Breaking News

ਗ੍ਰਹਿ ਮੰਤਰੀ ਅਮਿਤ ਸ਼ਾਹ 11 ਫਰਵਰੀ ਨੂੰ ਕਰਨ ਜਾ ਰਹੇ ਹਨ ਇਹ ਕੰਮ – ਤਾਜਾ ਵੱਡੀ ਖਬਰ

ਤਾਜਾ ਵੱਡੀ ਖਬਰ

ਦੇਸ਼ ਦੇ ਅੰਦਰ ਇਸ ਸਮੇਂ ਵੱਖ-ਵੱਖ ਮੁੱਦੇ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਜਿਨ੍ਹਾਂ ਨੂੰ ਲੈ ਕੇ ਦੇਸ਼ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂ ਸਰਗਰਮ ਭੂਮਿਕਾਵਾਂ ਨਿਭਾ ਰਹੇ ਹਨ। ਦੇਸ਼ ਦੇ ਹਰ ਸੂਬੇ ਦੇ ਵਿਚ ਇਸ ਸਮੇਂ ਕੋਈ ਨਾ ਕੋਈ ਅਜਿਹਾ ਮਸਲਾ ਚੱਲ ਰਿਹਾ ਹੈ ਜਿਸ ਵੱਲ ਆਮ ਇਨਸਾਨ ਦਾ ਧਿਆਨ ਵੀ ਖਿੱਚਿਆ ਗਿਆ ਹੈ। ਇਨ੍ਹਾਂ ਮਸਲਿਆਂ ਦੇ ਕਾਰਨ ਸਥਾਨਕ ਹਾਲਾਤਾਂ ਵਿਚ ਕਈ ਤਰ੍ਹਾਂ ਦੀਆਂ ਤਬਦੀਲੀਆਂ ਵੀ ਦੇਖਣ ਨੂੰ ਆਮ ਨਜ਼ਰ ਆ ਜਾਂਦੀਆਂ ਹਨ।

ਕਈ ਵਾਰੀ ਸਿਆਸੀ ਆਗੂ ਵੱਖ ਵੱਖ ਸੂਬਿਆਂ ਦੇ ਵਿੱਚ ਜਾ ਕੇ ਉੱਥੋਂ ਦੀ ਜਨਤਾ ਨੂੰ ਸੰਬੋਧਨ ਕਰਦੇ ਹਨ। ਇਕ ਅਜਿਹੀ ਹੀ ਰੈਲੀ ਨੂੰ ਸੰਬੋਧਨ ਕਰਨ ਵਾਸਤੇ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 11 ਫਰਵਰੀ ਨੂੰ ਪੱਛਮੀ ਬੰਗਾਲ ਵਿਖੇ ਆਉਣਗੇ। ਇਹ ਰੈਲੀ ਇਥੋਂ ਦੇ ਠਾਕੁਰ ਨਗਰ ਵਿਖੇ ਕਰਵਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਇਹ ਰੈਲੀ 30 ਜਨਵਰੀ ਨੂੰ ਕਰਵਾਈ ਜਾਣੀ ਸੀ ਪਰ ਦਿੱਲੀ ਵਿਖੇ ਇੱਕ ਵਿਦੇਸ਼ੀ ਦੂਤਾਵਾਸ ਬਾਹਰ ਹੋਏ ਇੱਕ ਬੰਬ ਧਮਾਕੇ ਤੋਂ ਬਾਅਦ ਇਸ ਰੈਲੀ ਨੂੰ ਰੱਦ ਕਰ ਦਿੱਤਾ ਗਿਆ ਸੀ।

ਹੁਣ ਇਸ ਰੈਲੀ ਨੂੰ ਆਉਣ ਵਾਲੀ 11 ਫਰਵਰੀ ਦੇ ਲਈ ਆਯੋਜਿਤ ਕੀਤਾ ਗਿਆ ਹੈ। ਪੱਛਮੀ ਬੰਗਾਲ ਦੇ ਵਿਚ ਹੋਣ ਵਾਲੀ ਇਸ ਰੈਲੀ ਵਿਚ ਅਮਿਤ ਸ਼ਾਹ ਬੰਗਾਲ ਦੇ ਮਤੂਆ ਭਾਈਚਾਰੇ ਨੂੰ ਸੰਬੋਧਨ ਕਰਨਗੇ। ਇਸ ਰੈਲੀ ਦੀ ਜਾਣਕਾਰੀ ਨੂੰ ਭਾਜਪਾ ਸੰਸਦ ਮੈਂਬਰ ਸ਼ਾਂਤਨੂ ਠਾਕੁਰ ਵੱਲੋਂ ਸਾਂਝਾ ਕੀਤਾ ਗਿਆ ਜਿਥੇ ਉਨ੍ਹਾਂ ਨੇ ਦੱਸਿਆ ਕਿ 11 ਫਰਵਰੀ ਨੂੰ ਦੁਪਹਿਰ 3:30 ਵਜੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੱਛਮੀ ਬੰਗਾਲ ਦੀ ਮਤੂਆ ਕਮਿਊਨਿਟੀ ਨੂੰ ਸੰਬੋਧਨ ਕਰਨਗੇ। ਇਹ ਆਸ ਜਤਾਈ ਜਾ ਰਹੀ ਹੈ ਕਿ ਇੱਥੇ ਉਹ ਕੁਝ ਐਲਾਨ ਵੀ ਕਰ ਸਕਦੇ ਹਨ।

ਜ਼ਿਕਰਯੋਗ ਹੈ ਕਿ ਇਸ ਸਮੇਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕਿਸਾਨ ਅੰਦੋਲਨ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਮੀਟਿੰਗਾਂ ਕਰ ਰਹੇ ਹਨ। ਬੀਤੇ ਦਿਨੀਂ ਉਨ੍ਹਾਂ ਵੱਲੋਂ 6 ਫ਼ਰਵਰੀ ਨੂੰ ਕਿਸਾਨਾਂ ਵੱਲੋਂ ਦੇਸ਼ ਵਿਆਪੀ ਪੱਧਰ ਉੱਪਰ ਕੀਤੇ ਜਾ ਰਹੇ ਚੱਕਾ ਜਾਮ ਦੇ ਸੰ-ਬੰ-ਧ ਵਿੱਚ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅਤੇ ਦਿੱਲੀ ਦੇ ਪੁਲਸ ਕਮਿਸ਼ਨਰ ਦੇ ਨਾਲ ਇਕ ਖਾਸ ਬੈਠਕ ਕੀਤੀ ਗਈ ਸੀ ਜਿਸ ਦੌਰਾਨ ਉਨ੍ਹਾਂ ਨੇ ਦਿੱਲੀ ਵਿੱਚ ਸੁਰੱਖਿਆ ਇੰਤਜ਼ਾਮ ਹੋਰ ਸਖਤ ਕਰਨ ਦੇ ਆਦੇਸ਼ ਦਿੱਤੇ ਸਨ।

Check Also

ਖੁਸ਼ੀਆਂ ਬਦਲੀਆਂ ਮਾਤਮ ਚ , ਵਿਆਹ ਵਾਲੇ ਦਿਨ ਹੋਈ ਲਾੜੀ ਦੀ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਜਦੋਂ ਕਿਸੇ ਘਰ ਵਿੱਚ ਵਿਆਹ ਹੁੰਦਾ ਹੈ ਤਾਂ ਉਸ ਘਰ ਦੇ …