ਆਈ ਤਾਜਾ ਵੱਡੀ ਖਬਰ
ਉਸ ਕੁਦਰਤ ਦੇ ਰੰਗਾ ਨੂੰ ਕੋਈ ਨਹੀ ਜਾਣ ਸਕਦਾ। ਉਹ ਕਦੋਂ ਖੁਸ਼ੀ ਨੂੰ ਗਮੀ ਵਿੱਚ ,ਅਤੇ ਗਮੀ ਨੂੰ ਖੁਸ਼ੀ ਵਿੱਚ ਬਦਲ ਦੇਵੇ, ਇਹ ਸਭ ਉਸ ਪਰਮਾਤਮਾ ਦੇ ਹੱਥ ਵਿਚ ਹੈ। ਪਰ ਕਦੇ ਕਦੇ ਇਨਸਾਨ ਵੱਲੋਂ ਵੀ ਕੀਤੀਆਂ ਗਈਆਂ ਗਲਤੀਆਂ ਕਾਰਨ ਵੀ ਇਹੋ ਜਿਹੇ ਹਾਦਸੇ ਵਾਪਰ ਜਾਂਦੇ ਹਨ। ਬੇਸ਼ਕ ਸਰਕਾਰ ਵੱਲੋਂ ਕਈ ਘਟਨਾਵਾਂ ਨੂੰ ਰੋਕਣ ਲਈ ਬਹੁਤ ਸਾਰੇ ਪੁਖਤਾ ਇੰਤਜਾਮ ਕੀਤੇ ਜਾ ਰਹੇ ਹਨ।ਪਰ ਫਿਰ ਵੀ ਲੋਕਾਂ ਦੀ ਅਣਗਹਿਲੀ ਕਾਰਨ ਇਹੋ ਜਿਹੇ ਹਾਦਸੇ ਵਾਪਰ ਜਾਂਦੇ ਹਨ।
ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਅਚਾਨਕ ਵਿਆਹ ਵਿੱਚ ਚੀਕ ਚਿਹਾੜਾ ਪੈ ਗਿਆ ਤੇ ਲਾੜੇ ਦੀ ਮਾਂ ਸਮੇਤ ਹੋਰ ਵੀ ਬਹੁਤ ਸਾਰੇ ਰਿਸ਼ਤੇਦਾਰ ਖੂ- ਨ ਨਾਲ ਲਥਪੱਥ ਹੋ ਗਏ। ਘਟਨਾ ਰਾਮਾਂ ਮੰਡੀ ਦੀ ਹੈ ,ਜਿੱਥੇ ਪਿੰਡ ਬੰਗੀ ਨਿਹਾਲ ਸਿੰਘ ਵਿੱਖੇ ਇਕ ਵਿਆਹ ਸਮਾਰੋਹ ਦੌਰਾਨ ਇਹ ਸਾਰੀ ਘਟਨਾ ਵਾਪਰੀ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਦੱਸਿਆ ਕਿ ਪਿੰਡ ਨਿਹਾਲ ਸਿੰਘ ਵਾਸੀ ਸਿਮਰਨਜੀਤ ਸਿੰਘ ਪੁੱਤਰ ਗੁਰਲਾਲ ਸਿੰਘ ਦਾ ਵਿਆਹ ਸੀ। ਜਿਸ ਕਰਕੇ ਸਾਰਾ ਪ੍ਰੀਵਾਰ ਅਤੇ ਰਿਸ਼ਤੇਦਾਰ ਬਹੁਤ ਖੁਸ਼ ਸਨ।
ਇਸ ਵਿਆਹ ਦੇ ਮੌਕੇ ਤੇ ਹੀ ਇੱਕ ਰਿਸ਼ਤੇਦਾਰ ਵੱਲੋਂ ਹਵਾਈ ਫਾ- ਇ – ਰ ਕੀਤਾ ਗਿਆ। ਇਸ ਦੌਰਾਨ ਹੀ ਲੜਕੇ ਦੀ ਮਾਂ ਬਲਜੀਤ ਕੌਰ ਪਤਨੀ ਗੁਰਲਾਲ ਸਿੰਘ ਵਾਸੀ ਪਿੰਡ ਬੰਗੀ ਨਿਹਾਲ ਸਿੰਘ ਅਚਾਨਕ। ਗੋ -ਲੀ। ਵੱਜਣ ਕਾਰਨ ਜ਼ਖਮੀ ਹੋ ਗਈ। ਲਾੜੇ ਦੀ ਮਾਂ ਤੋਂ ਇਲਾਵਾ ਵਿਆਹ ਵਿੱਚ ਸ਼ਾਮਲ ਰਿਸ਼ਤੇਦਾਰ ਜੋਬਨਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ, ਜਸਵੀਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਰਾਮਾਂ ਮੰਡੀ ਵੀ ਇਸ ਹਾਦਸੇ ਵਿਚ ਜ਼ਖਮੀ ਹੋ ਗਏ।ਜ਼ਖ਼ਮੀਆਂ ਨੂੰ ਬਾਅਦ ਵਿੱਚ ਪਿੰਡ ਵਾਸੀਆਂ ਅਤੇ ਰਿਸ਼ਤੇਦਾਰਾਂ ਨੇ ਬਠਿੰਡਾ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ।
ਜਸਬੀਰ ਸਿੰਘ ਵਾਸੀ ਰਾਮਾਂ ਮੰਡੀ ਦੇ ਬਿਆਨਾਂ ਦੇ ਆਧਾਰ ਤੇ ਰਾਮਾ ਪੁਲਸ ਨੇ। ਗੋ- ਲੀ। ਚਲਾਉਣ ਵਾਲੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਰਾਮਾ ਪੁਲਿਸ ਐਸ .ਐਚ . ਓ. ਨਵਪ੍ਰੀਤ ਸਿੰਘ, ਏ. ਐਸ. ਆਈ. ਨਿਰਮਲ ਸਿੰਘ ਸਮੇਤ ਪੁਲਸ ਪਾਰਟੀ ਉਕਤ ਘਟਨਾ ਸਥਾਨ ਤੇ ਪਹੁੰਚੀ, ਤੇ ਮੌਕੇ ਦਾ ਜਾਇਜ਼ਾ ਲਿਆ। ਫਿਰ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ, ਪੁਲਿਸ ਵੱਲੋਂ ਇਸ ਸਾਰੀ ਘਟਨਾ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …