Breaking News

ਜਿਆਦਾ ਕੇਸਾਂ ਦੇ ਅਚਾਨਕ ਆਉਣ ਨਾਲ ਹੁਣ ਪੰਜਾਬ ਚ ਇਹ ਏਰੀਆ ਕਰਤਾ ਸੀਲ

ਆਈ ਤਾਜਾ ਵੱਡੀ ਖਬਰ

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ

ਜਗਰਾਓਂ : ਇੱਥੇ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਨੇ ਇਕ ਹੋਰ ਏਰੀਆ ਜਾ ਘੇਰਿਆ। ਇਸ ਏਰੀਏ ‘ਚ ਇਕੋ ਘਰ ਵਿਚ ਰਹਿੰਦੇ ਦੋ ਪਰਿਵਾਰਾਂ ਦੇ 13 ਮੈਂਬਰਾਂ ‘ਚੋਂ 5 ਪਾਜ਼ੇਟਿਵ ਪਾਏ ਜਾਣ ‘ਤੇ ਸਿਹਤ ਵਿਭਾਗ ਤੇ ਪੁਲਿਸ ਨੇ ਇਸ ਇਲਾਕੇ ਨੂੰ ਮਾਈਕ੍ਰੋ-ਕੰਟੇਨਮੈਂਟ ਜ਼ੋਨ ਐਲਾਨਦਿਆਂ ਇਸ ਨੂੰ ਸੀਲ ਕਰ ਦਿੱਤਾ।

ਜਾਣਕਾਰੀ ਅਨੁਸਾਰ ਜਗਰਾਓਂ ਦੇ ਮੁਹੱਲਾ ਭੌਗਿਆਂ ਦੇ ਇਕ ਘਰ ‘ਚ ਰਹਿੰਦੇ ਦੋ ਪਰਿਵਾਰਾਂ ਦੀ ਹਾਲਤ ਵਿ- ਗ- ੜ – ਣ ‘ਤੇ ਉਨ੍ਹਾਂ ਨੂੰ ਲੁਧਿਆਣਾ ਹਸਪਤਾਲ ਲਿਜਾਇਆ ਗਿਆ। ਜਿੱਥੇ ਉਨ੍ਹਾਂ ਦੇ ਕੋਰੋਨਾ ਟੈਸਟ ਕੀਤੇ ਗਏ ਤਾਂ ਘਰ ਦੇ 13 ਮੈਂਬਰਾਂ ‘ਚੋਂ 5 ਮੈਂਬਰ ਕੋਰੋਨਾ ਪਾਜ਼ੇਟਿਵ ਪਾਏ ਗਏ। ਇਹ ਮੈਂਬਰ ਸਨੀ ਜੈਨ, ਚਾਹਲ ਜੈਨ, ਸਵਿਤਾ ਜੈਨ, ਮੁਦਿਤਾ ਜੈਨ ਆਦੇਸ਼ ਭੂਸ਼ਣ ਜੈਨ ਅਤੇ ਮੁਹੱਲਾ ਚੌਕ ਝਰਖੜੀਆਂ ਵਾਸੀ 35 ਸਾਲਾਂ ਪੰਕਜ ਗੁਪਤਾ ਹਨ।

ਮੁਹੱਲਾ ਭੌਗਿਆਂ ‘ਚ 5 ਮਰੀਜ਼ ਪਾਜੇਟਿਵ ਪਾਏ ਜਾਣ ‘ਤੇ ਜਗਰਾਓਂ ਦੇ ਡੀਐੱਸਪੀ ਰਾਜੇਸ਼ ਕੁਮਾਰ ਪੁਲਿਸ ਪਾਰਟੀ ਨਾਲ ਅਤੇ ਸਿਵਲ ਹਸਪਤਾਲ ਦੇ ਡਾ. ਸੰਗੀਨਾ ਗਰਗ ਸਿਹਤ ਵਿਭਾਗ ਦੀ ਟੀਮ ਨਾਲ ਪਹੁੰਚੇ। ਉਨ੍ਹਾਂ ਇਸ ਮੁਹੱਲੇ ਨੂੰ ਮਾਈਕਰੋ-ਕੰਟੇਨਮੈਂਟ ਜ਼ੋਨ ਐਲਾਨਦਿਆਂ ਇਸ ਨੂੰ ਸੀਲ ਕਰ ਦਿੱਤਾ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਹੁਣੇ ਹੁਣੇ ਪੰਜਾਬ ਸਰਕਾਰ ਨੇ ਕੀਤਾ ਸਕੂਲਾਂ ਚ 21 ਮਈ ਤੋਂ ਏਸ ਤਰੀਕ ਤੱਕ ਲਈ ਛੁੱਟੀਆਂ ਦਾ ਐਲਾਨ

ਆਈ ਤਾਜਾ ਵੱਡੀ ਖਬਰ  ਪੰਜਾਬ ਚ ਲਗਾਤਾਰ ਗਰਮੀ ਆਪਣੇ ਰੰਗ ਦਿਖਾ ਰਹੀ ਹੈ। ਮੌਸਮ ਵਿਭਾਗ …