Breaking News

ਪਿਛਲੇ ਦਿਨੀ ਕਿਸਾਨ ਅੰਦੋਲਨ ਚ ਹੋਏ ਵਿਰੋਧ ਤੋਂ ਬਾਅਦ ਹੁਣ ਗੁਰਦਾਸ ਮਾਨ ਬਾਰੇ ਆਈ ਇਹ ਖਬਰ

ਤਾਜਾ ਵੱਡੀ ਖਬਰ

ਦੇਸ਼ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਗਏ ਖੇਤੀ ਅੰਦੋਲਨ ਨੂੰ ਅੱਜ 17 ਦਿਨ ਹੋ ਚੁੱਕੇ ਹਨ। ਕਿਸਾਨ ਆਪਣੇ ਮੋਰਚਿਆਂ ਉੱਪਰ ਪੂਰੇ ਤਰੀਕੇ ਨਾਲ ਡਟੇ ਹੋਏ ਹਨ। ਹਾਲ ਹੀ ਦੇ ਦਿਨਾਂ ਦੌਰਾਨ ਹੋਈ ਬਾਰਿਸ਼ ਵੀ ਕਿਸਾਨਾਂ ਦਾ ਇਹ ਧਰਨਾ ਪ੍ਰਦਰਸ਼ਨ ਨਹੀਂ ਰੁਕਾ ਪਾਈ। ਸਮੁੱਚੇ ਦੇਸ਼ ਦੇ ਕਿਸਾਨ ਇਕ ਜੁੱਟ ਹੋ ਕੇ ਆਪਣੀ ਮੰਗ ਨੂੰ ਮਨਵਾਉਣ ਖਾਤਰ ਦਿੱਲੀ ਨੂੰ ਚੁਫੇਰਿਓਂ ਘੇਰ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਖੇਤੀ ਅੰਦੋਲਨ ਵਿੱਚ ਕਿਸਾਨਾਂ ਦਾ ਸਾਥ ਦੇਣ ਦੇ ਲਈ ਵੱਖ ਵੱਖ ਲੋਕ ਸ਼ਾਮਲ ਹੋਏ ਹਨ।

ਇਨ੍ਹਾਂ ਵਿੱਚੋਂ ਹੀ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਵਾਲੇ ਕਲਾਕਾਰ ਗੁਰਦਾਸ ਮਾਨ ਵੀ ਬੀਤੇ ਦਿਨੀਂ ਦਿੱਲੀ ਵਿਖੇ ਕਿਸਾਨਾਂ ਦੇ ਇਸ ਅੰਦੋਲਨ ਵਿੱਚ ਸ਼ਾਮਲ ਹੋਏ ਸਨ। ਗੁਰਦਾਸ ਮਾਨ ਕਾਫੀ ਲੰਬੇ ਸਮੇਂ ਤੋਂ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਜਿਸ ਦਾ ਕਾਰਨ ਇੱਕ ਸ਼ੋਅ ਦੌਰਾਨ ਦਰਸ਼ਕਾਂ ਨਾਲ ਹੋਈ ਸ਼ਬਦੀ ਜੰਗ ਤੋਂ ਬਾਅਦ ਦਿੱਤਾ ਗਿਆ ਵਿ-ਵਾ-ਦਿ-ਤ ਬਿਆਨ ਸੀ। ਇਸ ਬਿਆਨ ਦੀ ਲੋਕਾਂ ਵਿੱਚ ਮਿਲੀ ਜੁਲੀ ਪ੍ਰਤੀਕ੍ਰਿਆ ਦੇਖਣ ਨੂੰ ਮਿਲੀ ਸੀ।

