ਆਈ ਤਾਜਾ ਵੱਡੀ ਖਬਰ
ਇਸ ਵੇਲੇ ਸਾਰੇ ਸੰਸਾਰ ਤੇ ਕੋਰੋਨਾ ਨੇ ਹਾਹਾਕਾਰ ਮਚਾਈ ਹੋਈ ਹੈ। ਸਾਰੇ ਦੇਸ਼ਾਂ ਵੱਲੋਂ ਆਪੋ ਆਪਣੇ ਪੱਧਰ ਤੇ ਇਸ ਬਿਮਾਰੀ ਤੋਂ ਨਿਜਾਤ ਪਾਉਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਵੱਖ ਵੱਖ ਵਿਗਿਆਨੀ ਇਸ ਦੇ ਤੋ- ੜ ਦੀ ਦਵਾਈ ਬਣਾਉਣ ਦੀ ਕੋਸ਼ਿਸ਼ ਕਰ ਰਹੇ ਨੇ। ਪਰ ਇਹ ਕਦੋਂ ਸੰਭਵ ਹੋਵੇਗਾ ਇਹ ਤਾਂ ਰੱਬ ਹੀ ਜਾਣਦਾ ਹੈ। ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 38,150,371 ਹੋ ਗਈ ਹੈ ਜਿਸ ਵਿਚ ਅਮਰੀਕਾ 8,040,216 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ।
ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 7,203,958 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ। ਪੰਜਾਬ ਦੇ ਵਿੱਚ ਅੱਜ ਕੁੱਲ 692 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ਤੇ ਨਜ਼ਰ ਮਾਰੀਏ ਤਾਂ 125,211 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 113,105 ਹੈ।
ਸੂਬੇ ਦੇ ਵਿਚ ਐਕਟਿਵ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 8,212 ਹੈ। ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ 34 ਮਰੀਜਾਂ ਦੀ ਮੌਤ ਹੋਈ ਹੈ। ਭਾਰਤ ਦੇ ਵਿੱਚ ਹੁਣ ਤੱਕ 7,203,958 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 6,255,312 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 110,116 ਕੋਰੋਨਾ ਦੇ ਪੌਜੇਟਿਵ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ।
Check Also
ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ
ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …