Breaking News

ਪ੍ਰਾਈਵੇਟ ਸਕੂਲ ਦੀਆਂ ਫੀਸਾਂ ਨੂੰ ਲੈ ਕੇ ਪੰਜਾਬ ਚ ਇਥੋਂ ਆਈ ਇਹ ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਦੇ ਦੌਰ ਵਿੱਚ ਜਿੱਥੇ ਵਿਦਿਅਕ ਅਦਾਰਿਆਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਬੱਚਿਆਂ ਦੀ ਪੜਾਈ ਆਨਲਾਈਨ ਜਾਰੀ ਰੱਖੀ ਗਈ ਸੀ। ਉੱਥੇ ਹੀ ਬਹੁਤ ਸਾਰੇ ਪ੍ਰਾਈਵੇਟ ਅਦਾਰਿਆਂ ਵੱਲੋਂ ਬੱਚਿਆਂ ਦੇ ਮਾਪਿਆਂ ਕੋਲੋਂ ਫੀਸਾਂ ਦੇ ਨਾਮ ਤੇ ਭਾਰੀ ਲੁੱਟ ਕੀਤੀ ਜਾ ਰਹੀ ਸੀ। ਜਿਸ ਕਾਰਨ ਬਹੁਤ ਸਾਰੇ ਮਾਪਿਆਂ ਵੱਲੋਂ ਇਨ੍ਹਾਂ ਸਕੂਲਾਂ ਦਾ ਵਿਰੋਧ ਵੀ ਕੀਤਾ ਜਾਂਦਾ ਰਿਹਾ। ਇਹ ਫੈਸਲਾ ਜਿੱਥੇ ਕੋਰਟ ਤੱਕ ਪਹੁੰਚ ਗਿਆ ਉੱਥੇ ਅਦਾਲਤ ਨੂੰ ਬੱਚਿਆਂ ਦੇ ਮਾਪਿਆਂ ਦੇ ਹੱਕ ਵਿੱਚ ਫੈਸਲਾ ਲੈਣ ਲਈ ਮਜਬੂਰ ਹੋਣਾ ਪਿਆ ਸੀ। ਕਿਉਂਕਿ ਜਿੱਥੇ ਬਹੁਤ ਸਾਰੇ ਮਾਪੇ ਆਰਥਿਕ ਤੌਰ ਤੇ ਕਮਜ਼ੋਰ ਹੋ ਚੁੱਕੇ ਸਨ ਉਥੇ ਹੀ ਸਕੂਲਾਂ ਵੱਲੋਂ ਭਾਰੀ ਫੀਸਾਂ ਵਸੂਲਣ ਦਾ ਮਾਮਲਾ ਤੂਲ ਫੜ ਗਿਆ ਸੀ। ਬਹੁਤ ਸਾਰੇ ਸਕੂਲਾਂ ਵੱਲੋਂ ਕਈ ਮਾਪਿਆਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।

ਹੁਣ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਲੈ ਕੇ ਇੱਕ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਖੰਨਾ – ਨਵਾਂਸ਼ਹਿਰ ਹਾਈਵੇਜ਼ ਤੇ ਸਥਿਤੀ ਉਸ ਸਮੇਂ ਕਾਫੀ ਤਨਾਅਪੂਰਨ ਬਣ ਗਈ ਇਲਾਕੇ ਵਿੱਚ ਬਹੁਤ ਸਾਰੇ ਮਾਪਿਆਂ ਵੱਲੋਂ ਇਕ ਕਾਨਵੈਂਟ ਸਕੂਲ ਵੱਲੋਂ ਫੀਸਾਂ ਦੇ ਨਾਂ ਤੇ ਕੀਤੀ ਜਾਂਦੀ ਲੁੱਟ ਦੇ ਕਾਰਣ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਥੇ ਮਾਪਿਆਂ ਵੱਲੋਂ ਸਕੂਲ ਪ੍ਰਸ਼ਾਸਨ ਤੇ ਇਲਜ਼ਾਮ ਲਗਾਏ ਗਏ ਹਨ ਕਿ ਪ੍ਰਬੰਧਕਾਂ ਕੋਲ਼ੋਂ ਭਾਰੀ ਫੀਸਾਂ ਵਸੂਲੀਆਂ ਜਾ ਰਹੀਆਂ ਹਨ।

