Breaking News

ਪੰਜਾਬ ਚ ਇਥੇ ਗੁਰਦਵਾਰੇ ਚ ਅਨੰਦ ਕਾਰਜ ਕਰਵਾ ਰਹੇ ਲਾੜੇ ਲਾੜੀ ਨੂੰ ਕੀਤਾ ਗਿਆ ਅਗਵਾਹ – ਹੁਣੇ ਹੁਣੇ ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਦੁਨੀਆਂ ਵਿਚ ਵਿਆਹ ਵਰਗੇ ਪਵਿੱਤਰ ਬੰਧਨ ਜਿੱਥੇ ਦੋ ਇਨਸਾਨਾ ਨਹੀਂ ਦੋ ਪਰਿਵਾਰਾਂ ਵਿੱਚ ਜੁੜਦਾ ਹੈ,ਉੱਥੇ ਹੀ ਬਹੁਤ ਸਾਰੇ ਲੋਕਾਂ ਦੀਆਂ ਖੁਸ਼ੀਆਂ ਇਸ ਦਿਨ ਨਾਲ ਜੁੜੀਆਂ ਹੁੰਦੀਆਂ ਹਨ। ਮਾਪੇ ਜਿੱਥੇ ਆਪਣੇ ਬੱਚਿਆਂ ਦੇ ਜਨਮ ਤੋਂ ਲੈ ਕੇ ਵੱਡੇ ਹੋਣ ਤੱਕ ਉਨ੍ਹਾਂ ਦਾ ਹਰ ਅਰਮਾਨ ਪੂਰਾ ਕਰਦੇ ਹਨ ਇਕ ਵਧੀਆ ਇਨਸਾਨ ਬਣ ਸਕਣ ਅਤੇ ਜ਼ਿੰਦਗੀ ਵਿਚ ਕਾਮਯਾਬੀ ਪਰਾਪਤ ਕਰਨ। ਉਥੇ ਹੀ ਵਿਆਹ ਵਰਗੇ ਪਵਿੱਤਰ ਬੰਧਨ ਲਈ ਦੋਹਾਂ ਪਰਿਵਾਰਾਂ ਵੱਲੋਂ ਰਿਸ਼ਤਿਆਂ ਦੀ ਭਾਲ ਕੀਤੀ ਜਾਂਦੀ ਹੈ। ਉਥੇ ਹੀ ਖੁਸ਼ੀ ਦੇ ਮੌਕੇ ਉੱਪਰ ਵਾਪਰਨ ਵਾਲੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਜਿੱਥੇ ਖੁਸ਼ੀਆਂ ਵਾਲਾ ਮਾਹੌਲ ਕੁਝ ਮਿੰਟਾਂ ਵਿੱਚ ਹੀ ਗ਼ਮ ਅਤੇ ਡਰ ਵਿਚ ਤਬਦੀਲ ਹੋ ਜਾਂਦਾ ਹੈ। ਪੰਜਾਬ ਵਿੱਚ ਇੱਥੇ ਗੁਰਦੁਆਰੇ ਵਿੱਚ ਅਨੰਦ ਕਾਰਜ ਕਰਵਾ ਰਹੇ ਲਾੜਾ ਤੇ ਲਾੜੀ ਨੂੰ ਅਗਵਾਹ ਕਰਨ ਦੀ ਘਟਨਾ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਗਾ ਹਾਈਵੇ ਤੇ ਕੋਠੇ ਬੱਗੂ ਦੇ ਗੁਰਦੁਆਰਾ ਸਾਹਿਬ ਵਿਚ ਵਾਪਰੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਮੋਗਾ ਜ਼ਿਲੇ ਅਧੀਨ ਆਉਣ ਵਾਲੇ ਪਿੰਡ ਬੁੱਟਰ ਕਲਾਂ ਦਾ ਦਲਿਤ ਪਰਿਵਾਰ ਨਾਲ ਸਬੰਧ ਰੱਖਣ ਵਾਲਾ ਨੌਜਵਾਨ ਜੋ ਆਪਣੇ ਵਿਆਹ ਸਮਾਗਮ ਦੌਰਾਨ ਲਾੜੀ ਜਿਮੀਂਦਾਰ ਪਰਿਵਾਰ ਨਾਲ ਸਬੰਧ ਰੱਖਣ ਵਾਲੀ ਰੁਪਿੰਦਰ ਕੌਰ ਪਿੰਡ ਘੱਲ ਕਲਾਂ ਜ਼ਿਲ੍ਹਾ ਮੋਗਾ ਨਾਲ ਆਪਣੇ ਵਿਆਹ ਦੌਰਾਨ ਆਨੰਦ ਕਾਰਜ ਕਰਵਾਉਣ ਲਈ ਗੁਰਦੁਆਰਾ ਸਾਹਿਬ ਪਹੁੰਚਿਆ ਸੀ।

