Breaking News

ਪੰਜਾਬ ਚ ਇਥੇ ਚਿੱਟੇ ਦਿਨ ਵੱਜ ਗਿਆ ਵੱਡਾ ਡਾਕਾ, ਪੁਲਸ ਕਰ ਰਹੀ ਜੋਰਾਂ ਤੇ ਭਾਲ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਵਿਚ ਜਿਥੇ ਕੋਰੋਨਾ ਕਾਰਨ ਸਭ ਪਾਸੇ ਹਾਹਾਕਾਰ ਮਚੀ ਹੋਈ ਹੈ,ਤੇ ਕਰੋਨਾ ਟੀਕਾਕਰਨ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਆਉਂਦੀ ਨਜ਼ਰ ਨਹੀਂ ਆ ਰਹੀ। ਭਾਰਤ ਵਿਚ ਪਿਛਲੇ ਸਾਲ ਕੀਤੀ ਗਈ ਤਾਲਾਬੰਦੀ ਕਾਰਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਚਲੇ ਜਾਣ ਕਾਰਨ ਲੋਕ ਭਾਰੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ। ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਪਰ ਕਰੋਨਾ ਦੀ ਦੂਜੀ ਲਹਿਰ ਨੇ ਫਿਰ ਤੋਂ ਪਹਿਲੇ ਵਾਲੇ ਹਾਲਾਤਾਂ ਵਿੱਚ ਲਿਆ ਕੇ ਛੱਡ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਦੇਖ ਦੇ ਬਹੁਤ ਸਾਰੇ ਅਹਿਮ ਕਦਮ ਚੁੱਕੇ ਜਾ ਰਹੇ ਹਨ। ਉੱਥੇ ਹੀ ਸੂਬੇ ਅੰਦਰ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਵੀ ਵਾਧਾ ਹੋ ਰਿਹਾ ਹੈ।

ਪੰਜਾਬ ਵਿੱਚ ਚਿੱਟੇ ਚਿੱਟੇ ਦਿਨ ਵੱਜ ਗਿਆ ਵੱਡਾ ਡਾਕਾ ਪੁਲਿਸ ਕਰ ਰਹੀ ਹੈ, ਜ਼ੋਰਾਂ ਤੇ ਭਾਲ਼ ,ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਲ੍ਹਾ ਮੁਕਤਸਰ ਵਿੱਚ ਕੋਟਕ ਮਹਿੰਦਰਾ ਬੈਂਕ ਤੋਂ ਕੈਸ਼ ਲੈ ਕੇ ਨਿਕਲੇ ਡਿਪਟੀ ਮੈਨੇਜਰ ਤੋਂ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ 45 ਲੱਖ ਰੁਪਏ ਲੁੱਟ ਲੈਣ ਦੀ ਘਟਨਾ ਸਾਹਮਣੇ ਆਈ ਹੈ। ਦਿਨ-ਦਿਹਾੜੇ ਇੰਨੀ ਵੱਡੀ ਰਕਮ ਦੀ ਲੁੱਟ ਹੋਣਾ ਵੱਡੇ ਸਵਾਲ ਖੜੇ ਕਰ ਰਿਹਾ ਹੈ ਕਿ ਬੈਂਕ ਦੇ ਕਰਮਚਾਰੀ ਵੱਲੋਂ ਏਨੀ ਵੱਡੀ ਮਾਤਰਾ ਵਿੱਚ ਕੈਸ਼ ਕਾਰ ਵਿੱਚ ਕਿਉਂ ਲੈ ਕੇ ਜਾ ਰਹੇ ਸਨ।

ਇਸ ਸਬੰਧੀ ਬੈਂਕ ਮੈਨੇਜਰ ਅਤੇ ਕਰਮਚਾਰੀਆਂ ਕੋਲੋਂ ਸਵਾਲ ਪੁੱਛੇ ਜਾਣ ਤੇ ਉਨ੍ਹਾਂ ਵੱਲੋਂ ਕੋਈ ਵੀ ਸਪੱਸ਼ਟ ਜਵਾਬ ਨਹੀਂ ਦਿੱਤਾ ਗਿਆ।ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੈਂਕ ਦੇ ਡਿਪਟੀ ਮੈਨੇਜਰ ਤੇ ਕੁਝ ਸਾਥੀ ਕਰਮਚਾਰੀ ਮੁਕਤਸਰ ਬਰਾਂਚ ਤੋਂ 45 ਲੱਖ ਰੁਪਏ ਦਾ ਕੈਸ਼ ਲੈ ਕੇ ਜਲਾਲਾਬਾਦ ਜਾ ਰਹੇ ਸਨ।ਉਸ ਸਮੇਂ ਹੀ ਮੋਟਰਸਾਈਕਲ ਸਵਾਰ 2 ਲੁਟੇਰਿਆਂ ਵੱਲੋਂ ਡਿਪਟੀ ਮੈਨੇਜਰ ਅਤੇ ਉਸਦੇ ਕਰਮਚਾਰੀਆਂ ਨੂੰ ਗੋਲੀ ਚਲਾ ਕੇ ਰੋਕਿਆ ਗਿਆ।

ਅਤੇ ਕਾਰ ਦਾ ਸ਼ੀਸ਼ਾ ਨੀਚੇ ਕਰਵਾ ਕੇ ਉਹਨਾਂ ਸਾਰਿਆਂ ਦੀਆਂ ਅੱਖਾਂ ਵਿੱਚ ਮਿਰਚਾਂ ਪਾ ਦਿੱਤੀਆਂ ਗਈਆਂ, ਤੇ 45 ਲੱਖ ਰੁਪਏ ਤੇ ਕਰਮਚਾਰੀਆਂ ਦੇ ਮੋਬਾਈਲ ਲੈ ਕੇ ਫਰਾਰ ਹੋ ਗਏ। ਜਿਨ੍ਹਾਂ ਵੱਲੋਂ ਦੋ ਹਵਾਈ ਫਾਇਰ ਕੀਤੇ ਗਏ। ਬੈਂਕ ਕਰਮਚਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਲੁਟੇਰੇ ਕਾਲੇ ਰੰਗ ਦੇ ਸਪਲੈਂਡਰ ਤੇ ਸਵਾਰ ਸਨ ਅਤੇ ਜਿਸ ਦੀ ਕੋਈ ਵੀ ਨੰਬਰ ਪਲੇਟ ਨਹੀਂ ਸੀ। ਪੁਲਿਸ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

Check Also

ਹਸਪਤਾਲ ਦੀ ਵੱਡੀ ਕੋਤਾਹੀ ਆਈ ਸਾਹਮਣੇ , 4 ਸਾਲਾਂ ਬੱਚੀ ਦੀ ਉਂਗਲ ਦੀ ਬਜਾਏ ਕਰ ਦਿੱਤੀ ਜੀਭ ਦੀ ਸਰਜਰੀ

ਆਈ ਤਾਜਾ ਵੱਡੀ ਖਬਰ  ਇੱਕ ਪਾਸੇ ਜਿੱਥੇ ਡਾਕਟਰਾਂ ਨੂੰ ਰੱਬ ਦਾ ਦਰਜਾ ਦਿੱਤਾ ਜਾਂਦਾ ਹੈ, …