Breaking News

ਦਿੱਲੀ ਧਰਨੇ ਤੋਂ ਆਈ ਇਹ ਵੱਡੀ ਮਾੜੀ ਖਬਰ – ਸੁਣ ਕਿਸਾਨਾਂ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਦੇ ਵਿੱਚ ਕਿਸਾਨਾਂ ਦੇ ਵੱਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਪਿਛਲੇ ਛੇ ਮਹੀਨਿਆਂ ਤੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਸਮੇਂ ਦੇ ਦੌਰਾਨ ਤਿੰਨ ਸੌ ਤੋਂ ਜਿਆਦਾ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਕਿਸਾਨ ਆਗੂਆਂ ਦੀ ਕੇਂਦਰ ਸਰਕਾਰ ਨਾਲ ਕਈ ਦੌਰਾਂ ਦੀ ਮੀਟਿੰਗ ਵੀ ਹੁੰਦੀ ਹੈ ਪਰ ਇਸ ਮੀਟਿੰਗ ਦੇ ਦੌਰਾਨ ਕੋਈ ਵੀ ਨਤੀਜੇ ਸਾਹਮਣੇ ਨਹੀਂ ਆਏ। ਪਰ ਹੁਣ ਦਿੱਲੀ ਦੀਆਂ ਸਰਹੱਦਾਂ ਤੇ ਲੱਗੇ ਕਿਸਾਨ ਧਰਨਿਆਂ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ।

ਇਸ ਖਬਰ ਦੇ ਕਾਰਨ ਕਿਸਾਨਾਂ ਦੇ ਵਿਚ ਹੁਣ ਸੋਗ ਦੀ ਲਹਿਰ ਫੈਲ ਗਈ।ਦਰਅਸਲ ਕਿਸਾਨੀ ਸੰਘਰਸ਼ ਦੇ ਵਿਚ ਆਪਣੀ ਸ਼ਮੂਲੀਅਤ ਕਹਾਣੀ ਪਹੁੰਚੇ ਪਿੰਡ ਮੱਲਣ ਦੇ ਕਿਸਾਨ ਦੀ ਟਿਕਰੀ ਬਾਰਡਰ ਉੱਤੇ ਅਚਾਨਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮ੍ਰਿਤਕ ਦੀ ਪਹਿਚਾਣ ਕਿਸਾਨ ਮਲਕੀਤ ਸਿੰਘ ਸਕੱਤਰ ਨਿਰੰਜਨ ਸਿੰਘ ਦੇ ਨਾਮ ਤੋਂ ਹੋਈ ਹੈ। 73 ਸਾਲਾ ਦੇ ਕਿਸਾਨ ਮਲਕੀਤ ਸਿੰਘ ਦੀ ਦਿਲ ਦਾ ਦੌ-ਰਾ ਪੈਣ ਕਾਰਨ ਅਚਾਨਕ ਮੌਤ ਹੋ ਗਈ ਹੈ।

ਇਸ ਸਬੰਧੀ ਜਾਣਕਾਰੀ ਬੀ.ਕੇ.ਯੂ. ਏਕਤਾ ਉਗਰਾਹਾਂ ਦੇ ਜ਼ਿਲਾ ਆਗੂ ਬਿੱਟੂ ਮੱਲਣ ਅਤੇ ਗੁਰਭਗਤ ਸਿੰਘ ਭਲਾਈਆਣਾ ਵੱਲੋਂ ਦਿੱਤੀ ਗਈ ਹੈ। ਜਿਨ੍ਹਾਂ ਦਾ ਕਹਿਣਾ ਹੈ ਕਿ ਮਲਕੀਤ ਸਿੰਘ ਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਨੂੰ ਮੌਕੇ ਤੇ ਇਲਾਜ਼ ਲਈ ਬਹਾਦਰਗੜ੍ਹ ਦੇ ਸਿਵਲ ਹਸਪਤਾਲ ਵਿਚ ਵੀ ਲਿਜਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਮ੍ਰਿਤਕ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਹੋਇਆ ਰੋਹਤਕ ਪੀ. ਜੀ. ਆਈ. ਰੈਫ਼ਰ ਕਰ ਦਿੱਤਾ। ਪਰ ਉਸ ਦੀ ਹਾਲਤ ਗੰਭੀਰ ਹੁੰਦੀ ਗਈ ਜਿਸ ਕਾਰਨ ਉਸ ਦੀ ਮੌਤ ਹੋ ਗਈ।

ਇਸ ਸਬੰਧੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੋਲ ਜ਼ਮੀਨ ਜਾਇਦਾਦ ਬਹੁਤ ਘੱਟ ਹੈ ਜਿਸ ਕਾਰਨ ਉਨ੍ਹਾਂ ਦੀ ਮਾਲੀ ਹਾਲਤ ਠੀਕ ਨਹੀਂ ਹੈ।ਮ੍ਰਿਤਕ ਦੇ ਪਰਿਵਾਰਕ ਮੈਬਰਾਂ ਵੱਲੋਂ ਬੈਕ ਦੇ ਕਰਜੇ ਦੀ ਮਾਫੀ ਦੀ ਮੰਗ ਸਰਕਾਰ ਅਤੇ ਪ੍ਰਸ਼ਾਸਨ ਅੱਗੇ ਰੱਖੀ ਗਈ ਹੈ। ਇਸ ਤੋਂ ਇਲਾਵਾ ਪਰਿਵਾਰ ਅਤੇ ਘਰ ਦੇ ਹਾਲਾਤਾਂ ਦੇ ਚੱਲਦੇ ਪੀੜਤਾਂ ਲਈ ਦਸ ਲੱਖ ਰੁਪਏ ਮੁਆਵਜਾ ਦੇਣ ਦੀ ਵੀ ਮੰਗ ਕੀਤੀ।

Check Also

ਪੰਜਾਬ ਚ ਇਸ ਦਿਨ ਤਰੀਕ ਨੂੰ ਹੋਇਆ ਸਰਕਾਰੀ ਛੁੱਟੀ ਦਾ ਐਲਾਨ , ਇਹ ਅਦਾਰੇ ਰਹਿਣਗੇ ਬੰਦ

ਆਈ ਤਾਜਾ ਵੱਡੀ ਖਬਰ  ਜੂਨ ਮਹੀਨੇ ਦੀ ਆਪਣੀ ਹੀ ਖਾਸੀਅਤ ਹੁੰਦੀ ਹੈ ਕਿਉਂਕਿ ਜਿੱਥੇ ਇਸ …