ਜਿੱਥੇ ਆਨੰਦ ਕਾਰਜ਼ ਹੋ ਰਹੇ ਸਨ ਉਥੇ ਹੀ ਸਥਿਤੀ ਉਸ ਸਮੇਂ ਤਣਾਅਪੂਰਨ ਬਣ ਗਈ ਜਦੋਂ ਆਨੰਦ ਕਾਰਜ ਦੌਰਾਨ ਦਰਜਨ ਭਰ ਦੇ ਕਰੀਬ ਨੌਜਵਾਨ ਜਿਨ੍ਹਾਂ ਦੇ ਮੂੰਹ ਢੱਕੇ ਹੋਏ ਸਨ, ਗੁਰਦੁਆਰਾ ਸਾਹਿਬ ਪਹੁੰਚੇ ਅਤੇ ਲਾੜਾ ਅਤੇ ਲਾੜੀ ਨੂੰ ਡੰਡਿਆਂ ਨਾਲ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਅਗਵਾ ਕਰਕੇ ਆਪਣੇ ਨਾਲ ਲੈ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਹੈ। ਜਿੱਥੇ ਡੀਐਸਪੀ ਹਰਪ੍ਰੀਤ ਸਿੰਘ ਵੱਲੋਂ ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਗੁਰਦੁਆਰਾ ਸਾਹਿਬ ਵਿੱਚ ਲੱਗੇ ਹੋਏ ਅਤੇ ਆਸ ਪਾਸ ਦੇ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਉਥੇ ਹੀ ਲੜਕੇ ਦੇ ਪਰਿਵਾਰ ਵੱਲੋਂ ਆਖਿਆ ਗਿਆ ਹੈ ਕਿ ਉਹ ਇਨ੍ਹਾਂ ਵਿਅਕਤੀਆਂ ਬਾਰੇ ਕੁਝ ਵੀ ਨਹੀਂ ਜਾਣਦੇ। ਕਿਉਂਕਿ ਉਨ੍ਹਾਂ ਦੇ ਮੂੰਹ ਢੱਕੇ ਹੋਏ ਸਨ ਪਰ ਉਨ੍ਹਾਂ ਵਿਚੋਂ ਇਕ ਵਿਅਕਤੀ ਬੁਟਰ ਪਿੰਡ ਦਾ ਸਰਪੰਚ ਹੈ।

ਪਤਾ ਲੱਗਾ ਹੈ ਕਿ ਲੜਕੇ ਅਤੇ ਲੜਕੀ ਵੱਲੋਂ ਪ੍ਰੇਮ ਵਿਆਹ ਕਰਵਾਇਆ ਜਾ ਰਿਹਾ ਸੀ। ਕਿਉਂਕਿ ਲੜਕੀ ਪਿੰਡ ਬੁੱਟਰ ਵਿਖੇ ਆਪਣੀ ਭੂਆ ਕੋਲ ਪੜਦੀ ਸੀ, ਜਿੱਥੇ ਉਸ ਦੇ ਜੱਗਾ ਸਿੰਘ ਨਾਲ ਪ੍ਰੇਮ ਸੰਬੰਧ ਬਣ ਗਏ ਅਤੇ ਦੋਹਾਂ ਵੱਲੋਂ 8 ਦਿਨ ਪਹਿਲਾਂ ਹੀ ਇਕ ਵਕੀਲ ਦੇ ਜ਼ਰੀਏ ਪੇਪਰ ਮੈਰਿਜ ਕਰਵਾ ਲਈ ਗਈ ਸੀ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਲੜਕੇ ਪਰਿਵਾਰ ਵੱਲੋਂ ਆਨੰਦ ਕਾਰਜ ਕਰਵਾਏ ਜਾ ਰਹੇ ਸਨ। ਗੁਰਦੁਆਰਾ ਸਾਹਿਬ ਵਿੱਚ ਹੋਈ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

Check Also

ਪਰਿਵਾਰ ਨੇ ਚਾਅ ਚਾਅ ਕੀਤੀ ਸੀ ਮੰਗਣੀ , ਬਾਅਦ ਚ ਕੁੜੀ ਨੇ ਜੋ ਕੀਤਾ ਕੰਬ ਜਾਵੇਗੀ ਰੂਹ

ਆਈ ਤਾਜਾ ਵੱਡੀ ਖਬਰ  ਕਹਿੰਦੇ ਹਨ ਜੀਵਨ ਦੇ ਵਿੱਚ ਜਿੰਨੀਆਂ ਮਰਜ਼ੀ ਵੱਡੀਆਂ ਮੁਸੀਬਤਾਂ ਆ ਜਾਣ, …