Breaking News

ਚੋਟੀ ਦੀ ਇਸ ਮਸ਼ਹੂਰ ਅਦਾਕਾਰਾ ਨੂੰ ਅਚਾਨਕ ਕਰਾਇਆ ਗਿਆ ਹਸਪਤਾਲ ਦਾਖਲ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ

ਫ਼ਿਲਮੀ ਖੇਤਰ ਦੀ ਗੱਲ ਕੀਤੀ ਜਾਵੇ ਤਾਂ ਬਹੁਤ ਸਾਰੀਆਂ ਫਿਲਮੀ ਸਖਸ਼ੀਅਤਾਂ ਵੱਲੋਂ ਆਏ ਦਿਨ ਕਿਸੇ ਨਾ ਕਿਸੇ ਕਾਰਨ ਚਰਚਾ ਦੇ ਵਿੱਚ ਬਣੇ ਰਹਿਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉੱਥੇ ਹੀ ਬਹੁਤ ਸਾਰੀਆਂ ਫਿਲਮੀ ਸਖਸ਼ੀਅਤਾਂ ਅਜਿਹੀਆਂ ਹਨ। ਜਿਨ੍ਹਾਂ ਵੱਲੋਂ ਕਰੋਨਾ ਤੋਂ ਪ੍ਰਭਾਵਤ ਹੋਣ ਵਾਲੇ ਲੋਕਾਂ ਦੀ ਅੱਗੇ ਵਧ ਕੇ ਬਹੁਤ ਜ਼ਿਆਦਾ ਮਦਦ ਕੀਤੀ ਗਈ ਹੈ। ਜਿਸ ਸਦਕਾ ਉਹ ਲੋਕ ਮੁੜ ਤੋਂ ਪੈਰਾਂ ਸਿਰ ਹੋ ਸਕਣ। ਉਥੇ ਹੀ ਕਿਸਾਨੀ ਸੰਘਰਸ਼ ਦੇ ਵਿੱਚ ਵੀ ਬਹੁਤ ਸਾਰੇ ਕਲਾਕਾਰਾਂ ਵੱਲੋਂ ਕਿਸਾਨਾਂ ਦੀ ਅੱਗੇ ਆ ਕੇ ਮਦਦ ਕੀਤੀ ਗਈ ਹੈ ਅਤੇ ਹਰ ਮੌਕੇ ਤੇ ਉਨ੍ਹਾਂ ਦੇ ਨਾਲ ਹੋਣ ਦਾ ਭਰੋਸਾ ਵੀ ਦਿਵਾਇਆ ਗਿਆ। ਇਸ ਤੋਂ ਇਲਾਵਾ ਬਹੁਤ ਸਾਰੀਆਂ ਫਿਲਮੀ ਹਸਤੀਆਂ ਕਿਸੇ ਨਾ ਕਿਸੇ ਕਾਰਨ ਚਰਚਾ ਦੇ ਵਿੱਚ ਬਣੀਆਂ ਰਹਿੰਦੀਆਂ ਹਨ।

ਹੁਣ ਚੋਟੀ ਦੀ ਇਸ ਮਸ਼ਹੂਰ ਅਦਾਕਾਰ ਨੂੰ ਅਚਾਨਕ ਹਸਪਤਾਲ ਦਾਖਲ ਕਰਾਇਆ ਗਿਆ ਹੈ ਜਿੱਥੇ ਪ੍ਰਸੰਸਕਾਂ ਵੱਲੋਂ ਉਨ੍ਹਾਂ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਸੋਨੀ ਟੀਵੀ ਦੇ ਬਹੁਚਰਚਿਤ ਸੀਰੀਅਲ ਨਾਮਕਰਣ ਵਿੱਚ ਅਦਾਕਾਰੀ ਕਰਕੇ ਸੁਰਖ਼ੀਆਂ ਬਟੋਰਨ ਵਾਲੀਆਂ ਅਨਾਇਆ ਇਹਨੀਂ ਦਿਨੀਂ ਸਿਹਤ ਸਬੰਧੀ ਸਮੱਸਿਆ ਦੇ ਕਾਰਨ ਇਸ ਸਮੇਂ ਮੁੰਬਈ ਦੇ ਇਕ ਹਸਪਤਾਲ ਵਿੱਚ ਭਰਤੀ ਹੈ। ਜਿੱਥੇ ਉਨ੍ਹਾਂ ਵੱਲੋਂ ਅੰਗਰੇਜ਼ੀ ਪੇਪਰ ਟਾਇਮਸ ਆੱਫ਼ ਇੰਡੀਆ ਨਾਲ ਗੱਲਬਾਤ ਕਰਦੇ ਹੋਏ ਆਪਣੀ ਆਰਥਿਕ ਸਥਿਤੀ ਬਾਰੇ ਦੱਸਿਆ ਗਿਆ ਹੈ।