ਗੁਰਦਾਸ ਮਾਨ ਕਿਸਾਨਾਂ ਦੇ ਇਸ ਅੰਦੋਲਨ ਸਬੰਧੀ ਹੁਣ ਤੱਕ ਬਹੁਤ ਸਾਰੀਆਂ ਫੋਟੋਜ਼ ਅਤੇ ਵੀਡੀਓਜ਼ ਸਾਂਝੀਆਂ ਕਰ ਚੁੱਕੇ ਹਨ ਜਿਨ੍ਹਾਂ ਵਿਚੋਂ ਕੁਝ ਲੋਕ ਗੁਰਦਾਸ ਮਾਨ ਦੇ ਹੱਕ ਵਿੱਚ ਨਿੱਤਰੇ ਹਨ ਅਤੇ ਕੁਝ ਵਿਰੋਧ ਵਿੱਚ। ਸੋਸ਼ਲ ਮੀਡੀਆ ਉਪਰ ਗੁਰਦਾਸ ਮਾਨ ਵੱਲੋਂ ਇੱਕ ਬਜ਼ੁਰਗ ਆਟਾ ਗੁੰਨਦੀ ਔਰਤ ਦੀ ਖੂਬ ਸੂਰਤ ਤਸਵੀਰ ਸਾਂਝੀ ਕੀਤੀ ਗਈ ਹੈ। ਜਿਸ ਦੇ ਕੈਪਸ਼ਨ ਵਿੱਚ ਉਨ੍ਹਾਂ ਨੇ ਲਿਖਿਆ ਹੈ ਕਿ ਰੱਬ ਅੱਗੇ ਇਹੀ ਅਰਦਾਸ ਹੈ ਕਿ ਬਹੁਤ ਜਲਦੀ ਇਹ ਮਾਵਾਂ ਆਪਣੇ ਘਰਾਂ ਦੇ ਚੁੱਲ੍ਹਿਆਂ ਉਪਰ ਰੋਟੀਆਂ ਪਕਾਉਣ।

ਫੈਸਲੇ ਸਭ ਦੇ ਹੱਕ ਵਿਚ ਹੋਣ, ਸਰਬੱਤ ਦਾ ਭਲਾ ਹੋਵੇ। ਗੁਰਦਾਸ ਮਾਨ ਵੱਲੋਂ ਇੰਸਟਾਗ੍ਰਾਮ ਉੱਪਰ ਸਾਂਝੀ ਕੀਤੀ ਗਈ ਇਸ ਤਸਵੀਰ ਨੂੰ ਕੁਝ ਘੰਟਿਆਂ ਵਿੱਚ ਹੀ 35 ਹਜ਼ਾਰ ਤੋਂ ਵੱਧ ਲਾਈਕ ਮਿਲ ਚੁੱਕੇ ਹਨ। ਗੁਰਦਾਸ ਮਾਨ ਵੱਲੋਂ ਇਸ ਤਸਵੀਰ ਤੋਂ ਪਹਿਲਾਂ ਇੱਕ ਹੋਰ ਤਸਵੀਰ ਸਾਂਝੀ ਕੀਤੀ ਗਈ ਸੀ ਜਿਸ ਨੂੰ ਲੋਕਾਂ ਨੇ ਬੇਹੱਦ ਪਸੰਦ ਕੀਤਾ ਸੀ। ਇਹ ਤਸਵੀਰ ਉਨ੍ਹਾਂ ਦੇ ਦਿੱਲੀ ਧਰਨੇ ਵਿਖੇ ਪਹੁੰਚਣ ਦੀ ਸੀ ਜਿਸ ਵਿੱਚ ਉਨ੍ਹਾਂ ਨੇ ਲਿਖਿਆ ਸੀ ਕਿ ਕਹਿਣ ਨੂੰ ਤਾਂ ਬਹੁਤ ਕੁਝ ਹੈ ਪਰ ਮੈਂ ਸਿਰਫ ਇਹੀ ਕਹਾਂਗਾ – ਮੈਂ ਹਮੇਸ਼ਾ ਤੁਹਾਡੇ ਨਾਲ ਸੀ ਤੇ ਹਮੇਸ਼ਾ ਤੁਹਾਡੇ ਨਾਲ ਰਹਾਂਗਾ। ਕਿਸਾਨ ਜ਼ਿੰਦਾਬਾਦ ਹੈ ਤੇ ਹਮੇਸ਼ਾ ਜ਼ਿੰਦਾਬਾਦ ਰਹੇਗਾ। ਗੁਰਦਾਸ ਮਾਨ ਦੇ ਇਸ ਪੋਸਟ ਨੂੰ ਬਹੁਤ ਸਾਰੇ ਕਿਸਾਨਾਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲਿਆ ਹੈ।

Check Also

ਪੰਜਾਬ: ਸੰਸਕਾਰ ਤੋਂ ਪਰਤ ਰਹੇ ਰਿਸ਼ਤੇਦਾਰਾਂ ਨਾਲ ਵਾਪਰਿਆ ਹਾਦਸਾ, ਹੋਏ ਭਿਆਨਕ ਹਾਦਸੇ ਦੇ ਸ਼ਿਕਾਰ

ਆਈ ਤਾਜਾ ਵੱਡੀ ਖਬਰ  ਵਾਪਰਨ ਵਾਲੇ ਸੜਕ ਹਾਦਸੇ ਦੀ ਚਪੇਟ ਵਿਚ ਆਉਣ ਕਾਰਨ ਜਿੱਥੇ ਬਹੁਤ …