Breaking News

ਖੇਤੀ ਕਨੂੰਨ ਮਸਲੇ ਦੇ ਹਲ੍ਹ ਨੂੰ ਲੈ ਕੇ ਕੇਂਦਰ ਤੋਂ ਆਈ ਇਹ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਵੱਖ ਵੱਖ ਸੂਬਿਆਂ ਦੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਨਵੰਬਰ ਮਹੀਨੇ ਦੀ 26 ਤਰੀਕ ਤੋਂ ਖੇਤੀ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ ਸੀ। ਹੁਣ ਤੱਕ ਇਸ ਅੰਦੋਲਨ ਦੇ ਵਿਚ ਪੂਰੇ ਦੇਸ਼ ਭਰ ਤੋਂ ਲੱਖਾਂ ਦੀ ਗਿਣਤੀ ਵਿਚ ਲੋਕਾਂ ਨੇ ਆਪਣੀ ਸ਼ਮੂਲੀਅਤ ਦਰਜ ਕਰਵਾਈ ਹੈ। ਵਿਦੇਸ਼ਾਂ ਤੋਂ ਵੀ ਵੱਡੀ ਗਿਣਤੀ ਵਿਚ ਲੋਕ ਇਸ ਧਰਨੇ ਪ੍ਰਦਰਸ਼ਨ ਵਿਚ ਸ਼ਾਮਲ ਹੋਣ ਖਾਤਰ ਆ ਰਹੇ ਹਨ। ਪਰ ਇਸ ਅੰਦੋਲਨ ਦਾ ਕਿਧਰੇ ਵੀ ਹੱਲ ਨਜ਼ਰ ਨਹੀਂ ਆ ਰਿਹਾ। ਹਾਲਾਂਕਿ ਇਸ ਅੰਦੋਲਨ ਨੇ ਰਾਜਨੀਤਕ ਪੱਖ ਤੋਂ ਇਲਾਵਾ ਸੁਪਰੀਮ ਕੋਰਟ ਵਿੱਚ ਵੀ ਆਪਣੀ ਪਹੁੰਚ ਬਣਾ ਲਈ ਹੈ।

ਇਸ ਦੇ ਸੰਬੰਧ ਵਿੱਚ ਅਦਾਲਤ ਨੇ ਤਾਂ ਇੱਥੋਂ ਤਕ ਆਖ ਦਿੱਤਾ ਹੈ ਕਿ ਇਸ ਅੰਦੋਲਨ ਨੂੰ ਰਾਸ਼ਟਰੀ ਪੱਧਰ ਦਾ ਅੰਦੋਲਨ ਬਣਨ ਵਿੱਚ ਦੇਰ ਨਹੀਂ ਲੱਗੇਗੀ। ਉਧਰ ਦੂਜੇ ਪਾਸੇ ਕੇਂਦਰ ਸਰਕਾਰ ਦੇ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਆਖਿਆ ਹੈ ਕਿ ਉਨ੍ਹਾਂ ਵੱਲੋਂ ਇਸ ਸ-ਮੱ-ਸਿ-ਆ ਨੂੰ ਖਤਮ ਕਰਨ ਦੇ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਜਿਹੜੇ ਲੋਕ ਕਿਸਾਨਾਂ ਦੇ ਜ਼ਰੀਏ ।ਹ-ਮ-ਲਾ। ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਉਨ੍ਹਾਂ ਨਾਲ ਗੱਲ ਬਾਤ ਕਰਨ ਦਾ ਕੋਈ ਮਤਲਬ ਹੀ ਪੈਦਾ ਨਹੀਂ ਹੁੰਦਾ।

ਇਸ ਖੇਤੀ ਅੰਦੋਲਨ ਵਿਚ ਸ਼ਾਮਲ ਹੋਏ ਲੋਕਾਂ ਦੀ ਅਗਵਾਈ ਕਰ ਰਹੀਆਂ ਤਕਰੀਬਨ 40 ਕਿਸਾਨ ਜਥੇਬੰਦੀਆਂ ਦੇ ਨਾਲ ਗੱਲ ਬਾਤ ਕਰ ਇਸ ਅੰਦੋਲਨ ਨੂੰ ਖਤਮ ਕਰਵਾਉਣ ਦੇ ਲਈ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਖੁਰਾਕ ਮੰਤਰੀ ਪਿਊਸ਼ ਗੋਇਲ ਕੇਂਦਰ ਸਰਕਾਰ ਵੱਲੋਂ ਅਗਵਾਈ ਕਰ ਰਹੇ ਹਨ। ਇਨ੍ਹਾਂ ਮੰਤਰੀਆਂ ਦਾ ਆਖਣਾ ਹੈ ਕਿ ਇਹ ਤਿੰਨੇ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਹਨ ਅਤੇ ਜਿੱਥੋਂ ਤੱਕ ਗੱਲ ਐਮ ਐਸ ਪੀ ਅਤੇ ਮੰਡੀ ਵਿਵਸਥਾ ਦੀ ਹੈ

ਇਸ ਸਬੰਧੀ ਕੇਂਦਰ ਸਰਕਾਰ ਲਿਖਤੀ ਭਰੋਸਾ ਦੇਣ ਨੂੰ ਵੀ ਤਿਆਰ ਹੈ। ਇਸ ਦੇ ਨਾਲ ਹੀ ਮੰਤਰੀਆਂ ਨੇ ਆਸ ਪ੍ਰਗਟਾਉਂਦੇ ਹੋਏ ਆਖਿਆ ਕਿ ਨਵੇਂ ਸਾਲ ਦੇ ਸ਼ੁਰੂ ਆਤ ਤੋਂ ਪਹਿਲਾਂ ਇਸ ਸਾਰੀ। ਸ-ਮੱ-ਸਿ-ਆ। ਦਾ ਹੱਲ ਕਰ ਲਿਆ ਜਾਣਾ ਚਾਹੀਦਾ ਹੈ। ਇਸ ਦੇ ਨਿਪਟਾਰੇ ਵਾਸਤੇ ਕੇਂਦਰ ਸਰਕਾਰ ਕਿਸਾਨਾਂ ਦੇ ਨਾਲ ਵਚਨ ਬੱਧ ਹੈ। ਪਰ ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਗੁ-ਮ-ਰਾ-ਹ ਕਰਕੇ ਇਨ੍ਹਾਂ ਖੇਤੀ ਕਾਨੂੰਨਾਂ ਵਿਰੁੱਧ ਭ-ਟ-ਕਾ-ਇ-ਆ ਜਾ ਰਿਹਾ ਹੈ।

Check Also

ਪੰਜਾਬ: ਸੰਸਕਾਰ ਤੋਂ ਪਰਤ ਰਹੇ ਰਿਸ਼ਤੇਦਾਰਾਂ ਨਾਲ ਵਾਪਰਿਆ ਹਾਦਸਾ, ਹੋਏ ਭਿਆਨਕ ਹਾਦਸੇ ਦੇ ਸ਼ਿਕਾਰ

ਆਈ ਤਾਜਾ ਵੱਡੀ ਖਬਰ  ਵਾਪਰਨ ਵਾਲੇ ਸੜਕ ਹਾਦਸੇ ਦੀ ਚਪੇਟ ਵਿਚ ਆਉਣ ਕਾਰਨ ਜਿੱਥੇ ਬਹੁਤ …