ਜਿੱਥੇ ਉਸ ਨੇ ਦੱਸਿਆ ਕਿ 6 ਸਾਲ ਪਹਿਲਾਂ 2015 ਵਿੱਚ ਉਸ ਦੀਆਂ ਦੋਵੇਂ ਕਿਡਨੀਆਂ ਖਰਾਬ ਹੋਣ ਤੇ ਉਸਨੂੰ ਇੱਕ ਕਿਡਨੀ ਉਸ ਦੇ ਪਿਤਾ ਜੀ ਵੱਲੋਂ ਡੋਨੇਟ ਕੀਤੀ ਗਈ ਸੀ। ਜਿੱਥੇ ਹੁਣ ਫਿਰ ਉਸ ਦੀ ਕਿਡਨੀ ਖਰਾਬ ਹੋਣ ਤੇ ਉਸ ਨੂੰ ਕਿਡਨੀ ਟਰਾਂਸਪਲਾਂਟ ਕਰਾਉਣ ਦੀ ਜ਼ਰੂਰਤ ਪੈ ਗਈ ਹੈ। ਪਰ ਕਰੋਨਾ ਦੇ ਚੱਲਦੇ ਹੋਏ ਜਿੱਥੇ ਬਹੁਤ ਸਾਰੇ ਅਦਾਕਾਰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਉਥੇ ਹੀ ਇਸ ਅਦਾਕਾਰਾ ਨੂੰ ਆਪਣਾ ਇਲਾਜ ਕਰਾਉਣ ਲਈ ਪੈਸਿਆਂ ਦੀ ਜ਼ਰੂਰਤ ਹੈ। ਉਥੇ ਹੀ ਉਸ ਨੇ ਦੱਸਿਆ ਕਿ ਉਸ ਨੂੰ ਪੈਸਿਆਂ ਦੀ ਜ਼ਰੂਰਤ ਹੈ ਪਰ ਆਰਥਿਕ ਸਥਿਤੀ ਠੀਕ ਨਾ ਹੋਣ ਕਾਰਨ ਉਹ ਆਪਣਾ ਇਲਾਜ ਨਹੀਂ ਕਰਵਾ ਰਹੀ ਹੈ।

ਉਸ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਉਸ ਦੀ ਮਾਂ ਦਾ ਕੱਪੜੇ ਦਾ ਕਾਰੋਬਾਰ ਸੀ, ਭਰਾ ਵੱਲੋਂ ਨਾਲ ਕੰਮ ਕੀਤਾ ਜਾ ਰਿਹਾ ਸੀ। ਪਰ ਕੁਝ ਸਮਾਂ ਪਹਿਲਾਂ ਇਸ ਕਾਰੋਬਾਰ ਨੂੰ ਕਾਫੀ ਨੁਕਸਾਨ ਪੁੱਜਾ ਸੀ ਜਦੋਂ ਘਰ ਵਿੱਚ ਲੱਗੀ ਅੱਗ ਕਾਰਨ ਕਪੜੇ ਦੀਆ ਮਸ਼ੀਨਾਂ ਸੜ ਕੇ ਸੁਆਹ ਹੋ ਗਈਆਂ ਸਨ। ਆਪਣੀ ਜ਼ਿੰਦਗੀ ਦੇ ਮੁਸ਼ਕਿਲ ਦੌਰ ਵਿੱਚੋਂ ਲੰਘ ਰਹੀ ਅਨਾਇਆ ਸੋਨੀ ਵਲੋ ਲੋਕਾਂ ਅਤੇ ਆਪਣੇ ਕਰੀਬੀਆਂ ਤੋਂ ਮਦਦ ਦੀ ਗੁਹਾਰ ਲਗਾਈ ਹੈ।

Check Also

ਪੰਜਾਬ : ਸਹੇਲੀ ਨੂੰ ਸੜਕ ਤੇ ਖੜੀ ਦੇਖ ਦਿੱਤੀ ਸੀ ਲਿਫਟ , ਪਰ ਕਿ ਪਤਾ ਸੀ ਅੱਗੇ ਉਡੀਕ ਰਹੀ ਮੌਤ

ਆਈ ਤਾਜਾ ਵੱਡੀ ਖਬਰ ਹਰ ਰੋਜ਼ ਅਖਬਾਰਾਂ ਦੀਆਂ ਸੁਰਖੀਆਂ ਦੇ ਵਿੱਚ ਸੜਕੀ ਹਾਦਸਿਆਂ ਦੀਆਂ ਖਬਰਾਂ …