Breaking News

ਪਿਤਾ ਦੀ ਮੌਤ ਤੋਂ 4 ਦਿਨ ਬਾਅਦ ਧੀ ਨੂੰ ਵੀ ਓਸੇ ਤਰਾਂ ਮਿਲੀ ਮੌਤ , ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਅੱਜ ਪੰਜਾਬ ਅੰਦਰ ਅਜਿਹੀ ਸਥਿਤੀ ਹੋ ਗਈ ਹੈ ਕਿ ਹਰ ਕੋਈ ਆਪਣਿਆ ਤੋਂ ਦੂਰ ਹੋ ਰਿਹਾ ਹੈ। ਜਿੱਥੇ ਇਸ ਕਰੋਨਾ ਨਾਮਕ ਬਿਮਾਰੀ ਨੇ ਬਹੁਤ ਸਾਰੇ ਲੋਕਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਉੱਥੇ ਹੀ ਬਹੁਤ ਸਾਰੇ ਲੋਕ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕਰਨ ਵਿਚ ਕਾਮਯਾਬ ਹੋ ਜਾਂਦੇ ਹਨ ਤੇ ਕੁਝ ਇਸ ਕਰੋਨਾ ਦੇ ਚਲਦੇ ਹੋਏ ਆਪਣੀ ਜ਼ਿੰਦਗੀ ਦੀ ਜੰਗ ਹਾਰ ਜਾਂਦੇ ਹਨ। ਇਸ ਕਰੋਨਾ ਨੇ ਹੁਣ ਤੱਕ ਬਹੁਤ ਸਾਰੇ ਲੋਕਾਂ ਦੀ ਜਾਨ ਲੈ ਲਈ ਹੈ। ਇਸ ਕਰੋਨਾ ਦਾ ਸਾਹਮਣਾ ਕਰਨ ਵਾਲੇ ਉਹ ਲੋਕ ਵੀ ਸ਼ਿਕਾਰ ਹੋ ਰਹੇ ਹਨ, ਜੋ ਅੱਗੇ ਵਧ ਕੇ ਲੋਕਾਂ ਦੀ ਸੁਰੱਖਿਆ ਕਰਦੇ ਹਨ।

ਪਿਤਾ ਦੀ ਮੌਤ ਤੋਂ 4 ਦਿਨ ਬਾਅਦ ਹੀ ਧੀ ਨੂੰ ਉਸੇ ਤਰ੍ਹਾਂ ਮੌਤ ਮਿਲੀ ਹੈ , ਜਿਸ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਚੰਡੀਗੜ੍ਹ ਤੋਂ ਸਾਹਮਣੇ ਆਈ ਹੈ ਜਿੱਥੇ ਇੱਕ ਅੰਜੂ ਨਾਮ ਦੀ ਅਧਿਆਪਕਾ ਦੇ ਪਿਤਾ ਦਾ ਕੁਝ ਦਿਨ ਪਹਿਲਾਂ ਹੀ ਦਿਹਾਂਤ ਹੋ ਗਿਆ ਸੀ। ਪਿਤਾ ਦੇ ਦਿਹਾਂਤ ਤੋਂ ਬਾਅਦ ਅੰਜੂ ਕਾਫੀ ਪਰੇਸ਼ਾਨ ਸੀ। ਅੰਜੂ ਇਸ ਸਮੇਂ ਚੰਡੀਗੜ੍ਹ ਵਿੱਚ ਗਵਰਨਮੈਂਟ ਮਾਡਲ ਹਾਈ ਸਕੂਲ ਸੈਕਟਰ-46 ਵਿੱਚ ਗਣਿਤ ਵਿਸ਼ੇ ਦੀ ਅਧਿਆਪਕਾ ਸੀ।

ਅੰਜੂ ਦੀ ਡਿਊਟੀ ਸਰਕਾਰੀ ਸਕੂਲਾਂ ਵਿੱਚ ਚੱਲ ਰਹੀ ਦਾਖਲਾ ਪ੍ਰਕਿਰਿਆ ਵਿੱਚ ਲੱਗੀ ਹੋਈ ਸੀ। ਜਿੱਥੇ ਉਹ ਸਕੂਲ ਵਿੱਚ ਦਾਖਲ ਹੋਣ ਬਾਰੇ ਆ ਰਹੇ ਮਾਪਿਆਂ ਅਤੇ ਵਿਦਿਆਰਥੀਆਂ ਤੋਂ ਫੀਸ ਲੈਣ ਤੋਂ ਲੈ ਕੇ ਉਨ੍ਹਾਂ ਦਾ ਡਾਕੂਮੈਂਟੇਸ਼ਨ ਤੱਕ ਦਾ ਕੰਮ ਕਰ ਰਹੀ ਸੀ। ਇਸ ਦੌਰਾਨ ਹੀ ਅੰਜੂ ਕਰੋਨਾ ਸੰਕ੍ਰਮਿਤ ਹੋ ਗਈ। ਜਿਸ ਨੂੰ ਆਪਣੇ ਸ਼ਹਿਰ ਦੇ ਹਸਪਤਾਲਾਂ ਵਿਚ ਨਾ ਤਾਂ ਬੈਡ ਮਿਲਿਆ ਤੇ ਨਾ ਹੀ ਕੋਈ ਵੈਂਟੀਲੇਟਰ।

ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਦੀ ਵੱਡੀ ਬੇਟੀ ਜਿਸ ਨੇ ਪਟਿਆਲਾ ਦੇ ਮੈਡੀਕਲ ਕਾਲਜ਼ ਤੋਂ ਆਪਣੀ ਡਾਕਟਰੀ ਦੀ ਪੜ੍ਹਾਈ ਪੂਰੀ ਕੀਤੀ ਸੀ। ਉਹ ਆਪਣੀ ਮਾਂ ਨੂੰ ਪਟਿਆਲਾ ਦੇ ਹਸਪਤਾਲ ਲੈ ਆਈ। ਜਿੱਥੇ ਅੰਜੂ ਦਾ ਸ਼ਨੀਵਾਰ ਨੂੰ ਪਟਿਆਲਾ ਦੇ ਇੱਕ ਨਿੱਜੀ ਹਸਪਤਾਲ ਵਿਚ ਕਰੋਨਾ ਕਾਰਨ ਦਿਹਾਂਤ ਹੋ ਗਿਆ। ਅੰਜੂ ਦੇ ਪ੍ਰੀਵਾਰ ਵਿੱਚ ਉਸ ਦਾ ਪਤੀ ਉਸ ਦੀ ਮਾਂ ਤੇ ਦੋ ਬੇਟੀਆਂ ਹਨ। ਚਾਰ ਦਿਨ ਪਹਿਲਾਂ ਹੀ ਅੰਜੂ ਦੇ ਪਿਤਾ ਦਾ ਦਿਹਾਂਤ ਹੋਇਆ ਸੀ। ਬਹੁਤ ਸਾਰੇ ਅਧਿਆਪਕ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ।

Check Also

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ਚ , ਹਲਦੀ ਦੀ ਰਸਮ ਵੇਲੇ ਲਾੜੇ ਦੀ ਹੋਈ ਇਸ ਤਰਾਂ ਅਚਾਨਕ ਮੌਤ

ਆਈ ਤਾਜਾ ਵੱਡੀ ਖਬਰ  ਵਿਆਹ ਵਾਲਾ ਘਰ, ਜਿਸ ‘ਚ ਖੁਸ਼ੀਆਂ ਨੱਚਣਾ ਟੱਪਣਾ ਤੇ ਗੀਤ ਸੰਗੀਤ …