Breaking News

ਪੰਜਾਬ:ਦੀਵਾਲੀ ਤੋਂ 4 ਦਿਨ ਪਹਿਲਾਂ ਪਟਾਕੇ ਚਲਾਉਂਦੇ ਬੱਚਿਆਂ ਨਾਲ ਵਾਪਰ ਗਿਆ ਇਹ ਭਾਣਾ

ਆਈ ਤਾਜਾ ਵੱਡੀ ਖਬਰ

ਜਿੱਥੇ ਪੰਜਾਬ ਸਰਕਾਰ ਵੱਲੋਂ ਤਿਉਹਾਰ ਸੀਜ਼ਨ ਨੂੰ ਵੇਖਦੇ ਹੋਏ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਹਰ ਪਾਸੇ ਚੌਕਸੀ ਵਧਾਈ ਜਾ ਰਹੀ ਹੈ ਤਾਂ ਜੋ ਕੋਈ ਹਾਦਸਾ ਨਾ ਵਾਪਰ ਸਕੇ। ਸਰਕਾਰ ਵੱਲੋਂ ਲੋਕਾਂ ਨੂੰ ਵੀ ਪਟਾਕੇ ਨਾ ਚਲਾਉਣ ਦੀ ਅਪੀਲ ਕੀਤੀ ਗਈ ਹੈ। ਸਰਕਾਰ ਵਲੋ ਇਸ ਵਾਰ ਲੋਕਾਂ ਨੂੰ ਪਟਾਕੇ ਵਾਲੀ ਦੀਵਾਲੀ ਦੀ ਜਗ੍ਹਾ ਤੇ ਗਰੀਨ ਦਿਵਾਲੀ ਮਨਾਉਣ ਲਈ ਅਪੀਲ ਕੀਤੀ ਗਈ ਹੈ।

ਉਥੇ ਹੀ ਪਟਾਕਿਆਂ ਨਾਲ ਸਬੰਧਤ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪੰਜਾਬ ਵਿੱਚ ਦਿਵਾਲੀ ਤੋਂ ਚਾਰ ਦਿਨ ਪਹਿਲਾਂ ਹੀ ਪਟਾਕੇ ਚਲਾਉਦੇ ਸਮੇਂ ਬੱਚਿਆਂ ਨਾਲ ਇੱਕ ਹਾਦਸਾ ਵਾਪਰ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਲਹਿਰਾ ਗਾਗਾ ਦੀ ਹੈ ਜਿੱਥੇ ਬੱਚਿਆਂ ਵੱਲੋਂ ਪਟਾਕੇ ਚਲਾਏ ਜਾ ਰਹੇ ਸਨ। ਉਸ ਸਮੇਂ ਇਹ ਹਾਦਸਾ ਵਾਪਰ ਗਿਆ। ਬੱਚਿਆਂ ਵੱਲੋਂ ਪੋਟਾਸ਼ ਅਤੇ ਗੰਧਰਕ ਦੇ ਪਟਾਕੇ ਚਲਾਏ ਜਾ ਰਹੇ ਸਨ,

ਇਸ ਦੌਰਾਨ ਧ-ਮਾ-ਕਾ ਹੋ ਗਿਆ। ਜਿਸ ਵਿਚ ਹੀਰਾ ਸਿੰਘ ਅਤੇ ਲਾਲੀ ਸਿੰਘ ਉਮਰ 14 ਅਤੇ 15 ਸਾਲ ਵਾਰਡ ਨੰਬਰ 13 ਦੇ ਰਹਿਣ ਵਾਲੇ ਇਹ ਬੱਚੇ ਜ਼ਖਮੀ ਹੋ ਗਏ। ਇਸ ਮੌਕੇ ਤੇ ਬੱਚਿਆਂ ਦੇ ਬੁੱਲ ਤੇ ਮੂੰਹ , ਲੱਤਾਂ ਆਦਿ ਪੋਟਾਸ਼ ਨਾਲ ਜ-ਲ ਗਏ ਹਨ। ਜ਼ਖਮੀ ਬੱਚਿਆਂ ਨੂੰ ਤੁਰੰਤ ਇਲਾਜ ਲਈ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿੱਥੇ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਰੈਫਰ ਕਰ ਦਿੱਤਾ ਗਿਆ ਹੈ।

ਸ਼ਹਿਰ ਵਿਚ ਇਕ ਬਹੁਤ ਵੱਡਾ ਹਾਦਸਾ ਹੋਣੋਂ ਬਚ ਗਿਆ ਹੈ ,ਉਥੇ ਹੀ ਬੱਚਿਆਂ ਦਾ ਇਲਾਜ ਕਰਨ ਵਾਲੇ ਡਾਕਟਰ ਲਕੇਸ਼ ਨੇ ਦੱਸਿਆ ਹੈ ਕਿ ਬੱਚੇ ਬੁ- ਰੀ ਤਰ੍ਹਾਂ ਝੁਲਸ ਗਏ ਹਨ। ਇਸ ਘਟਨਾ ਕਾਰਨ ਸ਼ਹਿਰ ਵਾਸੀਆਂ ਵੱਲੋਂ ਮੰਗ ਕੀਤੀ ਗਈ ਹੈ ਕਿ ਸ਼ਹਿਰ ਅੰਦਰ ਗੰਧਰਕ ,ਪੋਟਾਸ਼ ਵੇਚਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਸਰਕਾਰ ਵੱਲੋਂ ਪਹਿਲਾਂ ਹੀ ਬਹੁਤ ਜਗ੍ਹਾ ਦੇ ਉੱਪਰ ਪਟਾਕੇ ਚਲਾਉਣ ਤੇ ਰੋਕ ਲਗਾ ਦਿੱਤੀ ਗਈ ਹੈ। ਉਥੇ ਹੀ ਲਹਿਰਾ ਗਾਗਾ ਵਿੱਚ ਸ਼ਹਿਰ ਵਾਸੀਆਂ ਵੱਲੋਂ ਅਣ-ਅਧਿਕਾਰਤ ਥਾਵਾਂ ਤੇ ਵੀ ਪੂਰੀ ਪਾਬੰਦੀ ਲਾਉਣ ਲਈ ਮੰਗ ਕੀਤੀ ਗਈ ਹੈ, ਤਾਂ ਜੋ ਅਜਿਹੇ ਹਾਦਸਿਆਂ ਨੂੰ ਹੋਣ ਤੋਂ ਰੋਕਿਆ ਜਾ ਸਕੇ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …