Breaking News

ਪੰਜਾਬ ਚ ਇਥੇ ਵਾਪਰੇ ਦਰਦਨਾਕ ਹਾਦਸੇ ਚ ਮਾਪਿਆਂ ਦੇ ਨੌਜਵਾਨ ਮੁੰਡੇ ਦੀ ਹੋਈ ਮੌਤ , ਘਰ ਚ ਪਸਰਿਆ ਮਾਤਮ

ਆਈ ਤਾਜਾ ਵੱਡੀ ਖਬਰ 

ਪੰਜਾਬ ਅੰਦਰ ਸੜਕੀ ਹਾਦਸਾ ਵਿੱਚ ਹਰ ਰੋਜ਼ ਇਜਾਫਾ ਹੁੰਦਾ ਜਾ ਰਿਹਾ । ਲੋਕ ਦਿਨ ਪ੍ਰਤਿਦਿਨ ਸੜਕੀ ਹਾਦਸਿਆਂ ਦੌਰਾਨ ਆਪਣੀਆਂ ਕੀਮਤੀ ਜਾਨਾ ਗੁਆ ਰਹੇ ਹਨ ਤੇ ਕਈ ਪ੍ਰਕਾਰ ਦਾ ਮਾਲੀ ਨੁਕਸਾਨ ਹੁੰਦਾ ਪਿਆ ਹੈ। ਪਰ ਇਸ ਦੇ ਬਾਵਜੂਦ ਵੀ ਲੋਕਾਂ ਦੀਆਂ ਅਣਗਹਿਲੀਆਂ ਤੇ ਪ੍ਰਸ਼ਾਸਨ ਵੱਲੋਂ ਵਰਤੀਆਂ ਗਈਆਂ ਲਾਪਰਵਈਆਂ ਲੋਕਾਂ ਦੀ ਜ਼ਿੰਦਗੀ ਖਤਮ ਕਰ ਰਹੀਆਂ ਹਨ l ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਮਾਪਿਆਂ ਦੇ ਨੌਜਵਾਨ ਪੁੱਤਰ ਦੀ ਮੌਤ ਹੋ ਗਈ l ਜਿਸ ਕਾਰਨ ਘਰ ਦੇ ਵਿੱਚ ਮਾਤਮ ਪਸਰਿਆ ਹੋਇਆ ਹੈ।

ਮਾਮਲਾ ਨਡਾਲਾ ਤੋਂ ਸਾਹਮਣੇ ਆਇਆ, ਜਿੱਥੇ ਜੱਗਾ ਲਿੰਕ ਰੋਡ ’ਤੇ ਇੱਕ ਦਰਦਨਾਕ ਹਾਦਸੇ ਵਿੱਚ ਮਾਪਿਆਂ ਦੇ ਨੌਜਵਾਨ ਪੁੱਤਰ ਦੀ ਮੌਤ ਹੋ ਗਈ l ਜਦਕਿ ਇਸ ਘਟਨਾ ਵਿੱਚ ਇੱਕ ਜ਼ਖਮੀ ਹੋ ਗਿਆ l ਜ਼ਖਮੀ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ l ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਜਸਕਰਨ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਘੱਗ ਆਪਣੇ ਦੋਸਤ ਜਤਿੰਦਰ ਸਿੰਘ ਨੂੰ ਮੋਟਰਸਾਈਕਲ ਦੇ ਪਿੱਛੇ ਬਿਠਾ ਕੇ ਪਿੰਡ ਜੱਗਾਂ ਵੱਲ ਜਾ ਰਹੇ ਸਨ, ਜਦ ਉਹ ਉਕਤ ਰੋਡ ’ਤੇ ਢੱਡਰੀਆਂ ਵਾਲੇ ਗੁਰਦੁਆਰਾ ਨੇੜੇ ਪੈਂਦੇ ਮੋੜ ’ਤੇ ਪੁੱਜੇ ਤਾਂ, ਅਚਾਨਕ ਉਨਾਂ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਦਰੱਖ਼ਤ ’ਚ ਜਾ ਵੱਜਾ। ਜਿਸ ਤੋਂ ਬਾਅਦ ਆਲੇ ਦੁਆਲੇ ਦੇ ਲੋਕ ਇਕੱਠੇ ਹੋ ਗਏ l

ਇਸ ਦੌਰਾਨ ਰਾਹਗੀਰਾਂ ਨੇ ਦੋਵੇਂ ਮੋਟਰਸਾਈਕਲ ਸਵਾਰਾਂ ਨੂੰ ਨੇੜੇ ਦੇ ਹਸਪਤਾਲ ਲਿਜਾਇਆ, ਜਿੱਥੇ ਡਿਊਟੀ ਡਾਕਟਰਾਂ ਨੇ ਮੋਟਰਸਾਈਕਲ ਚਾਲਕ ਜਸਕਰਨ ਨੂੰ ਮ੍ਰਿਤਕ ਐਲਾਨ ਦਿੱਤਾ ਤੇ ਪਿੱਛੇ ਬੈਠੇ ਨੌਜਵਾਨ ਨੂੰ ਸੱਟਾਂ ਲੱਗੀਆਂ ਹਨ। ਜਿਸ ਦਾ ਹਸਪਤਾਲ ਦੇ ਵਿੱਚ ਇਲਾਜ ਚੱਲਦਾ ਪਿਆ ਹੈ l

ਉਧਰ ਜਦੋਂ ਇਸ ਦੁੱਖ ਦਾ ਇਹ ਘਟਨਾ ਬਾਰੇ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਨੂੰ ਪਤਾ ਚੱਲਿਆ ਤਾਂ ਉਹਨਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ,ਤੇ ਇਲਾਕੇ ਭਰ ਦੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ l

Check Also

ਪੰਜਾਬ ਚ ਸੁਨਿਆਰੇ ਦੀ ਦੁਕਾਨ ਚ ਪਿਆ ਡਾਕਾ , ਲੱਖਾਂ ਰੁਪਏ ਤੇ ਗਹਿਣੇ ਲੈ ਹੋਏ ਫਰਾਰ

ਆਈ ਤਾਜਾ ਵੱਡੀ ਖਬਰ  ਪੰਜਾਬ ਵਿੱਚ ਚੋਰਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਬੁਲੰਦ ਹੁੰਦੇ ਜਾ …