Breaking News

ਪੰਜਾਬ : ਇਸ ਕਾਰਨ 8 ਮਹੀਨਿਆਂ ਦੀ ਗਰਭਵਤੀ ਕੁੜੀ ਨੂੰ ਰਾਤਾਂ ਸੜਕ ਤੇ ਕੱਟਣੀਆਂ ਪੈ ਰਹੀਆਂ ਹਨ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਆਏ ਦਿਨ ਕੋਈ ਨਾ ਕੋਈ ਅਜਿਹੀ ਘਟਨਾ ਸਾਹਮਣੇ ਆ ਜਾਂਦੀ ਹੈ, ਜੋ ਲੋਕਾਂ ਨੂੰ ਹੈਰਾਨ ਕਰ ਦੇਂਦੀ ਹੈ। ਪੰਜਾਬ ਵਿੱਚ ਬਹੁਤ ਸਾਰੇ ਅਜਿਹੇ ਅਪਰਾਧਿਕ ਮਾਮਲੇ ਸਾਹਮਣੇ ਆ ਰਹੇ ਹਨ ਜਿਨ੍ਹਾਂ ਵਿਚ ਬਹੁਤ ਸਾਰੀਆਂ ਵਿਆਹੁਤਾ ਲੜਕੀਆਂ ਸ਼ਿਕਾਰ ਹੋ ਰਹੀਆਂ ਹਨ। ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਵਿਆਹ ਵਰਗੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰ ਦਿੱਤਾ ਜਾਂਦਾ ਹੈ। ਬਹੁਤ ਸਾਰੀਆਂ ਲੜਕੀਆਂ ਜਿਥੇ ਕੁੱਟਮਾਰ ਅਤੇ ਦਾਜ ਦਹੇਜ ਵਰਗੀਆਂ ਘਟਨਾਵਾਂ ਦਾ ਸ਼ਿਕਾਰ ਹੋ ਰਹੀਆਂ ਹਨ। ਜਿੱਥੇ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਵੀ ਕਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਪੰਜਾਬ ਵਿੱਚ ਵਾਪਰਨ ਵਾਲੀਆਂ ਅਜਿਹੀਆਂ ਘਟਨਾਵਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ।

ਹੁਣ ਇਸ ਕਾਰਨ ਅੱਠ ਮਹੀਨੇ ਦੀ ਗਰਭਵਤੀ ਲੜਕੀ ਨੂੰ ਰਾਤ ਸੜਕ ਤੇ ਕੱਟਣੀਆਂ ਪਈਆਂ ਹਨ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਫਰੀਦਕੋਟ ਤੋਂ ਸਾਹਮਣੇ ਆਈ ਹੈ। ਜਿੱਥੇ ਪੀੜਤ ਲੜਕੀ ਸੀਮਾ ਵੱਲੋਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਸ ਲੜਕੀ ਵੱਲੋਂ ਦੱਸਿਆ ਗਿਆ ਕਿ ਉਸ ਦਾ ਪਤੀ ਨਸ਼ੇ ਕਰਦਾ ਹੈ ਅਤੇ ਉਸ ਨਾਲ ਕੁੱਟਮਾਰ ਕੀਤੀ ਜਾਂਦੀ ਸੀ। ਹੁਣ ਉਸਦੀ ਨਣਾਨ ਵੱਲੋਂ ਉਸ ਨੂੰ ਘਰ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਉਸਦਾ ਪਤੀ ਵੀ ਘਰ ਤੋਂ ਗਾਇਬ ਹੈ। ਇਹ ਅੱਠ ਮਹਿਨੇ ਦੀ ਗਰਭਵਤੀ ਲੜਕੀ ਆਪਣੇ ਘਰ ਦੇ ਬਾਹਰ ਦੋ ਤਿੰਨ ਦਿਨ ਤੋਂ ਰਾਤਾਂ ਕੱਟ ਰਹੀ ਹੈ।

