Breaking News

ਪੰਜਾਬ ਚ ਕੋਰੋਨਾ ਦਾ ਕਹਿਰ ਕੰਬਿਆ ਪੰਜਾਬ – ਅੱਜ ਇਥੋਂ ਇਥੋਂ ਮਿਲੇ 1033 ਪੋਜੀਇਵ ਅਤੇ ਹੋਈਆਂ ਏਨੀਆਂ ਮੌਤਾਂ

ਅੱਜ ਇਥੋਂ ਇਥੋਂ ਮਿਲੇ 1033 ਪੋਜੀਇਵ ਅਤੇ ਹੋਈਆਂ ਏਨੀਆਂ ਮੌਤਾਂ

ਚਾਈਨੀਜ਼ ਵਾਇਰਸ ਕੋਰੋਨਾ ਨੇ ਸਾਰੀ ਦੁਨੀਆਂ ਵਿਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ ਰੋਜਾਨਾ ਹੀ ਇਸ ਦੀ ਚਪੇਟ ਵਿਚ ਲੱਖਾਂ ਦੀ ਗਿਣਤੀ ਵਿਚ ਲੋਕ ਆ ਰਹੇ ਹਨ ਅਤੇ ਹਜਾਰਾਂ ਲੋਕ ਇਸ ਦੀ ਵਜ੍ਹਾ ਨਾਲ ਹਰ ਰੋਜ ਮਰ ਰਹੇ ਹਨ। ਇੰਡੀਆ ਵਿਚ ਵੀ ਇਸ ਨੇ ਆਪਣੇ ਪੈਰ ਪੂਰੀ ਤਰਾਂ ਨਾਲ ਪਸਾਰ ਲਏ ਹਨ। ਕੀ ਵੱਡਾ ਅਤੇ ਕੀ ਛੋਟਾ ਹਰ ਕੋਈ ਇਸ ਦੀ ਲਪੇਟ ਵਿਚ ਆ ਰਿਹਾ ਹੈ।

ਚੰਡੀਗੜ੍ਹ: ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 1033 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ ‘ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 30041 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 40 ਲੋਕਾਂ ਦੀ ਮੌਤ ਹੋਣ ਦੀ ਵੀ ਖ਼ਬਰ ਸਾਹਮਣੇ ਆਈ ਹੈ।ਸੂਬੇ ‘ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 771 ਹੋ ਗਈ ਹੈ।

ਸ਼ਨੀਵਾਰ ਨੂੰ 1033 ਨਵੇਂ ਮਰੀਜ਼ ਸਾਹਮਣੇ ਆਏ ਹਨ।ਅੱਜ ਕੋਰੋਨਾਵਾਇਰਸ ਨਾਲ 40 ਲੋਕਾਂ ਦੀ ਮੌਤ ਦੀ ਖ਼ਬਰ ਹੈ। ਅੱਜ ਅੰਮ੍ਰਿਤਸਰ -2, ਫਰੀਦਕੋਟ -1, ਫਤਿਹਗੜ੍ਹ ਸਾਹਿਬ -3,ਫਾਜ਼ਿਲਕਾ -2, ਜਲੰਧਰ -2, ਕਪੂਰਥਲਾ -2, ਲੁਧਿਆਣਾ -12, ਮੋਗਾ -2, ਐਸਏਐਸ ਨਗਰ -2, ਪਠਾਨਕੋਟ -1, ਪਟਿਆਲਾ -3, ਸੰਗਰੂਰ -3 ਅਤੇ ਤਰਨਤਰਨ-5 ਲੋਕਾਂ ਦੀ ਮੌਤ।ਅੱਜ ਪਟਿਆਲਾ ਤੋਂ 202 ਅਤੇ ਲੁਧਿਆਣਾ ਤੋਂ 150 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

ਸੂਬੇ ‘ਚ ਕੁੱਲ 759990 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 30041 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 18863 ਲੋਕ ਸਿਹਤਯਾਬ ਹੋ ਚੁੱਕੇ ਹਨ। ਇਨ੍ਹਾਂ ‘ਚ 10407 ਲੋਕ ਐਕਟਿਵ ਮਰੀਜ਼ ਹਨ।

ਪੰਜਾਬ ਚ ਕੋਰੋਨਾ ਦਾ ਪ੍ਰਕੋਪ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ ਹਰ ਰੋਜ ਪੰਜਾਬ ਚ ਸੈਂਕੜਿਆਂ ਦੀ ਗਿਣਤੀ ਵਿਚ ਕੋਰੋਨਾ ਪੌਜੇਟਿਵ ਮਰੀਜ ਸਾਹਮਣੇ ਆ ਰਹੇ ਹਨ। ਹੁਣ ਤਾਂ ਕਈ ਜਿਲਿਆਂ ਚ ਹੀ ਰੋਜਾਨਾ ਸੈਂਕੜਿਆਂ ਦੀ ਗਿਣਤੀ ਵਿਚ ਮਰੀਜ ਮਿਲਨੇ ਸ਼ੁਰੂ ਹੋ ਗਏ ਹਨ ਜੋ ਕੇ ਬਹੁਤ ਹੀ ਚਿੰਤਾ ਦੀ ਗਲ੍ਹ ਹੈ। ਪੰਜਾਬ ਸਰਕਾਰ ਵੀ ਇਸ ਨੋ ਰੋਕਣ ਲਈ ਅੱਡੀ ਚੋਟੀ ਦਾ ਜ਼ੋਰ ਲਗਾ ਰਹੀ ਹੈ। ਪਰ ਇਹ ਤਦ ਤਕ ਬਿਲਕੁਲ ਵੀ ਨਹੀਂ ਰੁਕ ਸਕਦਾ ਜਦ ਤਕ ਲੋਕ ਸ਼ੋਸ਼ਲ ਡਿਸਟੈਂਸ ਦੀ ਪਾਲਣਾ ਨਹੀਂ ਕਰਨਗੇ। ਕਈ ਲੋਕ ਬਿਨਾ ਕੰਮ ਦੇ ਹੀ ਘੁੰਮ ਰਹੇ ਹਨ ਜਿਹਨਾਂ ਦਾ ਕਰਕੇ ਇਹ ਵਧਦਾ ਹੀ ਜਾ ਰਿਹਾ ਹੈ। ਕੰਮ ਵਾਲਿਆਂ ਨੇ ਤਾਂ ਕੰਮ ਤੇ ਜਾਣਾ ਹੀ ਹੁੰਦਾ ਹੈ ਪਰ ਬੇ ਵਜ੍ਹਾ ਘੁੰਮਣ ਤੋਂ ਵੀ ਲੋਕ ਗੁਰੇਜ ਨਹੀਂ ਕਰ ਰਹੇ।

Check Also

93 ਸਾਲ ਦੇ ‘ਤਿੜਵਾ’ ਭਰਾਵਾਂ ਨੇ ਵਰਲਡ ਰਿਕਾਰਡ ਚ ਦਰਜ ਕਰਾਇਆ ਨਾਮ , ਦੱਸਿਆ ਲੰਬੀ ਉਮਰ ਦਾ ਰਾਜ

ਆਈ ਤਾਜਾ ਵੱਡੀ ਖਬਰ  ਪਰਮਾਤਮਾ ਹਰ ਇੱਕ ਮਨੁੱਖ ਦੇ ਵਿੱਚ ਕੋਈ ਨਾ ਕੋਈ ਕਲਾ ਭਰ …