Breaking News

ਪੰਜਾਬ ਚ ਅੱਜ ਆਏ ਏਨੇ ਕੋਰੋਨਾ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਕਰੋਨਾ ਵਾਇਰਸ ਦੇ ਸ਼ਿਕਾਰ ਹੋਏ ਨਿੱਤ ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ। ਜਿਸ ਕਾਰਨ ਇਸ ਬਿਮਾਰੀ ਨਾਲ ਸੰਕ੍ਰਮਿਤ ਹੋਏ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਉਧਰ ਦੂਜੇ ਪਾਸੇ ਇਸ ਲਾਗ ਦੀ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 55,014,424 ਹੋ ਗਈ ਹੈ ਜਿਸ ਵਿੱਚ ਅਮਰੀਕਾ 11,381,958 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ।

ਜੇਕਰ ਭਾਰਤ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,867,857 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ। ਅੱਜ ਪੰਜਾਬ ‘ਚ 445 ਨਵੇਂ ਮਰੀਜ਼ ਰਿਪੋਰਟ ਹੋਏ ਹਨ। ਕੋਰੋਨਾ ਕਾਰਨ ਪੰਜਾਬ ‘ਚ ਹੁਣ ਤੱਕ 142,082 ਲੋਕ ਪਾਜ਼ੀਟਿਵ ਪਾਏ ਗਏ ਹਨ, ਜਿੰਨਾ ਵਿੱਚੋਂ 132,001 ਮਰੀਜ਼ ਠੀਕ ਹੋ ਚੁੱਕੇ, ਬਾਕੀ 5,601 ਮਰੀਜ਼ ਇਲਾਜ ਅਧੀਨ ਹਨ।

ਪੰਜਾਬ ਵਿੱਚ ਮਰਨ ਵਾਲਿਆਂ ਦੀ ਗਿਣਤੀ 4,480 ਤੱਕ ਪੁੱਜ ਗਈ ਹੈ। ਅੱਜ ਸਭ ਤੋਂ ਵੱਧ ਨਵੇਂ ਮਾਮਲੇ ਐਸ. ਏ. ਐਸ. ਨਗਰ ਅਤੇ ਲੁਧਿਆਣਾ ਵਿੱਚ ਕ੍ਰਮਵਾਰ 118 ਅਤੇ 84 ਦਰਜ ਕੀਤੇ ਗਏ। ਇਸ ਤੋਂ ਇਲਾਵਾ ਜਲੰਧਰ ਵਿੱਚ 28, ਪਟਿਆਲਾ 20, ਅੰਮ੍ਰਿਤਸਰ 32, ਗੁਰਦਾਸਪੁਰ 1, ਬਠਿੰਡਾ 23, ਹੁਸ਼ਿਆਰਪੁਰ 45, ਫਿਰੋਜ਼ਪੁਰ 3, ਪਠਾਨਕੋਟ 2, ਸੰਗਰੂਰ 6, ਕਪੂਰਥਲਾ 6, ਫਰੀਦਕੋਟ 19, ਸ੍ਰੀ ਮੁਕਤਸਰ ਸਾਹਿਬ 15, ਫਾਜ਼ਿਲਕਾ 4, ਮੋਗਾ 8, ਰੋਪੜ 7, ਫਤਿਹਗੜ੍ਹ ਸਾਹਿਬ 3, ਬਰਨਾਲਾ 7, ਐਸ. ਬੀ. ਐਸ. ਨਗਰ 3 ਅਤੇ ਮਾਨਸਾ ਤੋਂ 11 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਉੱਥੇ ਹੀ ਸੂਬੇ ‘ਚ ਅੱਜ 23 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਗਈ।

ਜਿਨ੍ਹਾਂ ‘ਚ ਅੰਮ੍ਰਿਤਸਰ 2, ਬਠਿੰਡਾ 1, ਫਰੀਦਕੋਟ 1, ਫਿਰੋਜ਼ਪੁਰ 1, ਜਲੰਧਰ 2, ਲੁਧਿਆਣਾ 7, ਮੋਗਾ 1, ਐਸ ਏ ਐਸ ਨਗਰ 1, ਐਸ ਬੀ ਐਸ ਨਗਰ 1, ਪਠਾਨਕੋਟ 1, ਪਟਿਆਲਾ 1 ਅਤੇ ਰੋਪੜ ‘ਚ 4 ਦੀ ਕੋਰੋਨਾ ਕਾਰਨ ਮੌਤ ਹੋਈ ਹੈ। ਭਾਰਤ ਦੇ ਵਿੱਚ ਹੁਣ ਤੱਕ 8,867,857 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 8,279,822 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 130,391 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ।

ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 55,014,424 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 38,266,630 ਲੋਕ ਠੀਕ ਹੋ ਗਏ ਹਨ ਅਤੇ 1,327,306 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 15,420,488 ਕੇਸ ਐਕਟਿਵ ਹਨ ਜਿਨ੍ਹਾਂ ਵਿੱਚ 99,130 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।

Check Also

6 ਸਾਲਾਂ ਬੱਚੇ ਨੂੰ 4 ਕਰੋੜ ਦੀ ਫਿਰੌਤੀ ਲਈ ਕੀਤਾ ਗਿਆ ਸੀ ਅਗਵਾ , ਕੁਝ ਹੀ ਘੰਟੇ ਬਾਅਦ ਮਿਲੀ ਲਾਸ਼

ਆਈ ਤਾਜਾ ਵੱਡੀ ਖਬਰ  ਹਰ ਘਰ ਦੇ ਵਿਚ ਜਿਥੇ ਬੱਚੇ ਉਸ ਘਰ ਦੀ ਰੌਣਕ ਹੁੰਦੇ …