Breaking News

ਪੰਜਾਬ ਚ ਇਥੇ ਵਾਪਰਿਆ ਕਹਿਰ ਇਕੋ ਪ੍ਰੀਵਾਰ ਦੇ ਏਨੇ ਜੀਆਂ ਦੀ ਹੋਈ ਮੌਕੇ ਤੇ ਮੌਤ, ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਪੰਜਾਬ ਵਿਚ ਆਏ ਦਿਨ ਹੀ ਵਾਪਰਦੇ ਸੜਕੀ ਹਾਦਸਿਆਂ ਦੇ ਵਿਚ ਇਕ ਹੋਰ ਹਾਦਸਾ ਸ਼ਾਮਿਲ ਹੋ ਗਿਆ ਹੈ। ਇਹ ਜਿਹੜਾ ਹਾਦਸਾ ਵਾਪਰਿਆ ਹੈ ਇਸ ਨੇ ਇਕ ਪੂਰਾ ਪਰਿਵਾਰ ਖ਼ਤਮ ਕਰ ਦਿੱਤਾ ਹੈ। ਪਰਿਵਾਰਕ ਜੀਆਂ ਦੀ ਜਾਨ ਇਸ ਹਾਦਸੇ ਨੇ ਲੈ ਲਈ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਦੇ ਵਿਚ ਸੋਗ ਦੀ ਲਹਿਰ ਪੈਦਾ ਹੋ ਚੁੱਕੀ ਹੈ। ਜਿਨ੍ਹਾਂ ਦਾ ਪੂਰਾ ਪਰਿਵਾਰ ਇਸ ਹਾਦਸੇ ਵਿਚ ਖ਼ਤਮ ਹੋ ਗਿਆ ਹੈ ਉਨ੍ਹਾਂ ਦੇ ਘਰ ਵਿੱਚ ਇਸ ਵੇਲੇ ਸੋਗ ਦਾ ਮਾਹੌਲ ਹੈ। ਹਾਦਸਾ ਵਾਪਰਨ ਤੋਂ ਬਾਅਦ ਰਾਹਗੀਰਾਂ ਦੇ ਵਲੋਂ ਵੀ ਇਸ ਘਟਨਾ ‘ਤੇ ਦੁਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਕਿਉਂਕਿ ਹਾਦਸਾ ਬੇਹੱਦ ਭਿਆਨਕ ਸੀ।

ਜ਼ਿਕਰਯੋਗ ਹੈ ਕਿ ਸਰਹੰਦ ਚੰਡੀਗੜ੍ਹ ਰੋਡ ਦੇ ਉੱਤੇ ਇਹ ਮੰਦਭਾਗੀ ਘਟਨਾ ਵਾਪਰੀ ਹੈ। ਇੱਥੇ ਸਕੂਟਰੀ ਸਵਾਰ ਪਰਿਵਾਰ ਦੀ ਇਕ ਕਾਰ ਨਾਲ ਟੱਕਰ ਹੋ ਜਾਂਦੀ ਹੈ। ਸਕੂਟਰੀ ਦੀ ਕਾਰ ਨਾਲ ਹੋਈ ਟੱਕਰ ਇੰਨੀ ਭਿਆਨਕ ਸੀ ਕਿ ਸਕੂਟਰੀ ਉੱਤੇ ਸਵਾਰ ਹੋ ਕੇ ਜਾ ਰਿਹਾ ਪੂਰਾ ਪਰਿਵਾਰ ਹੀ ਖ਼ਤਮ ਹੋ ਗਿਆ।ਜ਼ਿਕਰਯੋਗ ਹੈ ਕਿ ਕਾਰ ਦੇ ਵਲੋਂ ਸਕੂਟਰੀ ਸਵਾਰਾਂ ਨੂੰ ਟੱਕਰ ਮਾਰ ਦਿੱਤੀ ਜਾਂਦੀ ਹੈ । ਇਸ ਘਟਨਾ ਦੇ ਵਿਚ ਜਿੱਥੇ ਪਰਿਵਾਰ ਖਤਮ ਹੋ ਗਿਆ ਉੱਥੇ ਹੀ ਕਾਰ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ।

ਪਰ ਇਕ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਜਾਣਾ ਹੈ ਇਹ ਬੇਹੱਦ ਮੰਦਭਾਗੀ ਘਟਨਾ ਹੈ। ਸਕੂਟਰੀ ਸਵਾਰ ਪਤੀ-ਪਤਨੀ ਦੇ ਨਾਲ ਉਨ੍ਹਾਂ ਦੀ ਛੋਟੀ ਜਿਹੀ ਬੱਚੀ ਵੀ ਸੀ,ਜੌ ਇਸ ਹਾਦਸੇ ਦੇ ਵਿਚ ਮਾਰੀ ਗਈ ਹੈ। ਜਿਸ ਕਰਕੇ ਪਰਿਵਾਰ ਵਿਚ ਇਸ ਸਮੇਂ ਬੁਰਾ ਹਾਲ ਹੈ। ਜ਼ਿਕਰਯੋਗ ਹੈ ਕਿ ਇਸ ਹਾਦਸੇ ਦੇ ਵਿਚ ਮਾਰੇ ਗਏ ਪਤੀ ਪਤਨੀ ਦਾ ਨਾਂਅ ਸੰਦੀਪ ਖੰਨਾ ਅਤੇ ਰਾਖੀ ਖੰਨਾ ਦੱਸਿਆ ਜਾ ਰਿਹਾ ਹੈ।

ਪੁਲਿਸ ਮੌਕੇ ਉੱਤੇ ਪਹੁੰਚੀ ਜਦ ਇਹ ਘਟਨਾ ਵਾਪਰੀ। ਪੁਲਿਸ ਦਾ ਕਹਿਣਾ ਹੈ ਕਿ ਕਾਰ ਸਵਾਰ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਉਸ ਨੂੰ ਵੀ ਗ੍ਰਿਫਤਾਰ ਕਰ ਲਿਆ ਜਾਵੇਗਾ । ਜ਼ਿਕਰਯੋਗ ਹੈ ਕਿ ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Check Also

ਪੰਜਾਬ ਚ ਸੁਨਿਆਰੇ ਦੀ ਦੁਕਾਨ ਚ ਪਿਆ ਡਾਕਾ , ਲੱਖਾਂ ਰੁਪਏ ਤੇ ਗਹਿਣੇ ਲੈ ਹੋਏ ਫਰਾਰ

ਆਈ ਤਾਜਾ ਵੱਡੀ ਖਬਰ  ਪੰਜਾਬ ਵਿੱਚ ਚੋਰਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ …