਨ੍ਹਾਂ ਦੇ ਜ਼ਿਲ੍ਹਿਆਂ ਅੰਦਰ ਪੈਂਦੇ ਮੈਡੀਕਲ ਸਟੋਰ ਤੇ ਲੈਬਾਰਟਰੀਆਂ ਨੂੰ ਹਫਤਾਵਾਰੀ ਲਾਕਡਾਊਨ ਤੇ ਰਾਤ ਦੇ ਕਰਫਿਊ ਤੋਂ ਛੋਟ ਦਿੱਤੀ ਗਈ ਹੈ ਅਤੇ ਇਹ ਹੁਣ ਸਾਰਾ ਹਫਤਾ 24 ਘੰਟੇ ਖੁੱਲ੍ਹੇ ਰਹਿਣਗੇ। ਆਦੇਸ਼ਾਂ ’ਚ ਇਹ ਵੀ ਕਿਹਾ ਗਿਆ ਹੈ ਕਿ ਸਿਹਤ ਸੇਵਾਵਾਂ ਦੇ ਦੇਣ ਵਾਲੇ ਅਦਾਰੇ, ਜਿਵੇਂ ਹਸਪਤਾਲ, ਲੈਬਾਰਟਰੀਆਂ, ਡਾਇਗਨੌਸਟਿਕ ਸੈਂਟਰ ਅਤੇ ਦਵਾਈ ਵਿਕਰੇਤਾਵਾਂ ਉਪਰ ਲਾਕਡਾਊਨ ਜਾਂ ਕਰਫਿਊ ਦੀ ਕੋਈ ਪਾਬੰਦੀ ਨਹੀਂ ਹੋਵੇਗੀ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਇਹ ਔਰਤ ਆਪਣੇ ਪੈਰਾਂ ਨਾਲ ਕਰਦੀ ਹੈ ਅਜੀਬੋ ਗਰੀਬ ਕੰਮ , 1 ਫੋਟੋ ਲਈ ਲੋਕ ਲੱਖਾਂ ਦੇਣ ਨੂੰ ਹੋ ਜਾਂਦੇ ਤਿਆਰ

ਆਈ ਤਾਜਾ ਵੱਡੀ ਖਬਰ  ਹਰੇਕ ਮਨੁੱਖ ਆਪਣੀ ਜ਼ਿੰਦਗੀ ਦੇ ਵਿੱਚ ਸਖਤ ਮਿਹਨਤ ਕਰਦਾ ਹੈ ਤਾਂ …