Breaking News

ਪੰਜਾਬ ਚ ਇਥੇ ਪਿਆ ਕੋਰੋਨਾ ਦਾ ਭੜਥੂ – ਇਕੋ ਥਾਂ ਤੋਂ ਇਕੱਠੇ ਮਿਲੇ 242 ਪੌਜੇਟਿਵ

ਇਕੋ ਥਾਂ ਤੋਂ ਇਕੱਠੇ ਮਿਲੇ 242 ਪੌਜੇਟਿਵ

ਕੋਰੋਨਾ ਨੇ ਸਾਰੇ ਪਾਸੇ ਹਾਹਕਾਰ ਮਚਾਈ ਹੋਈ ਹੈ। ਪੰਜਾਬ ਚ ਵੀ ਹਰ ਰੋਜ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਆ ਰਹੇ ਹਨ ਹਰ ਰੋਜ ਹੀ ਲੋਕਾਂ ਦੀ ਜਾਨ ਵੀ ਇਸ ਵਾਇਰਸ ਨਾਲ ਜਾ ਰਹੀ ਹੈ। ਲੋਕ ਬਿੰਨਾ ਮਤਲਬ ਦੇ ਘਰਾਂ ਤੋਂ ਬਾਹਰ ਘੁੰਮਦੇ ਆਮ ਹੀ ਦੇਖੇ ਜਾ ਰਹੇ ਹਨ। ਜਦੋਂ ਪੰਜਾਬ ਵਿਚ 100 ਤੋਂ ਘਟ ਮਰੀਜ ਸਨ ਤਦ ਤਾਂ ਲੋਕ ਘਰਾਂ ਅੰਦਰ ਟਿਕ ਕੇ ਬੈਠੇ ਸਨ ਪਰ ਹੁਣ ਏਨੇ ਜਿਆਦਾ ਕੇਸਾਂ ਦੇ ਆਉਣ ਤੋਂ ਬਾਅਦ ਵੀ ਲੋਕੀ ਬਿਨਾ ਕੰਮ ਦੇ ਬਾਹਰ ਘੁੰਮ ਫਿਰ ਰਹੇ ਹਨ।ਜਿਸ ਨਾਲ ਇਹ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ।

ਲੁਧਿਆਣਾ ਵਿੱਚ ਜਿਥੇ ਕਿ ਪਿਛਲੇ ਕਈ ਦਿਨਾਂ ਤੋਂ ਕੋਰੋਨਾ ਦੇ ਮਾਮਲੇ 400 ਦੇ ਕਰੀਬ ਆ ਰਹੇ ਸਨ ਉਥੇ ਐਤਵਾਰ ਨੂੰ ਕੋਰੋਨਾ ਦੇ ਮਾਮਲੇ ਘੱਟ ਕੇ 242 ਆਏ ਹਨ ਜਦਕਿ ਇਸ ਦੌਰਾਨ 9 ਮੌਤਾਂ ਹੋਈਆਂ ਹਨ। ਇਥੇ ਇਹ ਜ਼ਿਕਰਯੋਗ ਹੈ ਕਿ ਪ੍ਰਸ਼ਾਸਨ ਵਲੋਂ ਟੈਸਟਿੰਗ ਵਿੱਚ ਵੀ ਵਾਧਾ ਕੀਤਾ ਗਿਆ ਹੈ। ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਰਿਕਾਰਡ 4344 ਸੈਂਪਲ ਲਏ ਗਏ ਹਨ। ਇਸ ਸਮੇਂ ਜ਼ਿਲ੍ਹੇ ਵਿੱਚ 2072 ਪਾਜ਼ੇਟਿਵ ਮਰੀਜ਼ ਹਨ।

ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 6292 ਹੋ ਗਈ ਹੈ। ਹੁਣ ਤੱਕ ਕੁੱਲ 104297 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 99185 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 89629 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 5112 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ।

ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 8679 ਹੈ, ਜਦਕਿ 877 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ। ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 312 ਅਤੇ 69 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਹੁਣ ਤੱਕ ਜ਼ਿਲ੍ਹੇ ਵਿੱਚ 31077 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 5441 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 465 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।

Check Also

ਕੁੜੀ ਰੀਲ ਬਣਾਉਣ ਦੇ ਚੱਕਰ ਚ ਰੋਜ਼ਾਨਾ ਖਾਂਦੀ ਸੀ 10 ਕਿਲੋ ਖਾਣਾ , ਸ਼ਰਤ ਕਾਰਨ ਗਈ ਜਾਨ

ਆਈ ਤਾਜਾ ਵੱਡੀ ਖਬਰ ਹਮੇਸ਼ਾ ਹੀ ਆਖਿਆ ਜਾਂਦਾ ਹੈ ਕਿ ਜਿੰਨੀ ਤੁਹਾਡੇ ਢਿੱਡ ਨੂੰ ਭੁੱਖ …