Breaking News

ਤਾਜਾ ਵੱਡੀ ਖਬਰ – ਗ੍ਰਹਿ ਮੰਤਰੀ ਤੋਂ ਬਾਅਦ ਹੁਣ ਮੁੱਖ ਮੰਤਰੀ ਕੋਰੋਨਾ ਪੌਜ਼ੇਟਿਵ, ਹਸਪਤਾਲ ‘ਚ ਭਰਤੀ

ਗ੍ਰਹਿ ਮੰਤਰੀ ਤੋਂ ਬਾਅਦ ਹੁਣ ਮੁੱਖ ਮੰਤਰੀ ਕੋਰੋਨਾ ਪੌਜ਼ੇਟਿਵ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਬੈਂਗਲੁਰੂ: ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦਯੁਰੱਪਾ ਕੋਰੋਨਾ ਪੌਜ਼ੇਟਿਵ ਪਾਏ ਗਏ ਹਨ। ਮੁੱਖ ਮੰਤਰੀ ਨੇ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਯੇਦਯੁਰੱਪਾ ਨੇ ਇਹ ਵੀ ਦੱਸਿਆ ਕਿ ਉਹ ਠੀਕ ਹਨ ਅਤੇ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ਭਰਤੀ ਹੋਣ ਜਾ ਰਹੇ ਹਨ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ “ਮੈਂ ਕੋਰੋਨਾ ਪੌਜ਼ੇਟਿਵ ਪਾਇਆ ਗਿਆ ਹਾਂ ਮੈਂ ਠੀਕ ਹਾਂ। ਮੈਨੂੰ ਡਾਕਟਰਾਂ ਦੀ ਸਿਫਾਰਸ਼ ‘ਤੇ ਸਾਵਧਾਨੀ ਦੇ ਤੌਰ ‘ਤੇ ਹਸਪਤਾਲ ਭਰਤੀ ਕਰਵਾਇਆ ਜਾ ਰਿਹਾ ਹੈ। ਜੋ ਲੋਕ ਹਾਲ ਹੀ ‘ਚ ਮੇਰੇ ਸੰਪਰਕ ‘ਚ ਰਹੇ ਉਨ੍ਹਾਂ ਨੂੰ ਅਪੀਲ ਹੈ ਕਿ ਸੈਲਫ ਕੁਆਰੰਟੀਨ ਹੋ ਜਾਣ।”

ਕਰਨਾਟਕ ‘ਚ ਕੋਰੋਨਾ ਵਾਇਰਸ ਦੇ 5,532 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੀੜਤਾਂ ਦੀ ਕੁੱਲ ਸੰਖਿਆ ਐਤਵਾਰ ਇਕ ਲੱਖ, 34 ਹਜ਼ਾਰ ਹੋ ਗਈ। ਸੂਬੇ ਦੇ ਸਿਹਤ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਸੂਬੇ ‘ਚ ਮੌਤਾਂ ਦਾ ਕੁੱਲ ਅੰਕੜਾ 1077 ਤਕ ਪਹੁੰਚ ਗਿਆ ਹੈ।

ਐਤਵਾਰ 4,077 ਲੋਕ ਠੀਕ ਹੋਏ ਹਨ। ਹੁਣ ਤਕ 57,725 ਲੋਕ ਕੋਰੋਨਾ ਖਿਲਾਫ ਜੰਗ ਜਿੱਤ ਚੁੱਕੇ ਹਨ। ਇਸ ਦੇ ਬਾਵਜੂਦ ਹੁਣ ਵੀ 74,590 ਲੋਕ ਐਕਟਿਵ ਹਨ। ਇਨ੍ਹਾਂ ‘ਚੋਂ 638 ਆਈਸੀਯੂ ‘ਚ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

Check Also

ਅਮਰੀਕਾ ਚ ਕੁਦਰਤ ਨੇ ਮਚਾਈ ਭਾਰੀ ਤਬਾਹੀ, ਰਾਸ਼ਟਰਪਤੀ ਨੇ ਸੂਬੇ ਚ ਐਲਾਨੀ ਐਮਰਜੈਂਸੀ

ਆਈ ਤਾਜਾ ਵੱਡੀ ਖਬਰ  ਦੁਨੀਆ ਵਿਚ ਆਉਣ ਵਾਲੀਆਂ ਇਹ ਕੁਦਰਤੀ ਆਫਤਾਂ ਨੇ ਬਹੁਤ ਸਾਰੇ ਲੋਕਾਂ …