ਇਸ ਲੜਕੀ ਨੇ ਦੱਸਿਆ ਕਿ ਉਸ ਦਾ ਪਹਿਲਾ ਵਿਆਹ ਫਿਰੋਜ਼ਪੁਰ ਦੇ ਇਕ ਮੁੰਡੇ ਨਾਲ ਕੀਤਾ ਗਿਆ ਸੀ। ਜੋ ਸ਼ਰਾਬੀ ਹੋ ਕੇ ਉਸ ਨਾਲ ਕੁੱਟਮਾਰ ਕਰਦਾ ਸੀ ਜਿਸ ਤੋਂ ਦੁਖੀ ਹੋ ਕੇ ਪੰਚਾਇਤ ਦੇ ਜ਼ਰੀਏ ਇਹਨਾਂ ਦਾ ਤਲਾਕ ਹੋ ਗਿਆ ਸੀ। ਉਸ ਤੋਂ ਬਾਦ ਅਸੀਂ ਵਾਪਸ ਆਪਣੇ ਪੇਕੇ ਰਹਿਣ ਲੱਗ ਪਈ। ਇਸ ਦੌਰਾਨ ਹੀ ਉਸ ਦੀ ਮੁਲਾਕਾਤ ਫਰੀਦਕੋਟ ਤੇ ਸੁਸਾਇਟੀ ਨਗਰ ਦੇ ਨਾਲ ਹੋ ਗਈ। ਜਿੱਥੇ ਉਹ ਇੱਕ ਸਾਲ ਦੇ ਕਰੀਬ ਰਿਲੇਸ਼ਨ ਵਿਚ ਰਹੇ ਅਤੇ ਉਸ ਤੋਂ ਬਾਅਦ ਉਨ੍ਹਾਂ ਵੱਲੋਂ ਵਿਆਹ ਕਰਵਾ ਲਿਆ ਗਿਆ।

ਵਿਆਹ ਤੋਂ ਬਾਅਦ ਦੋਨੋ ਇੱਕ ਵੱਖਰੇ ਕਿਰਾਏ ਦੇ ਘਰ ਵਿੱਚ ਰਹਿ ਰਹੇ ਸਨ। ਜਿੱਥੇ ਇਸ ਮੁੰਡੇ ਵੱਲੋਂ ਵੀ ਸੀਮਾ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਗਈ। ਪੀੜਤ ਲੜਕੀ ਦੀ ਮਾਂ ਨੇ ਦੱਸਿਆ ਕਿ ਉਹ ਖੁਦ ਕੰਮ ਕਰਕੇ ਘਰ ਦਾ ਗੁਜ਼ਾਰਾ ਕਰ ਰਹੀ ਸੀ ਅਤੇ ਕਿਰਾਇਆ ਵੀ ਦੇ ਰਹੀ ਸੀ। ਪਰ ਹੁਣ ਉਸ ਨੂੰ ਘਰ ਤੋਂ ਬਾਹਰ ਕੱਢ ਦਿੱਤਾ ਗਿਆ ਹੈ। ਪੁਲਿਸ ਵੱਲੋਂ ਵੀ ਇਸ ਮਾਮਲੇ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Check Also

ਅੰਤਰਾਸ਼ਟਰੀ ਯਾਤਰਾ ਕਰਨ ਵਾਲੇ ਪੰਜਾਬੀਆਂ ਲਈ ਆਈ ਇਹ ਵੱਡੀ ਤਾਜਾ ਖਬਰ

ਆਈ ਤਾਜ਼ਾ ਵੱਡੀ ਖਬਰ  ਦੇਸ਼ ਵਿੱਚ ਪਿਛਲੇ ਸਾਲ ਕਰੋਨਾ ਦੇ ਚਲਦੇ ਹੋਏ ਜਿੱਥੇ ਹਵਾਈ ਉਡਾਨਾਂ …