ਜਿਥੇ ਮਾਪਿਆਂ ਵੱਲੋਂ ਇਸ ਬਾਰੇ ਪੁੱਛਣ ਤੇ ਕਮੇਟੀ ਵੱਲੋਂ ਪਹਿਲਾਂ ਹੁਕਮ ਜਾਰੀ ਕਰ ਦਿੱਤਾ ਗਿਆ ਹੈ ਕੇ ਪੂਰਨ ਫ਼ੀਸਾਂ ਵਸੂਲੀਆਂ ਜਾਣਗੀਆਂ। ਜਿੱਥੇ ਅੱਜ ਬਹੁਤ ਸਾਰੇ ਮਾਪੇ ਸ਼ਨੀਵਾਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲੈਣ ਲਈ ਪਹੁੰਚੇ ਸਨ ਉਥੇ ਹੀ ਬਹੁਤ ਸਾਰੇ ਬੱਚਿਆਂ ਦੀਆਂ ਫੀਸਾਂ ਨਾ ਆਉਣ ਕਾਰਨ ਉਨ੍ਹਾਂ ਦੇ ਰਿਪੋਰਟ ਕਾਰਡ ਰੋਕ ਲਏ ਗਏ।

ਖੰਨਾ ਨਵਾਂਸ਼ਹਿਰ ਹਾਈਵੇ ਜਾਮ ਹੋਣ ਕਾਰਨ ਜਿੱਥੇ ਸੜਕੀ ਆਵਾਜਾਈ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਪੁਲਿਸ ਅਧਿਕਾਰੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਹੇਠ ਕਰਨ ਦੀ ਕੋਸ਼ਿਸ਼ ਕੀਤੀ ਪਰ ਮਾਪਿਆਂ ਵੱਲੋਂ ਆਖ ਦਿੱਤਾ ਗਿਆ ਕਿ ਜਦੋਂ ਤੱਕ ਇਸ ਸਕੂਲ ਦੇ ਪ੍ਰਬੰਧਕਾਂ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਂਦੀ ਉਸ ਸਮੇਂ ਤਕ ਮਾਪਿਆਂ ਦਾ ਇਹ ਪ੍ਰਦਰਸ਼ਨ ਇਸੇ ਤਰਾ ਜਾਰੀ ਰਹੇਗਾ। ਉਥੇ ਹੀ ਇਸ ਮਾਮਲੇ ਵਿੱਚ ਸਕੂਲ ਦੇ ਪ੍ਰਿੰਸੀਪਲ ਵੱਲੋਂ ਆਖਿਆ ਗਿਆ ਹੈ ਕਿ ਕੁਝ ਵੀ ਗਲਤ ਨਹੀਂ ਕੀਤਾ ਜਾ ਰਿਹਾ ਸਭ ਕੁਝ ਨਿਯਮਾਂ ਦੇ ਅਨੁਸਾਰ ਹੋ ਰਿਹਾ ਹੈ। 3 ਘੰਟੇ ਸੜਕ ਦੇ ਦੋਨੋ ਸਾਈਡ ਤੇ ਭਾਰੀ ਵਾਹਨਾਂ ਦਾ ਜਾਮ ਲੱਗ ਗਿਆ।

Check Also

ਪੰਜਾਬ ਚ ਇਥੇ ਦੁਕਾਨ ਤੇ ਕੰਮ ਕਰਨ ਵਾਲੇ ਮੁੰਡੇ ਨੇ ਦੁਕਾਨਦਾਰ ਨੂੰ 10 ਲੱਖ ਕੈਸ਼ ਦਾ ਇਸ ਤਰਾਂ ਲਗਾ ਦਿੱਤਾ ਝੱਟਕਾ

ਆਈ ਤਾਜ਼ਾ ਵੱਡੀ ਖਬਰ  ਦੇਸ਼ ਵਿੱਚ ਜਿੱਥੇ ਪਹਿਲਾਂ ਹੀ ਲੋਕ ਆਰਥਿਕ ਮੰਦੀ ਦੇ ਦੌਰ ਵਿਚੋਂ …