Breaking News

ਪੰਜਾਬ ਚ ਇਥੇ ਪਏ ਭਾਰੀ ਮੀਂਹ ਨੇ ਵਿਛਾਇਆ ਲੋਥਾਂ , ਛਾਇਆ ਸੋਗ – ਤਾਜਾ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਪੰਜਾਬ ਚ ਪਏ ਭਾਰੀ ਮੀਂਹ ਨੇ ਹਾਹਾਕਾਰ ਮਚਾ ਦਿੱਤੀ ਅਤੇ ਲੋਕਾਂ ਦੀਆਂ ਕੀਮਤੀ ਜਾਨਾ ਇਸ ਮੀਂਹ ਦੇ ਕਾਰਨ ਚਲੀਆਂ ਗਈਆਂ ਹਨ। ਇਹ ਖਬਰ ਪੰਜਾਬ ਦੇ ਅੰਮ੍ਰਿਤਸਰ ਤੋਂ ਆ ਰਹੀ ਹੈ ਜਿਸ ਕਾਰਨ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਅੰਮ੍ਰਿਤਸਰ ‘ਚ ਬੀਤੀ ਦੇਰ ਰਾਤ ਮੂਸਲਾਧਾਰ ਬਾਰਸ਼ ਕਹਿਰ ਬਣ ਕੇ ਵਰ੍ਹੀ। ਬਾਰਸ਼ ਕਾਰਨ ਸ਼ਹਿਰ ਦੀਆਂ 2 ਇਮਾਰਤਾਂ ਢਹਿ ਗਈਆਂ, ਜਿਸ ਕਾਰਨ 3 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਤਿੰਨ ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ। ਇਸ ਦੌਰਾਨ ਇਕ ਬਜ਼ੁਰਗ ਬੀਬੀ ਵੀ ਜ਼ਖਮੀਂ ਹੋ ਗਈ। ਮੌਕੇ ‘ਤੇ ਸਥਾਨਕ ਥਾਣਿਆਂ ਦੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ। ਜਾਣਕਾਰੀ ਮੁਤਾਬਕ ਇਕ ਇਮਾਰਤ ਲੋਹਗੜ੍ਹ ਚੌਂਕ ਨੇੜੇ ਡਿਗੀ, ਜਿਸ ਕਾਰਨ ਬਜ਼ੁਰਗ ਬੀਬੀ ਮਲਬੇ ਹੇਠਾਂ ਦੱਬ ਗਈ, ਜਿਸ ਨੂੰ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਸਖ਼ਤ ਮਿਹਨਤ ਤੋਂ ਬਾਅਦ ਬਾਹਰ ਕੱਢਿਆ ਅਤੇ ਉਸ ਨੂੰ ਬਚਾ ਲਿਆ।

ਦੂਜੀ ਇਮਾਰਤ ਸੁਲਤਾਨਵਿੰਡ ਰੋਡ ਬਰਸਾਤੀ ਨਾਲੇ ਨੇੜੇ ਗਲੀ ਨੰਬਰ-2 ਅਤੇ 3 ‘ਚ ਢਹਿ ਗਈ, ਜਿਸ ਤੋਂ ਬਾਅਦ 3 ਲੋਕਾਂ ਨੇ ਭੱਜ ਕੇ ਆਪਣੀ ਜਾਨ ਬਚਾਈ ਅਤੇ 3 ਲੋਕ ਮਲਬੇ ਹੇਠਾਂ ਦੱਬ ਗਏ, ਜਿਨ੍ਹਾਂ ‘ਚੋਂ 2 ਨੂੰ ਬਾਹਰ ਕੱਢ ਲਿਆ ਗਿਆ ਹੈ। ਉਕਤ ਇਮਾਰਤ ‘ਚ ਕਿਰਾਏਦਾਰ ਰਹਿ ਰਹੇ ਸਨ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

Check Also

ਪੰਜਾਬ ਚ ਸੁਨਿਆਰੇ ਦੀ ਦੁਕਾਨ ਚ ਪਿਆ ਡਾਕਾ , ਲੱਖਾਂ ਰੁਪਏ ਤੇ ਗਹਿਣੇ ਲੈ ਹੋਏ ਫਰਾਰ

ਆਈ ਤਾਜਾ ਵੱਡੀ ਖਬਰ  ਪੰਜਾਬ ਵਿੱਚ ਚੋਰਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ …