ਕੇਂਦਰ ਸਰਕਾਰ ਕਿਸੇ ਸਮੇਂ ਵੀ ਕਰ ਸਕਦੀ ਹੈ ਇਹ ਵੱਡਾ ਐਲਾਨ
ਪਿਛਲੇ ਕਾਫੀ ਦਿਨਾਂ ਤੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲਗਾਤਾਰ ਜਾਰੀ ਹੈ। ਪੰਜਾਬ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਲਗਾਤਾਰ ਲਾਏ ਜਾ ਰਹੇ ਹਨ। ਕਿਸਾਨਾਂ ਦੇ ਇਨ੍ਹਾਂ ਧਰਨਿਆਂ ਨੂੰ ਹਟਾਉਣ ਲਈ ਸਰਕਾਰ ਵੱਲੋਂ ਕੋਈ ਨਾ ਕੋਈ ਉਪਰਾਲਾ ਕੀਤਾ ਜਾ ਰਿਹਾ ਹੈ। ਹੁਣ ਖਬਰ ਆਈ ਹੈ ਕਿ ਕਿਸਾਨਾਂ ਦਾ ਧਿਆਨ ਇਨ੍ਹਾਂ ਧਰਨਿਆਂ ਤੋਂ ਹਟਾਉਣ ਲਈ ਕੇਂਦਰ ਸਰਕਾਰ ਕਿਸੇ ਵੀ ਸਮੇਂ ਕੋਈ ਵੱਡਾ ਐਲਾਨ ਕਰ ਸਕਦੀ ਹੈ।
ਸੂਬਾ ਸਰਕਾਰ ਤੇ ਕੇਂਦਰ ਸਰਕਾਰ ਇਨ੍ਹਾਂ ਧਰਨਿਆਂ ਕਾਰਨ ਕਾਫੀ ਪ-ਰੇ-ਸ਼ਾ-ਨੀ ਦਾ ਸਾਹਮਣਾ ਕਰ ਰਹੀ ਹੈ।ਉਥੇ ਹੀ ਪੰਜਾਬ ਤੇ ਕੇਂਦਰ ਦਾ ਟਕਰਾਅ ਵੀ ਦਿਨੋ ਦਿਨ ਵਧਦਾ ਜਾ ਰਿਹਾ ਹੈ । ਦੂਜੇ ਪਾਸੇ ਕਿਸਾਨਾਂ ਦੇ ਰਵਈਏ ਅੱਗੇ ਸੂਬਾ ਤੇ ਕੇਂਦਰ ਸਰਕਾਰ ਆਗੂ ਤੇ ਅਫ਼ਸਰ ਅਸਮਰੱਥ ਦਿਖਾਈ ਦੇ ਰਹੇ ਹਨ। ਇਸ ਦੌਰਾਨ ਹੀ ਗੁਰਦੁਆਰਾ ਚੋਣਾਂ ਕਰਵਾਉਣ ਦਾ ਮੁੱਦਾ ਵੀ ਸਾਹਮਣੇ ਆ ਰਿਹਾ ਹੈ, ਗੁਰਦੁਆਰਾ ਕਮੇਟੀ ਦੀਆਂ ਚੋਣਾਂ ਧਰਨਿਆਂ ਦੀ ਗਰਮਾਇਸ਼ ਨੂੰ ਘਟਾਉਣ ਲਈ ਇਹ ਨਵੀਂ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸਮੁੱਚੀਆਂ ਜਥੇਬੰਦੀਆਂ ਇਕ ਮੰਚ ਤੇ ਇਕੱਠੀਆਂ ਹੋਣਗੀਆਂ ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੁਣ ਕਰਵਾਉਣ ਬਾਰੇ ਸੂਬਾ ਸਰਕਾਰ ਨੇ ਐਲਾਨ ਕੀਤਾ ਹੈ।ਪਿਛਲੇ ਲੰਮੇ ਸਮੇਂ ਤੋਂ ਦੁਨੀਆ ਭਰ ਚ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਪ੍ਰਚਾਰ ਅਤੇ ਅੰਮ੍ਰਿਤ ਸੰਚਾਰ ਕਰਵਾ ਕੇ ਗੁਰੂ ਲੜ ਲਾਉਣ ਵਾਲੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਜੁੜਿਆ ਇਕ ਵੱਡਾ ਸਮੂਹ ਵੀ ਅੰਮ੍ਰਿਤਧਾਰੀ ਹੈ ,ਜੋਂ ਕਿ ਇਨ੍ਹਾਂ ਚੋਣਾਂ ਵਿਚ ਅਹਿਮ ਭੂਮਿਕਾ ਨਿਭਾਵੇਗਾ। ਚੋਣਾਂ ਦਾ ਐਲਾਨ ਹੁੰਦੇ ਹੀ ਸੁਖਦੇਵ ਸਿੰਘ ਢੀਂਡਸਾ ਗੁਰਦੁਆਰਾ ਪਰਮੇਸ਼ਰ ਦੁਆਰ ਸਾਹਿਬ ਸ਼ੇਖੂਪੁਰ ਵਿਖੇ ਨਤਮਸਤਕ ਹੋਣ ਲਈ ਪਹੁੰਚ ਸਕਦੇ ਹਨ।
ਪਿਛਲੇ ਦਿਨੀਂ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਹੋਣ ਨਾਲ ਜਿਥੇ ਅਕਾਲੀ ਦਲ ਅਤੇ ਹੋਰ ਸਮੁੱਚੇ ਅਕਾਲੀ ਦਲ ਤੋਂ ਬਾਗੀ ਦਲਾ ਦੇ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਪਈ ਹੈ। ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਰ ਅਸੀਂ ਆਮ ਚੋਣਾਂ ਲਈ ਤਿਆਰ-ਬਰ-ਤਿਆਰ ਹਾਂ। ਅਕਾਲੀ ਦਲ ਤੋਂ ਵੱਖ ਹੋਏ ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਡੈਮੋਕ੍ਰੇਟਿਕ, ਇਨ੍ਹਾਂ ਤੋਂ ਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ ਸਿੰਘ, ਸੇਵਾ ਸਿੰਘ ਸੇਖਵਾਂ, ਬੀਰਦਵਿੰਦਰ ਸਿੰਘ, ਬਲਵੰਤ ਸਿੰਘ ਰਾਮੂਵਾਲੀਆ, ਰਵਿੰਦਰ ਸਿੰਘ, ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਅਮਰੀਕ ਸਿੰਘ ਅਜਨਾਲਾ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ , ਜਾਗੋ ਮੁਖੀ ਮਨਜੀਤ ਸਿੰਘ ਜੀ. ਕੇ.,ਸੰਤ ਸਮਾਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ ਹੋਰਨਾਂ ਪੰਥ ਪ੍ਰਸਤਾਂ ਦੇ ਮਨਾਂ ਅੰਦਰ ਵੀ ਗੁਰੂ ਘਰਾਂ ਦੀ ਸੇਵਾ-ਸੰਭਾਲ ਆਪਣੇ ਹੱਥਾਂ ਵਿੱਚ ਲੈ ਲਈ ਉਤਸੁਕਤਾ ਵਧ ਗਈ ਹੈ ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …